Skip to content

DCP ਅੰਕੁਰ ਗੁਪਤਾ ਵਲੋਂ ਪੁਲਿਸ ਕਮਿਸ਼ਨਰੇਟ ਜਲੰਧਰ ਦੀ ਹਦ ਅੰਦਰ ਵੱਖ ਵੱਖ ਹੁਕਮ ਜਾਰੀ, ਪੜੋ ਜਾਣਕਾਰੀ

DCP Ankur Gupta issued various orders within the limits of Police Commissionerate Jalandhar, read information
DCP Ankur Gupta issued various orders within the limits of Police Commissionerate Jalandhar, read information
Share Facebook X WhatsApp Telegram Email
View in ePaper
[metaslider id=24944]  ਪਾਰਕਿੰਗ ਵਾਲੀਆਂ ਥਾਵਾਂ ’ਤੇ ਸੀ.ਸੀ.ਟੀ.ਵੀ.ਕੈਮਰੇ ਲਗਾਉਣ ਦੇ ਹੁਕਮ  ਬੁੱਲਟ ਮੋਟਰ ਸਾਈਕਲ ਦੇ ਸਾਈਲੰਸਰ ਰਾਹੀਂ ਪਟਾਕੇ ਵਜਾਉਣ ’ਤੇ ਪਾਬੰਦੀ, ਉਲੰਘਣਾ ਕਰਨ ਵਾਲਿਆਂ ’ਤੇ ਹੋਵੇਗੀ ਕਾਰਵਾਈ  ਮੈਰਿਜ ਪੈਲਸਾਂ/ਹੋਟਲਾਂ ਦੇ ਦਾਅਵਤ ਹਾਲਾਂ ’ਚ ਵਿਆਹ-ਸ਼ਾਦੀਆਂ ਅਤੇ ਹੋਰ ਸਮਾਜਿਕ ਪ੍ਰੋਗਰਾਮਾਂ ’ਚ ਹਥਿਆਰ ਲੈ ਕੇ ਜਾਣ ’ਤੇ ਪਾਬੰਦੀ  ਮੈਰਿਜ ਪੈਲਸਾਂ/ਦਾਅਵਤ ਹਾਲਾਂ ’ਚ ਸੀ.ਸੀ.ਟੀ.ਵੀ.ਕੈਮਰੇ ਲਗਾਉਣ ਦੇ ਹੁਕਮ  ਪੁਲਿਸ ਸਾਂਝ ਕੇਂਦਰਾਂ ’ਚ ਕਿਰਾਏਦਾਰਾਂ ਬਾਰੇ ਲੋੜੀਂਦੀ ਜਾਣਕਾਰੀ ਦੇਣਾ ਲਾਜ਼ਮੀ  ਹੋਟਲਾਂ/ਮੋਟਲ/ਗੈਸਟ ਹਾਊਸ ਅਤੇ ਸਰਾਵਾਂ ’ਚ ਬਿਨਾਂ ਸ਼ਨਾਖਤ ਤੋਂ ਕਿਸੇ ਨੂੰ ਵੀ ਠਹਿਰਾਉਣ ’ਤੇ ਪਾਬੰਦੀ ਜਲੰਧਰ : ਸ਼ਹਿਰ ਵਿੱਚ ਲੋਕ ਹਿੱਤਾਂ ਅਤੇ ਅਮਨ ਕਾਨੂੰਨ ਦੀ ਸਥਿਤੀ ਦੇ ਮੱਦੇਨਜ਼ਰ ਵਾਹਨ ਖੜ੍ਹੀਆਂ ਕਰਨ ਵਾਲੀਆਂ ਥਾਵਾਂ ’ਤੇ ਸੀ.ਸੀ.ਟੀ.