Latest news
जालंधर में बड़ी वारदात : पत्नी और पिता का मर्डर कर आरोपी फरार स्वतंत्रता दिवस से पहले DGP गौरव यादव ने जिला पुलिस प्रमुखों को पेट्रोलिंग और निगरानी बढ़ाने का दिया... विजिलेंस ने 15 हजार रुपये रिश्वत लेते पटवारी को रंगे हाथ किया गिरफ्तार गोराया में पुल से नीचे गिरी क्रेटा कार, दो लोग घायल जालंधर में SIR प्रक्रिया के पहले चरण का डेटा जारी जालंधर के CP सतिंदर सिंह ने अधिकारियों के साथ की विशेष बैठक और जारी किए सख्त आदेश VIRAL NEWS : 220 करोड़ रुपये खर्च कर कई सर्जरी कराकर युवक बना कुत्ता ? वायरल VIDEO की सच्चाई आई सामन... पंजाब के लुधियाना की बेटी की कनाडा में सड़क हादसे में माैत, कैदी को ले जा रही थीं रमनदीप जालंधर में दर्दनाक हादसा : तेज़ रफ़्तार स्विफ्ट कार कैंटर से भिड़ी, तीन युवकों की मौत अमृतसर के CP गुरप्रीत भुल्लर का तबादला, जानें किस अधिकारी को मिली जिम्मेदारी

India Living News

Hot News
You are currently viewing DGP ਪੰਜਾਬ ਗੌਰਵ ਯਾਦਵ ਨੇ ਕਮਿਸ਼ਨਰੇਟ ਪੁਲਿਸ ਜਲੰਧਰ ਅਤੇ ਜਲੰਧਰ ਰੇਂਜ ਦੇ ਪੁਲਿਸ ਅਧਿਕਾਰੀਆਂ ਨਾਲ ਕੀਤੀ ਮੀਟਿੰਗ
DGP Punjab Gaurav Yadav held a meeting with police officers of Commissionerate Police Jalandhar and Jalandhar Range

DGP ਪੰਜਾਬ ਗੌਰਵ ਯਾਦਵ ਨੇ ਕਮਿਸ਼ਨਰੇਟ ਪੁਲਿਸ ਜਲੰਧਰ ਅਤੇ ਜਲੰਧਰ ਰੇਂਜ ਦੇ ਪੁਲਿਸ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਜਲੰਧਰ : ਸ੍ਰੀ ਗੌਰਵ ਯਾਦਵ , ਆਈ.ਪੀ.ਐਸ. , ਡਾਇਰਕੈਟਰ ਜਨਰਲ ਪੁਲਿਸ , ਪੰਜਾਬ ਜੀ ਨੇ ਕਮਿਸ਼ਨਰੇਟ ਪੁਲਿਸ ਜਲੰਧਰ ਅਤੇ ਜਲੰਧਰ ਰੇਂਜ ਦੇ ਪੁਲਿਸ ਅਧਿਕਾਰੀਆਂ ਨਾਲ ਪੀ.ਏ.ਪੀ. ਜਲੰਧਰ ਵਿਖੇ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਕਮਿਸ਼ਨਰ ਪੁਲਿਸ , ਜਲੰਧਰ , ਜਲੰਧਰ ਦਿਹਾਤੀ , ਕਪੂਰਥਲਾ ਅਤੇ ਹੁਸ਼ਿਆਰਪੁਰ ਦੇ ਐਸ.ਐਸ.ਪੀ. ਸਾਹਿਬਾਨ ਅਤੇ ਹੋਰ ਜੀ.ਊਜ ਸਾਹਿਬਾਨ ਅਤੇ ਸਮੂਹ ਮੁੱਖ ਅਫਸਰ ਥਾਣਾ ਸ਼ਾਮਿਲ ਹੋਏ ਸਨ।

ਮਾਨਯੋਗ ਡਾਇਰਕੈਟਰ ਜਨਰਲ ਪੁਲਿਸ , ਪੰਜਾਬ ਨੇ ਸਮੂਹ ਪੁਲਿਸ ਅਧਿਕਾਰੀਆਂ / ਪੁਲਿਸ ਕਰਮਚਾਰੀਆਂ ਨੂੰ ਆਪਣੀ ਡਿਊਟੀ ਮਿਹਨਤ ਅਤੇ ਇਮਾਨਦਾਰੀ ਨਾਲ ਕਰਨ ਲਈ ਕਿਹਾ ਗਿਆ।ਆਪਣੇ ਏਰੀਆਂ ਡਰਗ , ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਦੀ ਪਹਿਚਾਣ ਕਰਕੇ ਖਿਲਾਫ ਉਹਨਾਂ ਸਖਤੀ ਨਾਲ ਕਾਰਵਾਈ ਕਰਨ ਲਈ ਕਿਹਾ ਗਿਆ।ਕਾਨੂੰਨ ਵਿਵਸਥਾ ਨੂੰ ਕਾਇਮ ਰਖੱਣ ਲਈ ਨਿਰਦੇਸ਼ ਦਿੱਤਾ ਗਿਆ।

ਐਨ.ਡੀ.ਪੀ.ਐਸ. ਐਕਟ ਦੇ ਮਾਮਲਿਆਂ ਵਿੱਚ ਅਪਰਾਧੀਆਂ ਦੀ ਜਾਇਦਾਦ ਜ਼ਬਤ ਕਰਨ ਅਤੇ ਪੀ.ਓਜ਼ ਨੂੰ ਗ੍ਰਿਫਤਾਰ ਕਰਨ ਲਈ ਕਿਹਾ ਗਿਆ।ਥਾਣਾ ਪੱਧਰ ਤੇ ਪਬਲਿਕ ਦੀ ਸੁਣਵਾਈ ਕਰਨ ਲਈ ਕਿਹਾ ਗਿਆ ਤਾਂ ਜੋ ਆਮ ਪਬਲਿਕ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਕਰ ਸਕੇ। ਪੁਲਿਸ ਨੂੰ ਗਰਾਊਂਡ ਪੱਧਰ ਤੇ ਸਹੀ ਤਰੀਕੇ ਨਾਲ ਕੰਮ ਕਰਨ ਲਈ ਸੁਚੇਤ ਕੀਤਾ ਗਿਆ।

ਅਖੀਰ ਵਿੱਚ ਮਾਨਯੋਗ ਡੀ.ਜੀ.ਪੀ. ਸਾਹਿਬ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਦੀ ਨੀਤੀ ਹੈ ਕਿ ਰਿਸ਼ਵਤਖੋਰੀ ਨੂੰ ਬਿਲਕੁੱਲ ਬਰਦਾਸਤ ਨਹੀਂ ਕੀਤਾ ਜਾਵੇਗਾ ਅਤੇ ਇਸ ਪ੍ਰਤੀ ” Zero Tolerance ” ਦਿਖਾਈ ਜਾਵੇ।

 


Leave a Reply