Latest news
जालंधर हेल्थ केयर एसोसिएशन ने की नई नियुक्तियां, प्रदीप वर्मा और एडवोकेट एकमजोत सिंह गिल को अहम जिम्... पंजाब-चंडीगढ़ में ईडी ने 11 ठिकानों पर की छापेमारी , 1.4 करोड़ रुपये जब्त जालंधर में चिकचिक चौक के पास 2 पक्षों की झड़प में एक्टिवा को लगाई आग चीन का Meta को बड़ा झटका, Manus की 2 अरब डॉलर की डील पर लगाई रोक Exit Poll 2026 : पश्चिम बंगाल में किसका बजेगा डंका ? एग्जिट पोल के नतीजे आये सामने शंभू-अंबाला रेलवे ट्रैक पर ब्लास्ट का मामला सुलझा, हथियारों सहित 4 गिरफ्तार पंजाब के शंभू में रेलवे ट्रैक पर धमाका, विस्फोटक लगाने वाले के उड़े चिथड़े पिकनिक पर गए परिवार के साथ हादसा , नाले के तेज बहाव में बह गया मासूम बच्चा पंजाब में अप्रैल के आखिरी दिनों में बरसेंगे बादल, मौसम विभाग का अलर्ट जारी 'आप' पार्टी को छोड़ते ही हरभजन सिंह की Z+ सिक्योरिटी को मान सरकार ने वापस लिया

India Living News

Hot News
You are currently viewing DGP ਗੌਰਵ ਯਾਦਵ ਵਲੋਂ ਗੈਂਗਸਟਰਾਂ ਅਤੇ ਨਸ਼ੇੜੀਆਂ ਨੂੰ ਚੇਤਾਵਨੀ, ਕਿਹਾ ਪੰਜਾਬ ਛੱਡੋ ਨਹੀਂ ਤਾਂ ਨਤੀਜੇ ਭੁਗਤਣੇ ਪੈਣਗੇ
DGP Gaurav Yadav warns gangsters and drug addicts, says leave Punjab or face consequences

DGP ਗੌਰਵ ਯਾਦਵ ਵਲੋਂ ਗੈਂਗਸਟਰਾਂ ਅਤੇ ਨਸ਼ੇੜੀਆਂ ਨੂੰ ਚੇਤਾਵਨੀ, ਕਿਹਾ ਪੰਜਾਬ ਛੱਡੋ ਨਹੀਂ ਤਾਂ ਨਤੀਜੇ ਭੁਗਤਣੇ ਪੈਣਗੇ

ਚੰਡੀਗੜ੍ਹ : ਪੰਜਾਬ ਦੇ ਕਾਰਜਕਾਰੀ ਡੀਜੀਪੀ ਗੌਰਵ ਯਾਦਵ ਨੇ ਕ੍ਰਿਮੀਨਲਜ਼ ਨੂੰ ਅਲਟੀਮੇਟਮ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਪੰਜਾਬ ਛੱਡ ਕੇ ਚਲੇ ਜਾਣ ਨਹੀਂ ਤਾਂ ਨਤੀਜੇ ਭੁਗਤਣੇ ਪੈਣਗੇ। ਸ਼ਨੀਵਾਰ ਨੂੰ ਪੁਲਿਸ ਨੇ ਸੂਬੇ ਭਰ ਦੇ 28 ਪੁਲਿਸ ਜ਼ਿਲ੍ਹਿਆਂ ਵਿੱਚ ਵਿਆਪਕ ਚੈਕਿੰਗ ਮੁਹਿੰਮ ਚਲਾਈ। ਏਡੀਜੀਪੀ ਪੱਧਰ ਦੇ ਅਧਿਕਾਰੀਆਂ ਦੀ ਅਗਵਾਈ ਹੇਠ ਜ਼ਿਲ੍ਹਾ ਪੁਲੀਸ ਨੇ ਚੈਕਿੰਗ ਕੀਤੀ।

ਨਸ਼ਿਆਂ ਅਤੇ ਗੈਂਗਸਟਰਾਂ ‘ਤੇ ਜ਼ੀਰੋ ਟਾਲਰੈਂਸ ਨੀਤੀ

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਦੀ ਨਸ਼ਿਆਂ ਅਤੇ ਗੈਂਗਸਟਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਪਾਲਿਸੀ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਅੱਜ ਪੂਰੇ ਪੰਜਾਬ ਵਿੱਚ ਚੈਕਿੰਗ ਕੀਤੀ ਗਈ ਹੈ, ਉਸੇ ਤਰ੍ਹਾਂ ਭਵਿੱਖ ਵਿੱਚ ਵੀ ਕੀਤੀ ਜਾਵੇਗੀ। ਇਹ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਪੰਜਾਬ ਵਿੱਚੋਂ ਗੈਂਗਸਟਰਾਂ ਅਤੇ ਨਸ਼ਿਆਂ ਦਾ ਖਾਤਮਾ ਨਹੀਂ ਹੋ ਜਾਂਦਾ।

11 ਤੋਂ 3 ਵਜੇ ਤੱਕ ਚੱਲਿਆ ਆਪਰੇਸ਼ਨ

ਪੰਜਾਬ ਪੁਲਿਸ ਨੇ ਸ਼ਨੀਵਾਰ ਨੂੰ ਕਾਰਡਨ ਅਤੇ ਸਰਚ ਆਪਰੇਸ਼ਨ (CASO) ਚਲਾਇਆ। ਇਹ ਮੁਹਿੰਮ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਚੱਲੀ। ਇਸ ਵਿੱਚ ਏਡੀਜੀਪੀ ਤੋਂ ਲੈ ਕੇ ਡੀਆਈਜੀ ਪੱਧਰ ਤੱਕ ਦੇ ਅਧਿਕਾਰੀਆਂ ਨੇ ਜ਼ਿਲ੍ਹਾ ਪੁਲੀਸ ਦੀ ਅਗਵਾਈ ਕੀਤੀ। ਇਸ ਦੌਰਾਨ ਕਈ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕੀਤੀ ਗਈ। ਹਾਲਾਂਕਿ ਪੁਲਸ ਦੇ ਹੱਥ ਕੁਝ ਵੀ ਵੱਡਾ ਨਹੀਂ ਲੱਗਾ।

 


Leave a Reply