ਜਲੰਧਰ : ਸ਼ਹਿਰ ਦੀ ਸੁਰੱਖਿਆ ਨੂੰ ਜ਼ਮੀਨੀ ਪੱਧਰ ‘ਤੇ ਯਕੀਨੀ ਬਣਾਉਣ ਲਈ ਅੱਜ ਪੁਲਿਸ ਕਮਿਸ਼ਨਰ ਜਲੰਧਰ ਨੇ ਸ਼ਹਿਰ ਦੇ ਵੱਖ-ਵੱਖ ਫੀਲਡ ਦਫ਼ਤਰਾਂ ਦੇ ਨਾਲ-ਨਾਲ ਪੁਲਿਸ ਥਾਣਿਆਂ ਦਾ ਦੌਰਾ ਕੀਤਾ ਅਤੇ ਅਪਰਾਧ ਸ਼ਾਖਾ ਦੇ ਦਫਤਰਾਂ ਦਾ ਨਿਰੀਖਣ ਕੀਤਾ।
ਪੁਲਿਸ ਕਮਿਸ਼ਨਰ ਨੇ ਪੁਲਿਸ ਸਟੇਸ਼ਨ ਮੈਨੇਜਮੈਂਟ ਨਾਲ ਸਬੰਧਤ ਰਿਕਾਰਡ, ਕ੍ਰਾਈਮ ਰਿਕਾਰਡ ਦੀ ਜਾਂਚ ਕੀਤੀ ਅਤੇ ਲਾਕ-ਅਪ ਵਾਲੇ ਕਮਰਿਆਂ ਦਾ ਨਿਰੀਖਣ ਕੀਤਾ।ਪੁਲਿਸ ਕਮਿਸ਼ਨਰ ਨੇ ਭਰੋਸਾ ਦਿਵਾਇਆ ਕਿ ਹਰ ਪੁਲਿਸ ਸਟੇਸ਼ਨ ਅਤੇ ਕ੍ਰਾਈਮ ਬ੍ਰਾਂਚ ਨੂੰ ਨਵੀਂ ਦਿੱਖ ਪ੍ਰਦਾਨ ਕਰਨ ਨੂੰ ਯਕੀਨੀ ਬਣਾਉਣ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ।
ਉਨ੍ਹਾਂ ਡਿਊਟੀ ‘ਤੇ ਤਾਇਨਾਤ ਪੁਲਿਸ ਅਧਿਕਾਰੀਆਂ ਨੂੰ ਤਨਦੇਹੀ ਨਾਲ ਇਮਾਨਦਾਰੀ ਅਤੇ ਉੱਚ ਪੇਸ਼ੇਵਰ ਤਰੀਕੇ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ।
नोट : उक्त खबर इंडिया लिविंग न्यूज़ को सोशल मीडिया के माध्यम से प्राप्त हुई है। इंडिया लिविंग न्यूज़ इस खबर की अधिकारिक तौर पर पुष्टि नहीं करता। अधिक जानकारी के लिए मुख्य संपादक से संपर्क करें