Latest news
शिव ज्योति पब्लिक स्कूल के विद्यार्थियों को आपातकालीन सहायता तथा ट्रैफ़िक नियमों के प्रति किया गया जा... क्या आपको पता है दुनिया का सबसे खुशहाल देश कौन सा है ? सक्षम पंजाब न्यूज पेपर के मुख्य संपादक केवल कृष्ण की पत्नी स्वर्गीय मधुबाला की अंतिम शोक सभा में पहु... गुरु ग्रंथ साहिब बेअदबी पर सख्त कानून लागू, दोषी पाए जाने पर आजीवन कारावास और 25 लाख का जुर्माना नेपाल सरकार ने बढ़ाई सख्ती: भारत से तेल, मछली और दवा समेत कई उत्पादों की 'नो एंट्री' जालंधर में कबाड़ के गोदाम में लगी भीषण आग: 80 झुग्गियों समेत कई फैक्टिरयां आई चपेट में जालंधर में HDFC Bank के ATM पर महिला के खाते से ठगी स्कूल टीचर पर क्लास में Acid Attack, अध्यापक सहित 2 बच्चे आए चपेट में आम आदमी पार्टी के मंत्री संजीव अरोड़ा के घर ED की रेड Bright Tution Academy के स्टूडेंट्स ने कक्षा 10th CBSE के रिजल्ट में अच्छे अंक प्राप्त किये

India Living News

Hot News
You are currently viewing ਪੁਲਿਸ ਦੇ ਬੁਨਿਆਦੀ ਢਾਂਚੇ ਨੂੰ ਵਿਗਿਆਨਕ ਲੀਹਾਂ ‘ਤੇ ਅਪਗ੍ਰੇਡ ਕਰਨ ਦਾ ਉਦੇਸ਼ ਨਾਲ CP ਨੇ 10 ਨਵੀਆਂ ਐਸ.ਯੂ.ਵੀ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
With the aim of upgrading the police infrastructure on scientific lines, CP flagged off 10 new SUVs.

ਪੁਲਿਸ ਦੇ ਬੁਨਿਆਦੀ ਢਾਂਚੇ ਨੂੰ ਵਿਗਿਆਨਕ ਲੀਹਾਂ ‘ਤੇ ਅਪਗ੍ਰੇਡ ਕਰਨ ਦਾ ਉਦੇਸ਼ ਨਾਲ CP ਨੇ 10 ਨਵੀਆਂ ਐਸ.ਯੂ.ਵੀ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਜਲੰਧਰ : ਜਲੰਧਰ ਕਮਿਸ਼ਨਰੇਟ ਪੁਲਿਸ ਨੂੰ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਕੇ ਵਿਗਿਆਨਕ ਲੀਹਾਂ ‘ਤੇ ਅੱਪਡੇਟ ਕਰਨ ਲਈ ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਨੇ ਸ਼ਨੀਵਾਰ ਨੂੰ 10 ਨਵੀਆਂ ਐਸ.ਯੂ.ਵੀ ਮਹਿੰਦਰਾ ਬੋਲੈਰੋ ਨਿਓ ਗੱਡੀਆਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

ਵੇਰਵਿਆਂ ਦਾ ਖੁਲਾਸਾ ਕਰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਇਸ ਪਹਿਲਕਦਮੀ ਦਾ ਉਦੇਸ਼ ਕਿਸੇ ਵੀ ਤਰ੍ਹਾਂ ਦੀ ਐਮਰਜੈਂਸੀ ਦੀ ਸਥਿਤੀ ਵਿੱਚ ਲੋਕਾਂ ਦੀ ਮਦਦ ਕਰਨਾ ਹੈ। ਉਨ੍ਹਾਂ ਕਿਹਾ ਕਿ ਇਹ ਅਤਿ-ਆਧੁਨਿਕ ਵਾਹਨ ਪੁਲਿਸ ਨੂੰ ਕਿਸੇ ਵੀ ਅਪਰਾਧ ਦੇ ਸਥਾਨ/ਘਟਨਾ ਦਾ ਤੁਰੰਤ ਮੌਕੇ ‘ਤੇ ਪਹੁੰਚ ਕੇ ਜਵਾਬ ਦੇਣ ਦੇ ਯੋਗ ਬਣਾਉਣਗੇ। ਸ੍ਰੀ ਸਵਪਨ ਸ਼ਰਮਾ ਨੇ ਕਿਹਾ ਕਿ ਇਹ ਕਦਮ ਸ਼ਹਿਰ ਦੇ ਲੋਕਾਂ ਦੀ ਸਹੂਲਤ ਲਈ ਪੁਲਿਸ ਦੇ ਆਧੁਨਿਕੀਕਰਨ ਅਤੇ ਨਵੀਨੀਕਰਨ ਵੱਲ ਇੱਕ ਹੋਰ ਕਦਮ ਹੈ।

