Latest news
जालंधर में बैडमिंटन खेलते समय व्यक्ति को आया हार्ट अटैक, इस तरह बची जान जालंधर की पुलिस कमिश्नर धनप्रीत कौर का तबादला, सतिंदर सिंह बने नए CP जालंधर की सिल्वर प्लाजा मार्केट में बाप बेटे पर हमला मशहूर कंटेट क्रिएटर सयोनी चक्रवर्ती का 23 साल की उम्र में निधन भारतीय रिजर्व बैंक प्लास्टिक नोटों को लाने पर कर रहा विचार ? गर्मी से राहत पाने के लिए लोग पहुंच रहे पहाड़ों में , वहां भी मिल रहा घंटों लंबा जाम फगवाड़ा में लवली यूनिवर्सिटी के पास जालंधर के RTI एक्टिविस्ट सिमरनजीत की गोली मारकर हत्या पंजाब में मौसम ने ली करवट , इन जिलों में आंधी-बारिश का रेड अलर्ट पंजाब में निकाय चुनाव के परिणामों में AAP पार्टी का शानदार प्रदर्शन, जानें कांग्रेस-अकाली-भाजपा का ह... जालंधर में अब 1 जून से 9 और चौराहों पर होंगे E-Challan

India Living News

Hot News
You are currently viewing ਚੰਡੀਗੜ੍ਹ ਪੰਜਾਬ ਜਰਨਲਿਸਟ ਐਸੋਸੀਏਸ਼ਨ ਨੇ ਲੋਕ ਸੰਪਰਕ ਵਿਭਾਗ ਵੱਲੋ ਪੀਲੇ ਕਾਰਡ ਬਣਾਉਣ ਵਿੱਚ ਕੀਤੀ ਜਾ ਰਹੀ ਵਿਤਕਰੇਬਾਜ਼ੀ ਦਾ ਲਿਆ ਗੰਭੀਰ ਨੋਟਿਸ
Chandigarh Punjab Journalists Association takes serious note of discrimination in making yellow card by Public Relations Department

ਚੰਡੀਗੜ੍ਹ ਪੰਜਾਬ ਜਰਨਲਿਸਟ ਐਸੋਸੀਏਸ਼ਨ ਨੇ ਲੋਕ ਸੰਪਰਕ ਵਿਭਾਗ ਵੱਲੋ ਪੀਲੇ ਕਾਰਡ ਬਣਾਉਣ ਵਿੱਚ ਕੀਤੀ ਜਾ ਰਹੀ ਵਿਤਕਰੇਬਾਜ਼ੀ ਦਾ ਲਿਆ ਗੰਭੀਰ ਨੋਟਿਸ

ਅੰਮ੍ਰਿਤਸਰ 17 ਜੂਨ : ਪੰਜਾਬ ਸਰਕਾਰ ਵੱਲੋ ਪੱਤਰਕਾਰ ਭਾਈਚਾਰੇ ਦੀਆਂ ਮੰਗਾਂ ਸਬੰਧੀ ਅਪਨਾਈ ਗਈ ਬੇਗਾਨਗੀ ਵਾਲੀ ਨੀਤੀ ਨੂੰ ਲੈ ਕੇ ਚੰਡੀਗੜ੍ਹ ਪੰਜਾਬ ਜਰਨਲਿਸਟ ਐਸੋਸੀਏਸ਼ਨ ਨੇ ਰੋਸ ਪ੍ਰਗਟ ਕਰਦਿਆ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਇੱਕ ਹਫਤੇ ਦੇ ਅੰਦਰ ਅੰਦਰ ਪੱਤਰਕਾਰਾਂ ਦੇ ਮਸਲੇ ਹੱਲ ਨਾ ਕੀਤੇ ਗਏ ਤਾਂ ਐਸੋਸੀਏਸ਼ਨ ਵੱਲੋਂ ਵੱਖ ਵੱਖ ਸ਼ਹਿਰਾਂ ਵਿੱਚ ਰੋਸ ਮੁਜ਼ਾਹਰੇ ਕਰਨ ਦੇ ਨਾਲ ਨਾਲ ਮੰਤਰੀਆਂ ਦੇ ਘਿਰਾਉ ਵੀ ਕੀਤੇ ਜਾਣਗੇ।

