Skip to content

ਭਗਵਾਨ ਵਾਲਮੀਕਿ ‘ਵਿਸ਼ਾਲ ਤੀਰਥ ਯਾਤਰਾ’ ਦੀ ਸ਼ੁਰੂਆਤ ਮੌਕੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਨੇ ਕੀਤੀ ਸ਼ਿਰਕਤ

Minister Harbhajan Singh attended the launch of Lord Valmiki's 'Vishal Tirtha Yatra'
Minister Harbhajan Singh attended the launch of Lord Valmiki's 'Vishal Tirtha Yatra'
Share Facebook X WhatsApp Telegram Email
View in ePaper
[metaslider id=24944] ਲੋਕਾਂ ਨੂੰ ਭਗਵਾਨ ਵਾਲਮੀਕਿ ਜੀ ਦੀਆਂ ਮਹਾਨ ਸਿੱਖਿਆਵਾਂ ‘ਤੇ ਚੱਲਣ ਦਾ ਦਿੱਤਾ ਸੱਦਾ ਕਿਹਾ – ਨੌਜਵਾਨ ਪੀੜ੍ਹੀ ਲਈ ਸਿੱਖਿਆ ਨੂੰ ਯਕੀਨੀ ਬਣਾਉਣਾ ਜ਼ਰੂਰੀ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਕਮਜ਼ੋਰ ਵਰਗਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਜਲੰਧਰ : ਪੰਜਾਬ ਦੇ ਲੋਕ ਨਿਰਮਾਣ ਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਸ਼ਨੀਵਾਰ ਨੂੰ ਸਥਾਨਕ ਅਲੀ ਮੁਹੱਲਾ ਵਿਖੇ ਭਗਵਾਨ ਵਾਲਮੀਕਿ ਜਯੰਤੀ ਨੂੰ ਸਮਰਪਿਤ ‘ਵਿਸ਼ਾਲ ਤੀਰਥ ਯਾਤਰਾ’ ਦੀ ਸ਼ੁਰੂਆਤ ਮੌਕੇ ਸ਼ਿਰਕਤ ਕਰਦਿਆਂ ਲੋਕਾਂ ਨੂੰ ਭਗਵਾਨ ਵਾਲਮੀਕਿ ਜੀ ਦੀਆਂ ਮਹਾਨ ਸਿੱਖਿਆਵਾਂ ‘ਤੇ ਚੱਲਣ ਦਾ ਸੱਦਾ ਦਿੱਤਾ। [metaslider id=25498] ਭਗਵਾਨ ਵਾਲਮੀਕਿ ਉਤਸਵ ਕਮੇਟੀ ਵੱਲੋਂ ਭਗਵਾਨ ਵਾਲਮੀਕਿ ਤੀਰਥ ਸਥਲ, ਰਾਮ ਤੀਰਥ, ਅੰਮ੍ਰਿਤਸਰ ਦੀ ਯਾਤਰਾ ਤਹਿਤ ਧਾਰਮਿਕ ਯਾਤਰਾ ਦੀ ਸ਼ੁਰੂਆਤ ਕਰਨ ਤੋਂ ਪਹਿਲਾਂ ਆਪਣੇ ਸੰਬੋਧਨ ਵਿੱਚ ਮੰਤਰੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਸਾਨੂੰ ਸਾਰਿਆਂ ਨੂੰ ਭਗਵਾਨ ਵਾਲਮੀਕਿ ਜੀ ਵੱਲੋਂ ਦਰਸਾਏ ਮਾਰਗ ‘ਤੇ ਚੱਲਣਾ ਚਾਹੀਦਾ ਹੈ। ਇਸ ਪਵਿੱਤਰ ਮੌਕੇ ਸਾਨੂੰ ਸਾਰੇ ਬੱਚਿਆਂ ਨੂੰ ਸਿੱਖਿਆ ਦੇਣੀ ਯਕੀਨੀ ਬਣਾਉਣ ਦਾ ਪ੍ਰਣ ਲੈਣਾ ਚਾਹੀਦਾ ਹੈ, ਜੋ ਭਗਵਾਨ ਵਾਲਮੀਕਿ ਜੀ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਕਮਜ਼ੋਰ ਵਰਗਾਂ ਦੇ ਸਰਵਪੱਖੀ ਵਿਕਾਸ ਲਈ ਹਰ ਸੰਭਵ ਯਤਨ ਕਰਨ ਲਈ ਵਚਨਬੱਧ ਹੈ। [metaslider id=1461]