ਵੀ. ਕੈਮਰੇ ਲਗਾਉਣ , ਬੁੱਲਟ ਮੋਟਰ ਸਾਈਕਲ ਚਲਾਉਂਦੇ ਸਮੇਂ ਸਾਈਲੈਂਸਰ ਵਿੱਚ ਤਕਨੀਕੀ ਫੇਰਬਦਲ ਕਰਵਾਕੇ ਪਟਾਕੇ ਆਦਿ ਚਲਾਉਣ ਵਾਲੇ ਵਾਹਨ ਚਾਲਕਾਂ ’ਤੇ ਮੁਕੰਮਲ ਪਾਬੰਦੀ, ਹੋਟਲ/ਮੋਟਲ/ਗੈਸਟ ਹਾਊਸ ਅਤੇ ਸਰਾਵਾਂ ਆਦਿ ਵਿੱਚ ਕਿਸੇ ਵੀ ਵਿਅਕਤੀ ਨੂੰ ਬਿਨਾਂ ਸ਼ਨਾਖਤੀ ਕਾਰਡ ਦੀ ਕਾਪੀ ਤੋਂ ਠਹਿਰਣ ਦੀ ਇਜ਼ਾਜਤ ਨਾ ਦੇਣ, ਕਮਿਸ਼ਨਰੇਟ ਪੁਲਿਸ ਦੀ ਹਦੂਦ ਅੰਦਰ ਕਿਸੇ ਕਿਸਮ ਦਾ ਜਲੂਸ ਕੱਢਣ, ਕਿਸੇ ਸਮਾਗਮ/ਜਲੂਸ ਵਿੱਚ ਹਥਿਆਰ ਚੁੱਕ ਕੇ ਚੱਲਣ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੀ ਇਕੱਤਰਤਾ ਅਤੇ ਨਾਅਰੇਬਾਜ਼ੀ ਕਰਨ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ। ਡਿਪਟੀ ਕਮਿਸਨਰ ਪੁਲਿਸ ਅੰਕੁਰ ਗੁਪਤਾ ਨੇ ਇਸ ਸਬੰਧੀ ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕੀਤਾ ਹੈ ਕਿ ਪੁਲਿਸ ਕਮਿਸ਼ਨਰੇਟ ਜਲੰਧਰ ਦੀ ਹਦੂਦ ਅੰਦਰ ਪੈਂਦੀਆਂ ਵਾਹਨ ਖੜ੍ਹੀਆਂ ਕਰਨ ਦੀਆਂ ਥਾਵਾਂ ਜਿਵੇਂ ਰੇਲਵੇ ਸਟੇਸ਼ਨ, ਬੱਸ ਸਟੈਂਡ, ਧਾਰਮਿਕ ਥਾਵਾਂ,ਹਸਪਤਾਲ, ਭੀੜ ਵਾਲੇ ਬਜਾਰਾਂ ਅਤੇ ਹੋਰ ਵਾਹਨ ਪਾਰਕ ਕਰਨ ਲਈ ਬਣੀਆਂ ਥਾਵਾਂ ਆਦਿ ਦੇ ਮਾਲਕ/ਪ੍ਰਬੰਧਕ (ਕੰਪਲੈਕਸ ਦੇ ਅੰਦਰ ਜਾਂ ਬਾਹਰ ) ’ਤੇ ਸੀ.ਸੀ.ਟੀ.ਵੀ.ਕੈਮਰੇ ਲਗਾਏ ਬਿਨਾਂ ਵਾਹਨ ਪਾਰਕਿੰਗ ਨਹੀਂ ਚਲਾਉਣਗੇ। ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇ ਕਿ ਸੀ.ਸੀ.ਟੀ.ਵੀ.ਕੈਮਰੇ ਇਸ ਤਰੀਕੇ ਨਾਲ ਲਗਾਏ ਜਾਣ ਕਿ ਜੋ ਵਾਹਨ ਪਾਰਕਿੰਗ ਦੇ ਅੰਦਰ/ਬਾਹਰ ਆਉਂਦਾ-ਜਾਂਦਾ ਹੈ ਉਸ ਦੀ ਵਾਹਨ ਦੀ ਨੰਬਰ ਪਲੇਟ ਅਤੇ ਵਾਹਨ ਚਲਾਉਣ ਵਾਲੇ ਵਿਅਕਤੀ ਦਾ ਚੇਹਰਾ ਸਾਫ਼ ਨਜ਼ਰ ਆਵੇ ਅਤੇ ਇਸ ਸਬੰਧੀ ਲਗਾਏ ਗਏ ਸੀ.