ਪੁਲਿਸ ਕਮਿਸ਼ਨਰ ਨੇ ਕਿਹਾ ਕਿ ਇਹ ਸ਼ਹਿਰ ਵਿੱਚ ਪ੍ਰਭਾਵਸ਼ਾਲੀ ਅਤੇ ਜਵਾਬਦੇਹ ਪੁਲਿਸਿੰਗ ਵੱਲ ਇੱਕ ਕਦਮ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਦਰਪੇਸ਼ ਵੱਡੀਆਂ ਚੁਣੌਤੀਆਂ ਨੂੰ ਅੱਗੇ ਤੋਰਨ ਲਈ ਇਹ ਜ਼ਰੂਰੀ ਹੈ ਕਿ ਪੁਲਿਸ ਫੋਰਸ ਨੂੰ ਜਾਂਚ, ਵਿਗਿਆਨ ਅਤੇ ਤਕਨਾਲੋਜੀ ਦੇ ਖੇਤਰ ਵਿੱਚ ਆਧੁਨਿਕ ਲੋੜਾਂ ਅਨੁਸਾਰ ਅੱਪਡੇਟ ਕੀਤਾ ਜਾਵੇ। ਸ੍ਰੀ ਸਵਪਨ ਸ਼ਰਮਾ ਨੇ ਕਿਹਾ ਕਿ ਜਲੰਧਰ ਕਮਿਸ਼ਨਰੇਟ ਪੁਲਿਸ ਰਾਜ ਦੀ ਪੁਲਿਸ ਨੂੰ ਵਿਗਿਆਨਕ ਲੀਹਾਂ ‘ਤੇ ਅਪਗ੍ਰੇਡ ਅਤੇ ਆਧੁਨਿਕ ਬਣਾਉਣ ਲਈ ਵਚਨਬੱਧ ਹੈ।

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਇਹ ਗੱਡੀਆਂ ਸ਼ਹਿਰ ਭਰ ਦੇ 10 ਥਾਣਿਆਂ ਨੂੰ ਅਲਾਟ ਕੀਤੀਆਂ ਗਈਆਂ ਹਨ ਜਿਨ੍ਹਾਂ ਵਿੱਚ ਪੀ.ਐਸ. ਡਿਵੀਜ਼ਨ ਨੰਬਰ 1, ਪੀ.ਐਸ. ਡਿਵੀਜ਼ਨ ਨੰਬਰ 2, ਪੀ.ਐਸ. ਡਿਵੀਜ਼ਨ ਨੰਬਰ 3, ਪੀ.ਐਸ. ਡਿਵੀਜ਼ਨ ਨੰਬਰ 4, ਪੀ.ਐਸ. ਡਿਵੀਜ਼ਨ ਨੰਬਰ 6, ਪੀ.ਐਸ ਡਵੀਜ਼ਨ ਨੰਬਰ 7, ਪੀ.ਐਸ. ਨਵੀਂ ਬਾਰਾਦਰੀ, ਪੀ.ਐਸ ਭਾਰਗੋ ਕੈਂਪ, ਪੀ.ਐਸ ਕੈਂਟ ਅਤੇ ਪੀ.ਐਸ ਬਸਤੀ ਬਾਵਾ ਖੇਲ ਸ਼ਾਮਿਲ ਹਨ । ਉਨ੍ਹਾਂ ਕਿਹਾ ਕਿ ਇਸ ਅਪਗ੍ਰੇਡ ਦੇ ਨਾਲ, ਪੁਲਿਸ ਹੁਣ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪਹਿਲਾਂ ਨਾਲੋਂ ਬਿਹਤਰ ਢੰਗ ਨਾਲ ਤਿਆਰ ਹੈ ਨਾਲ ਹੀ ਉਹਨਾਂ ਨੇ ਕਿਹਾ ਕਿ ਟ੍ਰੈਫਿਕ ਸਟਾਫ ਅਤੇ ਪੀਸੀਆਰ ਸਟਾਫ ਨੂੰ ਐਮਰਜੈਂਸੀ ਰਿਸਪਾਂਸ ਸਿਸਟਮ (ERS) ਵਿੱਚ ਮਿਲਾ ਦਿੱਤਾ ਗਿਆ ਹੈ। ਸ੍ਰੀ ਸਵਪਨ ਸ਼ਰਮਾ ਨੇ ਕਿਹਾ ਕਿ ਇਸ ਤੋਂ ਇਲਾਵਾ, ਈਆਰਐਸ ਛਤਰੀ ਹੇਠ ਤਾਇਨਾਤ ਸਟਾਫ਼ ਨੂੰ *ਸ਼ੋਲਡਰ ਬੈਜ* ਜਾਰੀ ਕੀਤੇ ਗਏ ਹਨ, ਜੋ ਇੱਕ ਇਹਨਾਂ ਨੂੰ ਦੂਰ ਤੋ ਵੱਖਰੀ ਪਹਿਚਾਣ ਦੇਣ ਦਾ ਕੰਮ ਕਰਦੇ ਹਨ।


Leave a Reply