Skip to content

ਪੰਜਾਬ ਚ ਬਿਜਲੀ ਹੋਈ ਮਹਿੰਗੀ, 1 ਅਪ੍ਰੈਲ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ

Big news: Powercom's assistant JE dismissed 2 days before retirement, due to this big action taken
Big news: Powercom's assistant JE dismissed 2 days before retirement, due to this big action taken
Share Facebook X WhatsApp Telegram Email
View in ePaper
ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਨੇ ਉਦਯੋਗਾਂ ਨੂੰ ਵੱਡਾ ਝਟਕਾ ਦਿੱਤਾ ਹੈ। ਪਾਵਰਕੌਮ ਨੇ ਬਿਜਲੀ ਦਰਾਂ ਵਿੱਚ 50 ਪੈਸੇ ਪ੍ਰਤੀ ਯੂਨਿਟ ਵਾਧਾ ਕੀਤਾ ਹੈ। ਇਸ ਤੋਂ ਬਾਅਦ ਹੁਣ ਉਦਯੋਗਾਂ ਨੂੰ 5.50 ਰੁਪਏ ਪ੍ਰਤੀ ਯੂਨਿਟ ਦੀ ਦਰ ਨਾਲ ਬਿਜਲੀ ਮਿਲੇਗੀ। ਇਸ ਨੂੰ ਅਗਲੇ ਪੰਜ ਸਾਲਾਂ ਲਈ ਤਿੰਨ ਫੀਸਦੀ ਦੇ ਸਾਲਾਨਾ ਵਾਧੇ ਨਾਲ ਲਾਗੂ ਕੀਤਾ ਜਾਵੇਗਾ। 1 ਅਪ੍ਰੈਲ ਤੋਂ ਵਧੀ ਹੋਈ ਦਰ ‘ਤੇ ਬਿਜਲੀ ਮਿਲੇਗੀ। ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ ਪਾਵਰਕੌਮ ਨੇ ਇੱਕ ਸਰਕੂਲਰ ਜਾਰੀ ਕਰਕੇ ਅਧਿਕਾਰੀਆਂ ਨੂੰ ਇਸ ਨੂੰ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਹਨ। ਪਾਵਰਕੌਮ ਨੇ ਰੈਗੂਲੇਟਰੀ ਕਮਿਸ਼ਨ ਨੂੰ ਘਰੇਲੂ ਬਿਜਲੀ ਵੀ ਮਹਿੰਗੀ ਕਰਨ ਦਾ ਪ੍ਰਸਤਾਵ ਭੇਜਿਆ ਸੀ। ਹਾਲਾਂਕਿ ਅਜੇ ਤੱਕ ਇਸ ਦੀ ਇਜਾਜ਼ਤ ਨਹੀਂ ਮਿਲੀ ਹੈ। ਰੈਗੂਲੇਟਰੀ ਕਮਿਸ਼ਨ ਨੂੰ ਭੇਜੇ ਪ੍ਰਸਤਾਵ ਵਿੱਚ ਪਾਵਰਕੌਮ ਨੇ ਦਲੀਲ ਦਿੱਤੀ ਸੀ ਕਿ ਸੂਬੇ ਵਿੱਚ ਵਧਦੀ ਮੰਗ ਨੂੰ ਪੂਰਾ ਕਰਨ ਲਈ ਉਸ ਨੂੰ ਬਾਹਰੋਂ ਮਹਿੰਗੀ ਬਿਜਲੀ ਅਤੇ ਕੋਲਾ ਖਰੀਦਣਾ ਪਵੇਗਾ। ਇਸ ਕਾਰਨ ਖਰਚੇ ਬਹੁਤ ਵੱਧ ਗਏ ਹਨ ਪਰ ਮਾਲੀਆ ਉਸ ਹਿਸਾਬ ਨਾਲ ਨਹੀਂ ਮਿਲ ਰਿਹਾ। ਬਿਜਲੀ ਸਬਸਿਡੀ ਦਾ ਬੋਝ ਵੀ ਲਗਾਤਾਰ ਵੱਧ ਰਿਹਾ ਹੈ। ਇੰਨ੍ਹਾਂ ਸਾਰੀਆਂ ਦਲੀਲਾਂ ਨਾਲ ਪਾਵਰਕੌਮ ਨੇ ਰੈਗੂਲੇਟਰੀ ਕਮਿਸ਼ਨ ਨੂੰ ਪ੍ਰਸਤਾਵ ਭੇਜ ਕੇ ਬਿਜਲੀ ਦੀਆਂ ਦਰਾਂ ਵਧਾਉਣ ਦੀ ਮਨਜ਼ੂਰੀ ਮੰਗੀ ਸੀ। ਦੂਜੇ ਪਾਸੇ ਇੰਜੀਨੀਅਰਜ਼ ਐਸੋਸੀਏਸ਼ਨ ਨੇ ਰੈਗੂਲੇਟਰੀ ਕਮਿਸ਼ਨ ਦੇ ਇਸ ਕਦਮ ਨੂੰ ਜਾਇਜ਼ ਠਹਿਰਾਇਆ ਹੈ। ਐਸੋਸੀਏਸ਼ਨ ਅਨੁਸਾਰ ਪਾਵਰਕੌਮ ਦੀ ਆਮਦਨ ਵਿੱਚ ਵਾਧਾ ਹੋਣ ਨਾਲ ਆਰਥਿਕ ਤੰਗੀ ਕੁਝ ਹੱਦ ਤੱਕ ਹੱਲ ਹੋ ਜਾਵੇਗੀ। ਇਸ ਦੇ ਨਾਲ ਹੀ ਸਰਕਾਰ ‘ਤੇ ਬਿਜਲੀ ਸਬਸਿਡੀ ਦਾ ਬੋਝ ਵੀ ਘੱਟ ਜਾਵੇਗਾ। ਬਿਜਲੀ ਦਰਾਂ ਵਧਣ ਨਾਲ ਸੂਬੇ ਦੇ ਕਰੀਬ ਡੇਢ ਲੱਖ ਉਦਯੋਗ ਪ੍ਰਭਾਵਿਤ ਹੋਣਗੇ। ਸਰਕਾਰ ਨੇ ਚਾਲੂ ਵਿੱਤੀ ਸਾਲ ਦੌਰਾਨ ਇਨ੍ਹਾਂ ਉਦਯੋਗਾਂ ਨੂੰ 2669 ਕਰੋੜ ਰੁਪਏ ਦੀ ਸਬਸਿਡੀ ਦਿੱਤੀ ਹੈ। [metaslider id=25498]