ਸੀ.ਟੀ.ਵੀ.ਕੈਮਰੇ ਦੀ 45 ਦਿਨ ਦੀ ਰਿਕਾਰਡਿੰਗ ਦੀ ਸੀ.ਡੀ.ਤਿਆਰ ਕਰਨ ਉਪਰੰਤ ਹਰ 15 ਦਿਨ ਬਾਅਦ ਸਕਿਉਰਟੀ ਬ੍ਰਾਂਚ ਦਫ਼ਤਰ ਪੁਲਿਸ ਕਮਿਸ਼ਨਰ ਜਲੰਧਰ ਵਿੱਚ ਜਮਾਂ ਕਰਵਾਈ ਜਾਵੇ । ਇਸੇ ਤਰ੍ਹਾਂ ਵਾਹਨ ਪਾਰਕ ਕਰਨ ਵਾਲੇ ਵਾਹਨ ਮਾਲਕਾਂ ਦਾ ਰਿਕਾਰਡ ਜੇਕਰ ਵਾਹਨ ਇੱਕ ਦਿਨ ਲਈ ਖੜ੍ਹਾ ਕਰਨਾ ਹੋਵੇ ਤਾਂ ਰਜਿਸਟਰ ਵਿੱਚ ਉਸ ਦਾ ਅੰਦਰਾਜ ਵਾਹਨ ਮਾਲਕ ਦਾ ਨਾਮ ,ਮੋਬਾਇਲ ਨੰਬਰ, ਵਾਹਨ ਦੀ ਕਿਸਮ, ਰਜਿਸਟਰੇਸ਼ਨ ਨੰਬਰ, ਚੈਸੀ ਨੰਬਰ,ਇੰਜਣ ਨੰਬਰ, ਵਾਹਨ ਪਾਰਕ ਕਰਨ ਦੀ ਮਿਤੀ ਅਤੇ ਵਾਹਨ ਵਾਪਿਸ ਲੈਣ ਦੀ ਮਿਤੀ ਦਰਜ ਕਰਨ ਤੋਂ ਇਲਾਵਾ ਵਾਹਨ ਮਾਲਕ ਦੇ ਰਜਿਸਟਰ ਉਪਰ ਦਸਤਖਤ ਕਰਵਾਏ ਜਾਣ। ਹੁਕਮਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਵਾਹਨ ਇੱਕ ਦਿਨ ਤੋਂ ਵੱਧ ਸਮੇਂ ਲਈ ਖੜ੍ਹਾ ਕਰਨਾ ਹੋਵੇ ਤਾਂ ਉਸ ਦਾ ਅੰਦਰਾਜ ਰਜਿਸਟਰ ਵਿੱਚ ਉਕਤ ਅਨੁਸਾਰ ਕਰਕੇ ਵਾਹਨ ਮਾਲਕ ਵਲੋਂ ਵਾਹਨ ਦੇ ਰਜਿਸਟਰੇਸ਼ਨ ਅਤੇ ਡਰਾਇਵਿੰਗ ਲਾਇਸੰਸ ਦੀ ਫੋਟੋ ਕਾਪੀ ਲੈ ਕੇ ਬਤੌਰ ਰਿਕਾਰਡ ਰੱਖਿਆ ਜਾਵੇ ਅਤੇ ਇਸ ਤੋਂ ਇਲਾਵਾ ਪਾਰਕਿੰਗ ਦੀਆਂ ਥਾਵਾਂ ’ਤੇ ਕੰਮ ਕਰ ਰਹੇ ਵਿਅਕਤੀਆਂ ਦੀ ਪੁਲਿਸ ਵੈਰੀਫਿਕੇਸ਼ਨ ਸਬੰਧਿਤ ਥਾਣਾਂ ਤੋਂ ਕਰਵਾਈ ਜਾਵੇ। ਇਕ ਹੋਰ ਹੁਕਮ ਰਾਹੀਂ ਕਮਿਸ਼ਨਰੇਟ ਪੁਲਿਸ ਜਲੰਧਰ ਦੀ ਹਦੂਦ ਅੰਦਰ ਕਿਸੇ ਕਿਸਮ ਦਾ ਹਥਿਆਰ ਜਿਵੇਂ ਕਿ ਬੇਸਬਾਲ, ਤੇਜ਼ ਹਥਿਆਰ, ਨੋਕੀਲਾ ਹਥਿਆਰ ਜਾਂ ਕੋਈ ਵੀ ਜਾਨਲੇਵਾ ਹਥਿਆਰ ਗੱਡੀ ਵਿੱਚ ਰੱਖ ਕੇ ਚੱਲਣ ’ਤੇ ਵੀ ਪਾਬੰਦੀ ਲਗਾਈ ਗਈ ਹੈ। ਇਸੇ ਤਰ੍ਹਾਂ ਕਮਿਸ਼ਨਰੇਟ ਪੁਲਿਸ ਦੀ ਹਦੂਦ ਅੰਦਰ ਕਿਸੇ ਕਿਸਮ ਦਾ ਜਲੂਸ ਕੱਢਣ, ਸਮਾਗਮ/ਜਲੂਸ ਵਿੱਚ ਹਥਿਆਰ ਲੈ ਕੇ ਚੱਲਣ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ਅਤੇ ਕਿਸੇ ਪ੍ਰਕਾਰ ਦੀ ਨਾਅਰੇਬਾਜ਼ੀ ਕਰਨ ’ਤੇ ਪਾਬੰਦੀ ਲਗਾਈ ਗਈ ਹੈ। ਡਿਪਟੀ ਕਮਿਸ਼ਨਰ ਪੁਲਿਸ ਨੇ ਪੁਲਿਸ ਕਮਿਸ਼ਨਰੇਟ ਦੀ ਹਦੂਦ ਅੰਦਰ ਆਉਂਦੇ ਸਾਰੇ ਮੈਰਿਜ ਪੈਲਸਾਂ/ਹੋਟਲਾਂ ਦੇ ਦਾਅਵਤ ਹਾਲਾਂ ਵਿੱਚ, ਵਿਆਹ-ਸ਼ਾਦੀਆਂ ਦੇ ਪ੍ਰੋਗਰਾਮਾਂ ਵਿੱਚ ਅਤੇ ਹੋਰ ਸਮਾਜਿਕ ਪ੍ਰੋਗਰਾਮਾਂ ਵਿੱਚ ਪਬਲਿਕ ਦੁਆਰਾ ਹਥਿਆਰ ਲੈ ਕੇ ਜਾਣ ’ਤੇ ਪਾਬੰਦੀ ਲਗਾ ਦਿੱਤੀ ਹੈ ਅਤੇ ਮੈਰਿਜ ਪੈਲੇਸਾਂ ਅਤੇ ਦਾਅਵਤ ਹਾਲਾਂ ਦੇ ਮਾਲਕਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਮੈਰਿਜ ਪੈਲਸਾਂ/ਦਾਅਵਤ ਹਾਲਾਂ ਵਿੱਚ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੇ ਜਿੰਮੇਵਾਰ ਹੋਣਗੇ। ਇਸ ਤੋਂ ਇਲਾਵਾ ਪੁਲਿਸ ਵਲੋਂ ਪੁਲਿਸ ਕਮਿਸ਼ਨਰੇਟ ਦੀ ਹਦੂਦ ਅੰਦਰ ਪੈਂਦੇ ਸਾਰੇ ਪਿੰਡਾਂ ਵਿੱਚ ਰਾਤ 8 ਵਜੇ ਤੋਂ ਸਵੇਰੇ 5 ਵਜੇ ਤੱਕ ਠੀਕਰੀ ਪਹਿਰੇ ਲਗਾਉਣ ਦੇ ਆਦੇਸ਼ ਕੀਤੇ ਗਏ ਹਨ। ਉਨ੍ਹਾਂ ਪੰਚਾਇਤਾਂ ਨੂੰ ਕਿਹਾ ਕਿ ਜਿਹੜੇ ਲੋਕ ਰਾਤ ਨੂੰ ਠੀਕਰੀ ਪਹਿਰੇ ’ਤੇ ਹੋਣਗੇ ਉਸ ਸਬੰਧੀ ਜਾਣਕਾਰੀ ਆਪਣੇ ਇਲਾਕੇ ਦੇ ਸਬੰਧਿਤ ਐਸ.ਐਚ.ਓ.