[metaslider id=25498]
ਵੱਧਦੀ ਠੰਢ ਕਾਰਨ ਸਕੂਲਾਂ ਵਿਚ ਵਧਾਈਆਂ ਗਈਆਂ ਛੁੱਟੀਆਂ
Latest News Alerts
Choose News Alerts
[metaslider id=24944]
ਚੰਡੀਗੜ੍ਹ (ਬਿਉਰੋ) – ਚੰਡੀਗੜ੍ਹ ਦੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਵਿਚ ਠੰਢ ਤੇ ਧੁੰਦ ਵਧਣ ਕਾਰਨ ਸਰਦੀ ਦੀਆਂ ਛੁੱਟੀਆਂ 14 ਜਨਵਰੀ ਤੱਕ ਵਧਾ ਦਿੱਤੀਆਂ ਗਈਆਂ ਹਨ। ਇਹ ਹੁਕਮ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਉੱਪਰ ਲਾਗੂ ਹੋਣਗੇ।ਨੌਵੀਂ ਤੋਂ ਬਾਅਦ ਵਾਲੀਆਂ ਜਮਾਤਾਂ ਦੇ ਵਿਦਿਆਰਥੀਆਂ ਲਈ ਸਕੂਲ 9 ਜਨਵਰੀ ਤੋਂ ਖੁੱਲ੍ਹਣਗੇ । ਇਸ ਸਬੰਧੀ ਹੁਕਮ ਡਾਇਰੈਕਟਰ ਸਕੂਲ ਐਜੂਕੇਸ਼ਨ ਨੇ ਜਾਰੀ ਕੀਤੇ। ਬਰਾੜ ਨੇ ਦੱਸਿਆ ਕਿ ਸਰਦੀ ਵਧਣ ਤੇ ਬੱਚਿਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਤੇ ਪ੍ਰਾਈਵੇਟ ਸਕੂਲ ਅੱਠਵੀਂ ਤੱਕ ਲਈ 14 ਜਨਵਰੀ ਤਕ ਬੰਦ ਰਹਿਣਗੇ।ਇਸ ਤੋਂ ਪਹਿਲਾਂ ਸਿੱਖਿਆ ਵਿਭਾਗ ਨੇ ਸਰਦੀ ਦੀਆਂ ਛੁੱਟੀਆਂ 8 ਜਨਵਰੀ ਤੱਕ ਵਧਾਈਆਂ ਸਨ।
[metaslider id=25498]
[metaslider id=25498]