Latest news
जालंधर में बैडमिंटन खेलते समय व्यक्ति को आया हार्ट अटैक, इस तरह बची जान जालंधर की पुलिस कमिश्नर धनप्रीत कौर का तबादला, सतिंदर सिंह बने नए CP जालंधर की सिल्वर प्लाजा मार्केट में बाप बेटे पर हमला मशहूर कंटेट क्रिएटर सयोनी चक्रवर्ती का 23 साल की उम्र में निधन भारतीय रिजर्व बैंक प्लास्टिक नोटों को लाने पर कर रहा विचार ? गर्मी से राहत पाने के लिए लोग पहुंच रहे पहाड़ों में , वहां भी मिल रहा घंटों लंबा जाम फगवाड़ा में लवली यूनिवर्सिटी के पास जालंधर के RTI एक्टिविस्ट सिमरनजीत की गोली मारकर हत्या पंजाब में मौसम ने ली करवट , इन जिलों में आंधी-बारिश का रेड अलर्ट पंजाब में निकाय चुनाव के परिणामों में AAP पार्टी का शानदार प्रदर्शन, जानें कांग्रेस-अकाली-भाजपा का ह... जालंधर में अब 1 जून से 9 और चौराहों पर होंगे E-Challan

India Living News

Hot News
You are currently viewing ਫਿਲੌਰ ਪੁਲਿਸ ਨੇ 2 ਕਿੱਲੋਗ੍ਰਾਮ ਹੈਰੋਇਨ ਅਤੇ ਅਸਲੇ ਸਮੇਤ ਇੱਕ ਇੰਟਰਨੈਸ਼ਨਲ ਨਸ਼ਾ ਤਸਕਰ ਨੂੰ ਕੀਤਾ ਗ੍ਰਿਫਤਾਰ
Phillaur police arrested an international drug smuggler along with 2 kilograms of heroin and weapons

ਫਿਲੌਰ ਪੁਲਿਸ ਨੇ 2 ਕਿੱਲੋਗ੍ਰਾਮ ਹੈਰੋਇਨ ਅਤੇ ਅਸਲੇ ਸਮੇਤ ਇੱਕ ਇੰਟਰਨੈਸ਼ਨਲ ਨਸ਼ਾ ਤਸਕਰ ਨੂੰ ਕੀਤਾ ਗ੍ਰਿਫਤਾਰ

ਜਲੰਧਰ : ਸ਼੍ਰੀ ਸਵਰਨਦੀਪ ਸਿੰਘ ਪੀ.ਪੀ.ਐਸ, ਸੀਨੀਅਰ ਪੁਲਿਸ ਕਪਤਾਨ, ਜਲੰਧਰ (ਦਿਹਾਤੀ), ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਸਮਾਜ ਦੇ ਭੈੜੇ ਅਨਸਰਾ ਨਸ਼ਾ ਤਸਕਰਾਂ ਦੇ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਸ੍ਰੀ ਸਰਬਜੀਤ ਸਿੰਘ ਬਾਹੀਆ ਪੀ.ਪੀ.ਐਸ, ਪੁਲਿਸ ਕਪਤਾਨ, (ਤਫਤੀਸ਼), ਜਲੰਧਰ ਦਿਹਾਤੀ, ਸ਼੍ਰੀ ਜਤਿੰਦਰ ਸਿੰਘ ਪੀ.ਪੀ.ਐਸ. ਉਪ ਪੁਲਿਸ ਕਪਤਾਨ ਸਬ ਡਵੀਜਨ ਫਿਲੌਰ ਜੀ ਦੀ ਅਗਵਾਈ ਹੇਠ ਇੰਸਪੈਕਟਰ ਸੁਰਿੰਦਰ ਕੁਮਾਰ ਮੁੱਖ ਅਫਸਰ ਥਾਣਾ ਫਿਲੌਰ ਨੇ ਇੱਕ ਅੰਤਰ ਰਾਸ਼ਟਰੀ ਨਸ਼ਾ ਤਸਕਰ ਨੂੰ ਭਾਰੀ ਮਾਤਰਾ ਵਿੱਚ ਹੈਰੋਇਨ (02 ਕਿੱਲੋਗ੍ਰਾਮ), ਸਮੇਤ ਪਿਸਟਲ 01 ਅਤੇ ਜਿੰਦਾ ਰੌਂਦਾਂ 05 ਬ੍ਰਾਮਦ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ।

ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ਼੍ਰੀ ਸਵਰਨਦੀਪ ਸਿੰਘ ਪੀ.ਪੀ.ਐਸ, ਸੀਨੀਅਰ ਪੁਲਿਸ ਕਪਤਾਨ, ਜਿਲਾ ਜਲੰਧਰ ਦਿਹਾਤੀ ਜੀ ਨੇ ਦੱਸਿਆ ਕਿ ਮਿਤੀ 16.10.2022 ਨੂੰ ਮੁਕੱਦਮਾ ਨੰਬਰ 111 ਮਿਤੀ 21.05.2022 ਜੁਰਮ 21ਬੀ/29-ਐਨ.ਡੀ.ਪੀ.ਐਸ ਐਕਟ ਥਾਣਾ ਫਿਲੌਰ ਵਿੱਚ ਦੋਸ਼ੀ ਗੁਰਦੀਪ ਸਿੰਘ ਪੁੱਤਰ ਬਚਿੱਤਰ ਸਿੰਘ ਵਾਸੀ ਪੰਜਢੇਰਾ ਨੂੰ ਉਕਤ ਮੁਕੱਦਮਾ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਜਿਸਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਹ ਗਗਨਦੀਪ ਸਿੰਘ ਉਰਵ ਮੋਰ ਵਾਸੀ ਸਰਵਣ ਪਾਰਕ ਰਾਹੋਂ ਰੋਡ ਲੁਧਿਆਣਾ ਪਾਸੋਂ ਮੋਗਾ ਸਾਈਡ ਤੋਂ ਹੈਰੋਇਨ ਲਿਆ ਕੇ ਵੇਚਦਾ ਹੈ।

