Latest news
पंजाब सरकार ने प्राइवेट स्कूलों की फीस बढ़ोतरी को लेकर लिया ये बड़ा फैसला जालंधर में बैडमिंटन खेलते समय व्यक्ति को आया हार्ट अटैक, इस तरह बची जान जालंधर की पुलिस कमिश्नर धनप्रीत कौर का तबादला, सतिंदर सिंह बने नए CP जालंधर की सिल्वर प्लाजा मार्केट में बाप बेटे पर हमला मशहूर कंटेट क्रिएटर सयोनी चक्रवर्ती का 23 साल की उम्र में निधन भारतीय रिजर्व बैंक प्लास्टिक नोटों को लाने पर कर रहा विचार ? गर्मी से राहत पाने के लिए लोग पहुंच रहे पहाड़ों में , वहां भी मिल रहा घंटों लंबा जाम फगवाड़ा में लवली यूनिवर्सिटी के पास जालंधर के RTI एक्टिविस्ट सिमरनजीत की गोली मारकर हत्या पंजाब में मौसम ने ली करवट , इन जिलों में आंधी-बारिश का रेड अलर्ट पंजाब में निकाय चुनाव के परिणामों में AAP पार्टी का शानदार प्रदर्शन, जानें कांग्रेस-अकाली-भाजपा का ह...

India Living News

Hot News
You are currently viewing ਥਾਣਾ ਲਾਂਬੜਾ ਦੇ ਅਧੀਨ ਆਉਂਦੇ ਪਿੰਡ ਤਾਜਪੁਰ ਵਿਖੇ ਸ਼ਿਵਲਿੰਗ ਦੀ ਬੇਅਦਬੀ ਦਾ ਮਾਮਲਾ ਆਇਆ ਸਾਹਮਣੇ
A case of indecency of Shivling came to light at village Tajpur under police station Lambra

ਥਾਣਾ ਲਾਂਬੜਾ ਦੇ ਅਧੀਨ ਆਉਂਦੇ ਪਿੰਡ ਤਾਜਪੁਰ ਵਿਖੇ ਸ਼ਿਵਲਿੰਗ ਦੀ ਬੇਅਦਬੀ ਦਾ ਮਾਮਲਾ ਆਇਆ ਸਾਹਮਣੇ

ਜਲੰਧਰ : ਥਾਣਾ ਲਾਂਬੜਾ ਦੇ ਅਧੀਨ ਆਉਂਦੇ ਪਿੰਡ ਤਾਜਪੁਰ ਵਿਖੇ ਸ਼ਿਵਲਿੰਗ ਦੀ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਲਾਕੇ ਦੇ ਲੋਕਾਂ ਵੱਲੋਂ ਇਸ ਦੀ ਸੂਚਨਾ ਸਮਾਜ ਸੇਵਕ ਤੇ ਹਿੰਦੂ ਨੇਤਾ ਅਭਿਸ਼ੇਕ ਬਖਸ਼ੀ ਨੂੰ ਦਿੱਤੀ ਗਈ ਸੂਚਨਾ ਮਿਲਦੇ ਹੀ ਅਭਿਸ਼ੇਖ ਬਖ਼ਸ਼ੀ ਆਪਣੇ ਸਾਥੀਆਂ ਸਮੇਤ ਮੌਕੇ ਤੇ ਪਹੁੰਚੇ। ਇਸ ਸੰਬੰਧੀ ਅਭੀਸ਼ੇਕ ਬਖ਼ਸ਼ੀ ਵੱਲੋਂ ਥਾਣਾ ਲਾਂਬੜਾ ਦੀ ਪੁਲਸ ਨੂੰ ਸੂਚਨਾ ਦਿੱਤੀ ਗਈ ਸੂਚਨਾ ਮਿਲਦੇ ਹੀ ਥਾਣਾ ਲਾਂਬੜਾ ਦੀ ਪੁਲੀਸ ਮੌਕੇ ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕੀਤੀ। ਜਾਣਕਾਰੀ ਦਿੰਦੇ ਹੋਏ ਅਭਿਸ਼ੇਕ ਬਖਸ਼ੀ ਨੇ ਦੱਸਿਆ ਕਿ ਉਨ੍ਹਾਂ ਨੂੰ ਕਿਸੇ ਨੇ ਸੂਚਨਾ ਦਿੱਤੀ ਸੀ ਕਿ ਪਿੰਡ ਤਾਜਪੁਰ ਵਿਖੇ ਸੜਕ ਦੇ ਕਿਨਾਰੇ ਬਰਮੀ ਦੇ ਕੋਲ ਸ਼ਿਵਲਿੰਗ ਰੱਖਿਆ ਹੋਇਆ ਹੈ ਜੋ ਕਿ ਬਹੁਤ ਨਿੰਦਾ ਯੋਗ ਹੈ। ਉਨ੍ਹਾਂ ਨੇ ਕਿਹਾ ਕਿ ਉਹ ਆਪਣੇ ਪੈਗੰਬਰਾਂ ਦਾ ਇਸ ਤਰ੍ਹਾਂ ਦਾ ਅਪਮਾਨ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ ਕਈ ਸ਼ਰਾਰਤੀ ਅਨਸਰ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਲਈ ਇਸ ਤਰ੍ਹਾਂ ਦੀਆਂ ਗਲਤ ਹਰਕਤਾਂ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਉਹ ਸਾਰੇ ਧਰਮਾਂ ਦਾ ਸਨਮਾਨ ਕਰਦੇ ਹਨ ਪਰ ਇਸ ਤਰ੍ਹਾਂ ਦੀਆਂ ਹਰਕਤਾਂ ਬਰਦਾਸ਼ਤ ਕਰਨ ਦੇ ਕਾਬਲ ਨਹੀਂ ਹਨ ਇਸ ਕਰਕੇ ਮੈਂ ਥਾਣਾ ਲਾਂਬੜਾ ਦੀ ਪੁਲਸ ਨੂੰ ਕਿਹਾ ਕਿ ਇਸ ਦੀ ਡੂੰਘਾਈ ਨਾਲ ਕਰਕੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ। ਤਾਂ ਕੀ ਅੱਗੇ ਤੋਂ ਇਸ ਤਰ੍ਹਾਂ ਦੀ ਭੱਦੀ ਹਰਕਤ ਨਾ ਕਰ ਸਕੇ ।

 


Leave a Reply