ਨੂੰ ਮੁਹੱਈਆ ਕਰਵਾਈ ਜਾਵੇ। ਡਿਪਟੀ ਕਮਿਸ਼ਨਰ ਪੁਲਿਸ ਦੇ ਇਕ ਹੋਰ ਹੁਕਮ ਅਨੁਸਾਰ ਕੋਈ ਵੀ ਦੁਕਾਨਦਾਰ/ਦਰਜੀ, ਸੈਨਿਕ/ਅਰਧ ਸੈਨਿਕ ਬੱਲ/ਪੁਲਿਸ ਦੀ ਬਣੀ ਬਣਾਈ ਵਰਦੀ ਜਾਂ ਕਪੜਾ ਲੈ ਕੇ ਸੀਤੀ ਸਿਲਾਈ ਵਰਦੀ ਬਿਨਾਂ ਖਰੀਦਦਾਰ ਦੀ ਦਰੁਸਤ ਸ਼ਨਾਖਤ ਕੀਤੇ ਬਿਨਾਂ ਨਹੀਂ ਵੇਚੇਗਾ। ਵਰਦੀ ਖ਼ਰੀਦਣ ਵਾਲੇ ਵਿਅਕਤੀ ਦੀ ਫੋਟੋ ਸ਼ਨਾਖਤੀ ਕਾਰਡ ਜੋ ਸਮਰੱਥ ਅਧਿਕਾਰੀ ਵਲੋਂ ਉਸ ਨੂੰ ਜਾਰੀ ਕੀਤਾ ਗਿਆ ਹੋਵੇ ਦੀ ਸਵੈ ਤਸਦੀਕਸ਼ੁਦਾ ਫੋਟੋ ਕਾਪੀ ਰੱਖੇਗਾ ਅਤੇ ਖਰੀਦਣ ਵਾਲੇ ਦਾ ਰੈਂਕ, ਨਾਮ,ਪਤਾ,ਫੋਨ ਨੰਬਰ ਅਤੇ ਤਾਇਨਾਤੀ ਦੇ ਸਥਾਨ ਸਬੰਧੀ ਰਿਕਾਰਡ ਰਜਿਸਟਰ ਉਤੇ ਮੇਨਟੇਨ ਕਰੇਗਾ ਅਤੇ ਇਹ ਰਜਿਸਟਰ ਦੋ ਮਹੀਨਿਆਂ ਵਿੱਚ ਇਕ ਵਾਰ ਸਬੰਧਿਤ ਮੁੱਖ ਥਾਣਾ ਅਫ਼ਸਰ ਪਾਸੋਂ ਤਸਦੀਕ ਕਰਵਾਏਗਾ ਅਤੇ ਲੋੜ ਪੈਣ ’ਤੇ ਰਿਕਾਰਡ ਪੁਲਿਸ ਨੂੰ ਮੁਹੱਈਆ ਕਰਵਾਏਗਾ। ਇਕ ਹੋਰ ਹੁਕਮ ਰਾਹੀਂ ਮਕਾਨ ਮਾਲਕ ਘਰਾਂ ਵਿੱਚ ਕਿਰਾਏਦਾਰ ਅਤੇ ਪੀ.ਜੀ. ਮਾਲਕ, ਪੀ.ਜੀ.ਅਤੇ ਇਸ ਤੋਂ ਇਲਾਵਾ ਆਮ ਲੋਕ ਘਰਾਂ ਵਿੱਚ ਨੌਕਰ ਅਤੇ ਹੋਰ ਕਾਮੇ ਆਪਣੇ ਨੇੜੇ ਦੇ ਪੰਜਾਬ ਪੁਲਿਸ ਦੇ ਸਾਂਝ ਕੇਂਦਰ ਵਿੱਚ ਜਾਣਕਾਰੀ ਦਿੱਤੇ ਬਿਨਾਂ ਨਹੀਂ ਰੱਖਣਗੇ। ਇਕ ਹੋਰ ਹੁਕਮ ਰਾਹੀਂ ਪੁਲਿਸ ਕਮਿਸ਼ਨਰੇਟ ਦੇ ਇਲਾਕੇ ਵਿੱਚ ਸਮੂਹ ਪਟਾਕਿਆਂ ਦੇ ਨਿਰਮਾਣਕਾਂ/ਡੀਲਰਾਂ ਨੂੰ ਹੁਕਮ ਜਾਰੀ ਕੀਤਾ ਹੈ ਕਿ ਪਟਾਖਿਆਂ ਦੇ ਪੈਕਟਾਂ ਉਪਰ ਆਵਾਜ਼ ਦਾ ਲੈਬਲ (ਡੈਸੀਬਲ ਵਿੱਚ) ਪ੍ਰਿੰਟ ਹੋਣਾ ਲਾਜ਼ਮੀ ਹੈ। ਡਿਪਟੀ ਕਮਿਸ਼ਨਰ ਪੁਲਿਸ ਜਲੰਧਰ ਵਲੋਂ ਜਾਰੀ ਇਕ ਹੋਰ ਹੁਕਮ ਅਨੁਸਾਰ ਕੋਈ ਵੀ ਹੋਟਲ/ਮੋਟਲ/ਗੈਸਟ ਹਾਊਸ ਅਤੇ ਸਰ੍ਹਾਵਾਂ ਆਦਿ ਦੇ ਮਾਲਕ/ਪ੍ਰਬੰਧਕ ਕਿਸੇ ਵੀ ਵਿਅਕਤੀ/ਯਾਤਰੀ ਨੂੰ ਉਸ ਦੀ ਸ਼ਨਾਖਤ ਕੀਤੇ ਬਗੈਰ ਨਹੀਂ ਠਹਿਰਾਉਣਗੇ। ਹੋਟਲ/ਮੋਟਲ/ਗੈਸਟ ਹਾਊਸ ਅਤੇ ਸਰ੍ਹਾਵਾਂ ਆਦਿ ਵਿਚ ਠਹਿਰਣ ਵਾਲੇ ਹਰੇਕ ਵਿਅਕਤੀ/ਯਾਤਰੀ ਦਾ ਫੋਟੋ ਸ਼ਨਾਖਤੀ ਕਾਰਡ, ਜੋ ਸਮਰੱਥ ਅਧਿਕਾਰੀ ਵੱਲੋਂ ਉਸ ਨੂੰ ਜਾਰੀ ਕੀਤਾ ਗਿਆ ਹੋਵੇ, ਦੀ ਉਸ ਵਿਅਕਤੀ/ਯਾਤਰੀ ਵੱਲੋਂ ਸਵੈ-ਤਸਦੀਕਸ਼ੁਦਾ ਫੋਟੋ ਕਾਪੀ ਬਤੌਰ ਰਿਕਾਰਡ ਰੱਖੇਗਾ ਅਤੇ ਵਿਅਕਤੀ/ਯਾਤਰੀ ਦਾ ਮੋਬਾਇਲ ਨੰਬਰ ਤਸਦੀਕ ਕਰਨਗੇ ਅਤੇ ਠਹਿਰਣ ਵਾਲੇ ਵਿਅਕਤੀ/ਯਾਤਰੀ ਦਾ ਰਿਕਾਰਡ ਰਜਿਸਟਰ ’ਤੇ ਮੇਨਟੇਨ ਕਰੇਗਾ। ਹੋਟਲ/ਮੋਟਲ/ਗੈਸਟ ਹਾਊਸ ਅਤੇ ਸਰ੍ਹਾਵਾਂ ਆਦਿ ਵਿਚ ਠਹਿਰੇ ਹੋਏ ਵਿਅਕਤੀਆਂ/ਯਾਤਰੀਆਂ ਸਬੰਧੀ ਜਾਣਕਾਰੀ ਤਿਆਰ ਕਰਕੇ ਰੋਜ਼ਾਨਾ ਸਵੇਰੇ 10 ਵਜੇ ਸਬੰਧਿਤ ਮੁੱਖ ਅਫ਼ਸਰ ਥਾਣਾ ਨੂੰ ਭੇਜਣਗੇ ਅਤੇ ਠਹਿਰੇ ਵਿਅਕਤੀਆਂ/ਯਾਤਰੀਆਂ ਸਬੰਧੀ ਰਜਿਸਟਰ ਵਿਚ ਦਰਜ ਰਿਕਾਰਡ ਨੂੰ ਹਰੇਕ ਸੋਮਵਾਰ ਨੂੰ ਸਬੰਧਿਤ ਮੁੱਖ ਅਫ਼ਸਰ ਥਾਣਾ ਪਾਸੋਂ ਤਸਦੀਕ ਕਰਵਾਉਣਗੇ ਅਤੇ ਲੋੜ ਪੈਣ ’ਤੇ ਰਿਕਾਰਡ ਪੁਲਿਸ ਨੂੰ ਮੁਹੱਈਆ ਕਰਵਾਉਣਗੇ। ਇਸ ਤੋਂ ਇਲਾਵਾ ਜਦੋਂ ਵੀ ਕੋਈ ਵਿਦੇਸ਼ੀ ਵਿਅਕਤੀ ਕਿਸੇ ਹੋਟਲ/ਮੋਟਲ/ਗੈਸਟ ਹਾਊਸ ਅਤੇ ਸਰ੍ਹਾਵਾਂ ਵਿਚ ਠਹਿਰਦਾ ਹੈ ਤਾਂ ਇਸ ਸਬੰਧੀ ਇਤਲਾਹ ਇੰਚਾਰਜ ਫੌਰਨਰਸ ਰਜਿਸਟਰੇਸ਼ਨ ਆਫਿਸ, ਦਫ਼ਤਰ ਕਮਿਸ਼ਨਰ ਪੁਲਿਸ, ਜਲੰਧਰ ਨੂੰ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਹੋਟਲ/ਮੋਟਲ/ਗੈਸਟ ਹਾਊਸ ਅਤੇ ਸਰ੍ਹਾਂ ਦੇ ਕੋਰੀਡੋਰ, ਲਿਫ਼ਟ, ਰਿਸੈਪਸ਼ਨ ਕਾਊਂਟਰ ਅਤੇ ਮੁੱਖ ਪ੍ਰਵੇਸ਼ ਦਰਵਾਜ਼ੇ ’ਤੇ ਸੀ. ਸੀ. ਟੀ. ਵੀ ਕੈਮਰੇ ਲਗਾਏ ਜਾਣਗੇ। ਜੇਕਰ ਕੋਈ ਸ਼ੱਕੀ ਵਿਅਕਤੀ ਹੋਟਲ/ਮੋਟਲ/ਗੈਸਟ ਹਾਊਸ ਅਤੇ ਸਰ੍ਹਾਂ ਵਿਖੇ ਠਹਿਰਦਾ/ਆਉਂਦਾ ਹੈ, ਜੋ ਕਿਸੇ ਪੁਲਿਸ ਕੇਸ ਵਿਚ ਲੋੜੀਂਦਾ ਹੈ ਜਾਂ ਕਿਸੇ ਹੋਟਲ/ਮੋਟਲ/ਗੈਸਟ ਹਾਊਸ ਅਤੇ ਸਰ੍ਹਾਂ ਵਿਚੋਂ ਠਹਿਰੇ/ਆਏ ਵਿਅਕਤੀ/ਯਾਤਰੀ ਨੂੰ ਕਿਸੇ ਹੋਰ ਰਾਜ/ਜ਼ਿਲ੍ਹੇ ਦੀ ਪੁਲਿਸ ਵੱਲੋਂ ਗਿ੍ਰਫ਼ਤਾਰ ਕੀਤਾ ਜਾਂਦਾ ਹੈ ਤਾਂ ਹੋਟਲ/ਮੋਟਲ/ਗੈਸਟ ਹਾਊਸ ਅਤੇ ਸਰ੍ਹਾਂ ਦਾ ਮਾਲਕ/ਪ੍ਰਬੰਧਕ ਤੁਰੰਤ ਇਸ ਦੀ ਸੂਚਨਾ ਸਬੰਧਤ ਥਾਣੇ/ਪੁਲਿਸ ਕੰਟਰੋਲ ਰੂਮ ਨੂੰ ਦੇਣ ਦੇ ਜ਼ਿੰਮੇਵਾਰ ਹੋਣਗੇ। ਇਕ ਹੋਰ ਹੁਕਮ ਰਾਹੀਂ ਡਿਪਟੀ ਕਮਿਸ਼ਨਰ ਨੇ ਕਮਿਸ਼ਨਰੇਟ ਪੁਲਿਸ ਦੀ ਹਦੂਦ ਅੰਦਰ ਬੁੱਲਟ ਮੋਟਰ ਸਾਈਕਲ ਚਲਾਉਂਦੇ ਸਮੇਂ ਸਾਈਲੈਂਸਰ ਵਿੱਚ ਤਕਨੀਕੀ ਫੇਰਬਦਲ ਕਰਵਾ ਕੇ ਪਟਾਕੇ ਆਦਿ ਚਲਾਉਣ ਵਾਲੇ ਵਾਹਨ ਚਾਲਕਾਂ ’ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ ਅਤੇ ਇਹ ਵੀ ਹੁਕਮ ਕੀਤਾ ਹੈ ਕਿ ਕੋਈ ਵੀ ਦੁਕਾਨਦਾਰ, ਆਟੋ ਕੰਪਨੀ ਵਲੋਂ ਨਿਰਧਾਰਿਤ ਕੀਤੇ ਮਾਪਦੰਡਾਂ ਦੇ ਵਿਰੁੱਧ ਤਿਆਰ ਕੀਤੇ ਸਾਈਲੈਂਸਰ ਨਹੀਂ ਵੇਚੇਗਾ ਅਤੇ ਨਾ ਹੀ ਕਿਸੇ ਮਕੈਨਿਕ ਵਲੋਂ ਸਾਈਲੈਂਸਰਾਂ ਵਿੱਚ ਤਕਨੀਕੀ ਫੇਰ ਬਦਲ ਕੀਤੇ ਜਾਣਗੇ ਅਤੇ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ’ਤੇ ਕਾਰਵਾਈ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਪੁਲਿਸ ਨੇ ਇਕ ਹੋਰ ਹੁਕਮ ਰਾਹੀਂ ਸ਼ੋਰ ਪ੍ਰਦੂਸ਼ਣ ਦੀ ਰੋਕਥਾਮ ਦੇ ਮੱਦੇਨਜ਼ਰ ਕਮਿਸ਼ਨਰੇਟ ਪੁਲਿਸ ਦੀ ਹਦੂਦ ਅੰਦਰ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਰਿਹਾਇਸ਼ੀ ਖੇਤਰਾਂ ਅੰਦਰ ਹਾਰਨ ਨਾ ਵਜਾਉਣ ’ਤੇ ਪਾਬੰਦੀ ਲਗਾਈ ਹੈ। ਇਸੇ ਤਰ੍ਹਾਂ ਸਾਊਂਡ ਸਿਸਟਮ ਦੀ ਅਵਾਜ਼ 7.5 ਡੀ.