ਜਿਸ ਤੇ ਇੰਸਪੈਕਟਰ ਸੁਰਿੰਦਰ ਕੁਮਾਰ ਵੱਲੋਂ ਤੁਰੰਤ ਪ੍ਰਭਾਵ ਨਾਲ ਕਾਰਵਾਈ ਕਰਦੇ ਹੋਏ, ਨਸ਼ਾ ਤਸਕਰਾਂ ਦੀ ਜੜ੍ਹ ਤੱਕ ਪਹੁੰਚਣ ਲਈ ਮੋਗਾ ਸਿਟੀ ਏਰੀਆ ਵਿੱਚ ਰੋਡ ਕੀਤਾ, ਜਿੱਥੇ ਨਸ਼ਾ ਤਸਕਰਾਂ ਨਾਲ ਪੁਲਿਸ ਦਾ ਮੁਕਾਬਲਾ ਹੋ ਗਿਆ। ਇਸ ਦੌਰਾਨ ਸੀ-2 ਮਨਦੀਪ ਸਿੰਘ ਨੰਬਰ 991/ਜਲੰਧਰ ਦਿਹਾਤੀ ਦੇ ਗੋਲੀ ਲੱਗ ਗਈ। ਜੋ ਸੀ-2 ਮਨਦੀਪ ਸਿੰਘ ਨੇ ਗੋਲੀ ਲੱਗਣ ਦੇ ਬਾਵਜੂਦ ਵੀ ਇਸ ਕ੍ਰਮਚਾਰੀ ਨੇ ਬਹਾਦਰੀ ਦਾ ਸਬੂਤ ਦਿੰਦੇ ਹੋਏ, ਇੱਕ ਨਸ਼ਾ ਤਸਕਰ ਗਗਨਦੀਪ ਨੂੰ ਕਾਬੂ ਕਰ ਲਿਆ, ਜਦ ਕਿ ਉਸਦਾ ਦਾ ਇੱਕ ਸਾਥੀ ਭੱਜਣ ਵਿੱਚ ਕਾਮਯਾਬ ਹੋ ਗਿਆ।

ਜਖਮੀ ਪੁਲਿਸ ਕ੍ਰਮਚਾਰੀ ਨੂੰ ਸਿਵਲ ਹਸਪਤਾਲ ਮੋਗਾ ਤੋਂ ਮੁਢਲੀ ਡਾਕਟਰੀ ਸਹਾਇਤਾ ਦਿਵਾਉਣ ਉਪਰੰਤ ਇਲਾਜ ਲਈ ਗਲੋਬਲ ਹਸਪਤਾਲ ਜਲੰਧਰ ਦਾਖਲ ਕਰਵਾਇਆ ਗਿਆ, ਜੇਰੇ ਉਹ ਇਲਾਜ ਹੈ। ਦੋਸ਼ੀ ਗਗਨਦੀਪ ਸਿੰਘ ਉਰਫ ਮੋਰ ਪੁੱਤਰ ਤੀਰਥ ਸਿੰਘ ਵਾਸੀ ਮਕਾਨ ਨੰਬਰ 1149/92, ਗਲੀ ਨੰਬਰ 02 ਸਰਵਣ ਪਾਰਕ ਰਾਹੋਂ ਰੋਡ ਥਾਣਾ ਟਿੱਬੋਵਾਲਾ ਲੁਧਿਆਣਾ ਦੀ ਨਿਸ਼ਾਨਦੇਹੀ ਤੇ 02 ਕਿੱਲੋਗ੍ਰਾਮ ਹੈਰੋਇਨ, 01 ਪਿਸਟਲ ਅਤੇ ਜਿੰਦਾ 05 ਜਿੰਦਾ ਰੌਂਦ ਬਰਾਮਦ ਕੀਤੇ ਗਏ।

ਇਸ ਤੋਂ ਇਲਾਵਾ ਦੋਸ਼ੀ ਗਗਨਦੀਪ ਸਿੰਘ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਸ ਦੇ ਖਿਲਾਫ ਪਹਿਲਾਂ ਵੀ ਇੱਕ ਕਤਲ ਦਾ ਮੁਕੱਦਮਾ ਦਰਜ ਰਜਿਸਟਰ ਹੈ, ਜਿਸ ਵਿੱਚ ਉਸ ਵੱਲੋਂ ਅਮਿਤ ਕੁਮਾਰ ਵਾਸੀ ਰਾਹੋਂ ਰੋਡ ਨਾਮ ਦੇ ਵਿਅਕਤੀ ਦਾ ਕਤਲ ਕਰ ਦਿੱਤਾ ਗਿਆ ਸੀ ਇਸ ਕੇਸ ਵਿੱਚ ਪੁਲਿਸ ਵੱਲੋਂ ਇਸਨੂੰ ਗ੍ਰਿਫਤਾਰ ਕਰਕੇ ਜੇਲ ਭੇਜ ਦਿੱਤਾ ਗਿਆ ਸੀ। ਜੋ ਜੇਲ੍ਹ ਵਿੱਚ ਇਸਦੇ ਨਸ਼ਾ ਤਸਕਰਾਂ ਨਾਲ ਲਿੰਕ ਹੋ ਗਏ ਸੀ।


Leave a Reply