Skip to content

ਬਿਕਰਮਜੀਤ ਸਿੰਘ ਮਜੀਠੀਆ ਪਟਿਆਲਾ ਜੇਲ ਤੋਂ ਬਾਹਰ ਆਏ

Bikramjit Majithia besieges Punjab's Mann government for action on gun culture
Bikramjit Majithia besieges Punjab's Mann government for action on gun culture
Share Facebook X WhatsApp Telegram Email
View in ePaper
[metaslider id=24944] ਚੰਡੀਗੜ੍ਹ : ਡਰੱਗ ਮਾਮਲੇ ਵਿੱਚ ਜੇਲ ‘ਚ ਬੰਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਬੁੱਧਵਾਰ ਨੂੰ ਜ਼ਮਾਨਤ ਦੇ ਦਿੱਤੀ ਹੈ। ਹੁਣ ਉਹ ਪਟਿਆਲਾ ਜੇਲ ਵਿੱਚੋਂ ਬਾਹਰ ਆ ਗਏ ਹਨ। ਇਸ ਮੌਕੇ ਅਕਾਲੀ ਆਗੂਆਂ ਤੇ ਵਰਕਰਾਂ ਨੇ ਬਿਕਰਮ ਸਿੰਘ ਮਜੀਠੀਆ ਦਾ ਫੁੱਲਾਂ ਦੀ ਵਰਖਾ ਕਰਕੇ ਭਰਵਾਂ ਸਵਾਗਤ ਕੀਤਾ। [metaslider id=25498] ਬਿਕਰਮ ਮਜੀਠਿਆ ਨੂੰ ਦੋ ਲੱਖ ਦੇ ਮੁਚਲਕੇ ‘ਤੇ ਜ਼ਮਾਨਤ ਮਿਲੀ ਹੈ। ਮਜੀਠੀਆ ਨੂੰ ਆਪਣਾ ਪਾਸਪੋਰਟ ਜਮ੍ਹਾ ਕਰਵਾਉਣਾ ਪਵੇਗਾ। ਬੁਲਾਏ ਜਾਣ ‘ਤੇ ਟ੍ਰਾਇਲ ਕੋਰਟ ‘ਚ ਪੇਸ਼ ਹੋਣਾ ਪਵੇਗਾ। ਦੱਸ ਦੇਈਏ ਕਿ ਬਿਕਰਮ ਮਜੀਠੀਆ ਵਿਰੁੱਧ ਪਿਛਲੀ ਪੰਜਾਬ ਕਾਂਗਰਸ ਸਰਕਾਰ ਨੇ ਦਸੰਬਰ 2021 ਵਿੱਚ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟਾਂਸਿਜ਼ (Punjab NDPS case) ਐਕਟ ਤਹਿਤ ਕੇਸ ਦਾਇਰ ਕੀਤਾ ਸੀ। ਮਜੀਠੀਆ ਨੇ ਇਸ ਤੋਂ ਪਹਿਲਾਂ ਫਰਵਰੀ ਵਿੱਚ ਮੋਹਾਲੀ ਦੀ ਇੱਕ ਅਦਾਲਤ ਵਿੱਚ ਜਾ ਕੇ ਆਪਣੇ ਖਿਲਾਫ ਦਰਜ ਐਫਆਈਆਰ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ। ਹਾਲਾਂਕਿ, ਉਸ ਦੀ ਪਟੀਸ਼ਨ ਨੂੰ ਜ਼ਿਲ੍ਹਾ ਅਦਾਲਤ ਨੇ ਖਾਰਜ ਕਰ ਦਿੱਤਾ ਅਤੇ ਉਸ ਨੂੰ ਸੁਪਰੀਮ ਕੋਰਟ ਵਿੱਚ ਜਾਣ ਲਈ ਕਿਹਾ। 11 ਮਈ ਨੂੰ, ਸਿਖਰਲੀ ਅਦਾਲਤ ਨੇ ਪਟੀਸ਼ਨ ‘ਤੇ ਵਿਚਾਰ ਕਰਨ ਤੋਂ ਇਨਕਾਰ ਕਰ ਦਿੱਤਾ ਅਤੇ ਇਸ ਦੀ ਬਜਾਏ ਹਾਈ ਕੋਰਟ ਤੱਕ ਪਹੁੰਚ ਕਰਨ ਲਈ ਕਿਹਾ। [metaslider id=11116]