ਬੀ.(ਏ) ਅਤੇ ਲਾਊਡ ਸਪੀਕਰਾਂ, ਪਟਾਕਿਆਂ ਅਤੇ ਸ਼ੌਰ ਪੈਦਾ ਕਰਨ ਵਾਲੇ ਯੰਤਰਾਂ ਦੀ ਅਵਾਜ਼ ਤੈਅ ਸੀਮਾ ਤੱਕ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ ਅਤੇ ਇਨ੍ਹਾਂ ਹੁਕਮਾਂ ਦੀ ਉਲੰਘਣਾ ’ਤੇ ਸਾਊਂਡ ਦਾ ਸਮਾਨ ਜਬਤ ਕਰ ਲਿਆ ਜਾਵੇਗਾ। ਮਾਨਯੋਗ ਸੁਪਰੀਮ ਕੋਰਟ ਦੇ ਹੁਕਮਾਂ ਦੇ ਹਵਾਲੇ ਨਾਲ ਡਿਪਟੀ ਕਮਿਸ਼ਨਰ ਪੁਲਿਸ ਨੇ ਜਾਰੀ ਹੁਕਮਾਂ ਤਹਿਤ ਜਨਤਕ ਥਾਵਾਂ ਦੀ ਹੱਦ ਨੇੜੇ ਪਟਾਕਿਆਂ ਅਤੇ ਲਾਊਡ ਸਪੀਕਰ ਆਦਿ ਦੀ ਅਵਾਜ਼ 10 ਡੀ.ਬੀ. (ਏ) ਤੋਂ ਵੱਧ ਨਾ ਹੋਣ ਜਾਂ ਇਲਾਕੇ ਅਨੁਸਾਰ 7.5 ਡੀ.ਬੀ.(ਏ) ਜਾਂ ਦੋਵਾਂ ਵਿਚੋਂ ਜਿਹੜੀ ਘੱਟ ਹੋਵੇ, ਮੁਤਾਬਿਕ ਰੱਖਣ ਦੇ ਹੁਕਮ ਦਿੱਤੇ ਹਨ। ਹੁਕਮਾਂ ਅਨੁਸਾਰ ਕੋਈ ਵੀ ਵਿਅਕਤੀ ਰਾਤ 10 ਵਜੇ ਤੋਂ ਸਵੇਰੇ 06 ਵਜੇ ਦੇ ਦਰਮਿਆਨ ਢੋਲ ਜਾਂ ਭੋਂਪੂ , ਅਵਾਜ਼ ਪੈਦਾ ਕਰਨ ਵਾਲਾ ਕੋਈ ਯੰਤਰ, ਸਾਊਂਡ ਐਂਪਲੀਫਾਇਰ ਨਹੀਂ ਵਜਾ ਸਕੇਗਾ ਅਤੇ ਮੈਰਿਜ ਪੇਲੈਸਾਂ ਤੇ ਹੋਟਲਾਂ ਵਿੱਚ ਵੀ ਇਹ ਹੁਕਮ ਲਾਗੂ ਹੋਣਗੇ। ਇਸੇ ਤਰ੍ਹਾਂ ਪ੍ਰਾਈਵੇਟ ਸਾਊਂਡ ਸਿਸਟਮ ਵਾਲਿਆਂ ਵਲੋਂ 7.5 ਡੀ.ਬੀ.(ਏ) ਤੋਂ ਵੱਧ ਅਵਾਜ਼ ਨਹੀਂ ਰੱਖੀ ਜਾਵੇਗੀ ਅਤੇ ਜੇਕਰ ਇਨਾਂ ਹੁਕਮਾਂ ਦੀ ਉਲੰਘਣਾ ਪਾਈ ਜਾਂਦੀ ਹੈ ਤਾਂ ਸਾਊਂਡ ਸਿਸਟਮ ਅਤੇ ਸਮਾਨ ਜਬਤ ਕੀਤਾ ਜਾ ਸਕੇਗਾ। ਉਪਰੋਕਤ ਸਾਰੇ ਹੁਕਮ 06.03.2023 ਤੱਕ ਲਾਗੂ ਰਹਿਣਗੇ। [metaslider id=25498]