ਜਾਰੀ ਇੱਕ ਬਿਆਨ ਰਾਹੀ ਐਸੋਸੀਏਸ਼ਨ ਦੇ ਪ੍ਰਧਾਨ ਸ੍ਰ ਜਸਬੀਰ ਸਿੰਘ ਪੱਟੀ ਨੇ ਕਿਹਾ ਕਿ ਐਸੋਸੀਏਸ਼ਨ ਦੇ ਜਲੰਧਰ ਯੁਨਿਟ ਤੋਂ ਜਾਣਕਾਰੀ ਮਿਲੀ ਹੈ ਕਿ ਜਲੰਧਰ ਦੇ ਜਿਲ੍ਹਾ ਲੋਕ ਸੰਪਰਕ ਅਫਸਰ ਵੱਲੋਂ ਵੈੱਬ ਪੋਟਲਾ / ਵੈੱਬ ਚੈਨਲਾਂ ਦੇ ਸਮੂਹ ਪੱਤਰਕਾਰਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਦਿਆਂ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸ ਐਸ ਪੀ ਆਦਿ ਦੀਆ ਪ੍ਰੈਸ ਕਾਨਫਰੰਸਾਂ `ਚ ਸ਼ਾਮਲ ਹੋਣ ਤੋਂ ਰੋਕਣ ਲਈ ਡੀ ਪੀ ਆਰ ਓ ਜਲੰਧਰ ਵਲੋਂ ਆਪਣੇ ਗਰੁੱਪ ਚ ਮੈਸਜ ਪਾਇਆ ਜਾਂਦਾ ਹੈ ਕਿ ਇਸ ਪ੍ਰੈਸ ਕਾਨਫਰੰਸ ਵਿਚ ਸਿਰਫ ਪੀਲੇ ਕਾਰਡ ਅਤੇ ਐਕਰੀਡੇਸ਼ਨ ਕਾਰਡ ਧਾਰਕ ਹੀ ਸ਼ਾਮਲ ਹੋਣ ਜੋ ਪ੍ਰੈਸ ਦੀ ਅਜ਼ਾਦੀ ‘ਤੇ ਹਮਲਾ ਹੈ।ਆਪਣਾ ਬਿਆਨ ਜਾਰੀ ਰੱਖਦਿਆ ਸ੍ਰ. ਪੱਟੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਪੁਰਜ਼ੋਰ ਮੰਗ ਕਰਦਿਆਂ ਕਿਹਾ ਕਿ ਜਿਨ੍ਹਾਂ ਪੱਤਰਕਾਰਾਂ ਨੇ ਆਰ ਐਨ ਆਈ ਤੋਂ ਆਪਣੇ ਹਫਤਾਵਰੀ, ਪੰਦਰਵਾੜਾ, ਮਹੀਨਾਵਾਰ ਅਖਬਾਰਾਂ ਜਾਂ ਮੈਗਜ਼ੀਨ ਰਜਿਸਟਰ ਕਰਵਾਏ ਹਨ ਉਨ੍ਹਾਂ ਨੇ ਪੀਲੇ ਕਾਰਡ ਵੀ ਪਹਿਲ ਦੇ ਅਧਾਰ ਤੇ ਬਣਾਏ ਜਾਣ। ਜੇਕਰ ਭਾਰਤ ਸਰਕਾਰ ਦਾ ਆਰ ਐਨ ਆਈ ਵਿਭਾਗ ਉਨ੍ਹਾਂ ਨੂੰ ਅਖਬਾਰ ਜਾਂ ਮੈਗਜ਼ੀਨ ਛਾਪਣ ਲਈ ਰਜਿਸਟਰ ਕਰ ਰਿਹਾ ਹੈ ਤਾ ਪੰਜਾਬ ਸਰਕਾਰ ਇਸ ਮਾਨਤਾ ਨੂੰ ਚੁਨੌਤੀ ਨਹੀ ਦੇ ਸਕਦੀ।ਉਹਨਾਂ ਕਿਹਾ ਕਿ ਜੇਕਰ ਜਲੰਧਰ ਦੇ ਜਿਲ੍ਹਾ ਲੋਕ ਸੰਪਰਕ ਅਫਸਰ ਵੱਲੋਂ ਵੈੱਬ ਪੋਟਲਾ / ਵੈੱਬ ਚੈਨਲਾਂ ਦੇ ਸਮੂਹ ਪੱਤਰਕਾਰਾਂ ਨਾਲ ਧੱਕੇਸ਼ਾਹੀ ਕਰਦਿਆਂ ਕੀਤਾ ਜਾ ਰਿਹਾ ਮਤਰੇਈ ਮਾਂ ਵਾਲਾ ਸਲੂਕ ਹਫਤੇ ਦੇ ਅੰਦਰ ਅੰਦਰ ਬੰਦ ਨਾ ਕੀਤਾ ਗਿਆ ਤਾਂ ਚੰਡੀਗੜ੍ਹ ਪੰਜਾਬ ਜਰਨਲਿਸਟ ਐਸੋਸੀਏਸ਼ਨ ਵੱਲੋ 27 ਜੂਨ ਨੂੰ ਡਿਪਟੀ ਕਮਿਸ਼ਨਰ ਦਫਤਰ ਜਲੰਧਰ ਦੇ ਅੱਗੇ ਭਾਰੀ ਰੋਸ ਪ੍ਰਦਰਸ਼ਨ ਕਰਦਿਆਂ ਪੰਜਾਬ ਸਰਕਾਰ ਅਤੇ ਡੀ ਪੀ ਆਰ ਓ ਜਲੰਧਰ ਦੇ ਪੁਤਲੇ ਸਾੜੇ ਜਾਣਗੇ।ਸ੍ਰ ਪੱਟੀ ਨੇ ਕਿਹਾ ਕਿ ਇਸ ਮੌਕੇ ਮੁੱਖ ਮੰਤਰੀ ਦੇ ਨਾਮ ਤੇ ਡਿਪਟੀ ਕਮਿਸ਼ਨਰ ਜਲੰਧਰ ਨੂੰ ਮੰਗ ਪੱਤਰ ਦੇ ਕੇ ਹਫਤਾਵਰੀ, ਪੰਦਰਵਾੜਾ, ਮਹੀਨਾਵਾਰ ਅਖਬਾਰਾਂ ਅਤੇ ਵੈੱਬ ਪੋਟਲਾ / ਵੈੱਬ ਚੈਨਲਾਂ ਦੇ ਪੱਤਰਕਾਰਾਂ ਦੇ ਪੀਲੇ ਕਾਰਡ ਬਣਾਉਣ ਅਤੇ ਪੱਤਰਕਾਰ ਭਾਈਚਾਰੇ ਨਾਲ ਵਿਤਕਰਾ ਕਰਨ ਵਾਲੇ ਜਿਲ੍ਹਾ ਲੋਕ ਸੰਪਰਕ ਅਫਸਰ ਜਲੰਧਰ ਨੂੰ ਤੁਰੰਤ ਮੁਅੱਤਲ ਕਰਕੇ ਵਿਭਾਗੀ ਕਾਰਵਾਈ ਕਰਨ ਦੀ ਮੰਗ ਕੀਤੀ ਜਾਵੇਗੀ।ਉਹਨਾਂ ਕਿਹਾ ਨੇ ਕਿਹਾ ਕਿ ਜਦੋਂ ਦੀ ਮਾਨ ਸਰਕਾਰ ਨੇ ਕੁਰਸੀ ਸੰਭਾਲੀ ਹੈ ਉਸ ਵੇਲੇ ਤੋਂ ਹੀ ਜਿਥੇ ਪੰਜਾਬ ਦਾ ਮਾਹੌਲ ਇੱਕ ਵਾਰੀ ਫਿਰ ਅੱਤਵਾਦ ਦਾ ਰੂਪ ਧਾਰਨ ਕਰਦਾ ਜਾ ਰਿਹਾ ਹੈ ਉਥੇ ਪੱਤਰਕਾਰਾਂ ਤੇ ਹਮਲੇ ਤੇਜ ਹੋਏ ਹਨ ਜੋ ਚਿੰਤਾ ਦਾ ਵਿਸ਼ਾ ਹਨ ਪਰ ਸਰਕਾਰ ਵੱਲੋ ਪੱਤਰਕਾਰ ਭਾਈਚਾਰੇ ਦੀ ਸੁਰੱਖਿਆ ਲਈ ਕੋਈ ਓੁਪਰਾਲਾ ਨਹੀਂ ਕੀਤਾ ਗਿਆ ਜਿਸ ਕਾਰਨ ਪਤਰਕਾਰ ਭਾਈਚਾਰੇ ਚ ਰੋਸ ਪਾਇਆ ਜਾ ਰਿਹਾ ਹੈ।

 


Leave a Reply