Skip to content

ਮਾਨ ਸਰਕਾਰ ਦੀ ਪਹਿਲਕਦਮੀ, ਫੋਨ ‘ਤੇ ਮਿਲਣਗੇ ਜਨਮ-ਮੌਤ ਸਣੇ 16 ਸਰਟੀਫਿਕੇਟ, ਦਫ਼ਤਰਾਂ ਦੇ ਚੱਕਰਾਂ ਤੋਂ ਛੁੱਟੀ

Another gift to the youth of Punjab on the occasion of Diwali, approval for recruitment of 1450 in police
Another gift to the youth of Punjab on the occasion of Diwali, approval for recruitment of 1450 in police
Share Facebook X WhatsApp Telegram Email
View in ePaper

ਪੰਜਾਬ : ਪੰਜਾਬ ਦੇ ਲੋਕਾਂ ਨੂੰ ਜਨਮ ਸਰਟੀਫਿਕੇਟ ਸਣੇ 16 ਤਰ੍ਹਾਂ ਦੇ ਸਰਟੀਫਿਕੇਟ ਸਿਰਫ਼ ਮੋਬਾਈਲ ਫ਼ੋਨ ‘ਤੇ ਹੀ ਮਿਲਣਗੇ। ਉਨ੍ਹਾਂ ਨੂੰ ਹੁਣ ਸਰਕਾਰੀ ਦਫ਼ਤਰਾਂ ਦੇ ਚੱਕਰ ਨਹੀਂ ਕੱਟਣੇ ਪੈਣਗੇ। ਇਸ ਨਾਲ ਲੋਕਾਂ ਦਾ ਸਮਾਂ ਅਤੇ ਪੈਸਾ ਦੋਵਾਂ ਦੀ ਬੱਚਤ ਹੋਵੇਗੀ। ਪਹਿਲਾਂ ਲੋਕਾਂ ਨੂੰ ਸਰਟੀਫਿਕੇਟ ਦੀ ਕਾਪੀ ਲੈਣ ਲਈ ਪ੍ਰਤੀ ਕਾਪੀ 50 ਰੁਪਏ ਦੇਣੇ ਪੈਂਦੇ ਸਨ, ਪਰ ਹੁਣ ਉਨ੍ਹਾਂ ਨੂੰ ਇਸ ਲਈ ਪੈਸੇ ਨਹੀਂ ਦੇਣੇ ਪੈਣਗੇ।

ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਅਤੇ ਲੋਕ ਸ਼ਿਕਾਇਤ ਨਿਵਾਰਨ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਵਿਭਾਗ ਦੀ ਇਹ ਇੱਕ ਨਵੀਂ ਪਹਿਲ ਹੈ। ਉਨ੍ਹਾਂ ਲੋਕਾਂ ਨੂੰ ਉਕਤ ਸੇਵਾ ਦਾ ਲਾਭ ਉਠਾਉਣ ਦੀ ਅਪੀਲ ਕੀਤੀ। ਨਾਲ ਹੀ ਕਿਹਾ ਕਿ ਜੇ ਕਿਸੇ ਕੋਲ ਕੋਈ ਸੁਝਾਅ ਹੋਵੇ ਤਾਂ ਉਹ ਭੇਜ ਸਕਦਾ ਹੈ।

ਇਸ ਸੇਵਾ ਤਹਿਤ ਬਿਨੈਕਾਰ ਦੇ ਮੋਬਾਈਲ ਫੋਨ ‘ਤੇ SMS ਰਾਹੀਂ ਇੱਕ ਲਿੰਕ ਭੇਜਿਆ ਜਾਵੇਗਾ, ਜਿਸ ‘ਤੇ ਕਲਿੱਕ ਕਰਨ ਨਾਲ ਸਰਟੀਫਿਕੇਟ ਡਾਊਨਲੋਡ ਹੋ ਜਾਵੇਗਾ। ਇਹ ਸਰਟੀਫਿਕੇਟ ਸਾਰੇ ਦਫ਼ਤਰਾਂ ਵਿੱਚ ਸਵੀਕਾਰ ਕੀਤਾ ਜਾਵੇਗਾ। ਇਨ੍ਹਾਂ ਸਰਟੀਫਿਕੇਟਾਂ ਦੀ ਪ੍ਰਮਾਣਿਕਤਾ ਨੂੰ ਈ-ਸੇਵਾ ਪੋਰਟਲ ‘ਤੇ ਆਨਲਾਈਨ ਚੈੱਕ ਕੀਤਾ ਜਾ ਸਕਦਾ ਹੈ। ਹੁਣ ਤੱਕ ਕਰੀਬ 15 ਲੱਖ ਸਰਟੀਫਿਕੇਟ ਨਾਗਰਿਕਾਂ ਨੂੰ ਮੋਬਾਈਲ ਫੋਨਾਂ ਰਾਹੀਂ ਦਿੱਤੇ ਜਾ ਚੁੱਕੇ ਹਨ।

ਸੂਤਰਾਂ ਮੁਤਾਬਕ ਇਸ ਤੋਂ ਪਹਿਲਾਂ ਸਰਕਾਰੀ ਦਫ਼ਤਰਾਂ ਵਿੱਚ ਸਰਟੀਫਿਕੇਟ ਲੈਣ ਲਈ ਵੱਡੀਆਂ-ਵੱਡੀਆਂ ਫਾਈਲਾਂ ਇੱਕ ਮੇਜ਼ ਤੋਂ ਦੂਜੇ ਟੇਬਲ ਤੱਕ ਜਾਂਦੀਆਂ ਸਨ। ਕੋਈ ਟਰੈਕਿੰਗ, ਸਥਿਤੀ ਦੀ ਜਾਂਚ ਅਤੇ ਕੋਈ ਸਮਾਂ ਸੀਮਾ ਨਹੀਂ ਸੀ। ਹੁਣ ਈ-ਸੇਵਾ ਪੋਰਟਲ esewa.punjab.gov.in ਨੇ ਅਜਿਹੇ ਸਾਰੇ ਮੁੱਦਿਆਂ ਨੂੰ ਹੱਲ ਕਰ ਦਿੱਤਾ ਹੈ ਅਤੇ ਫਾਈਲਾਂ ਨੂੰ ਇੱਕ ਥਾਂ ਤੋਂ ਦੂਜੀ ਥਾਂ ‘ਤੇ ਲਿਜਾਏ ਬਿਨਾਂ ਅਰਜ਼ੀਆਂ ਦੀ ਪ੍ਰਕਿਰਿਆ ਨੂੰ ਤੇਜ਼ ਕਰ ਦਿੱਤਾ ਗਿਆ ਹੈ। ਈ-ਸੇਵਾ ਕੇਸਾਂ ਦੀ ਪੈਂਡੈਂਸੀ 0.25 ਫੀਸਦੀ ਤੋਂ ਘੱਟ ਹੈ।

[metaslider id=25498]