Latest news
पंजाब स्कूल एजुकेशन बोर्ड 10वीं कक्षा का रिजल्ट जारी , लड़कियों ने किया कमाल मंत्री संजीव अरोड़ा की गिरफ्तारी के बाद पंजाब मंत्रिमंडल में फेरबदल:, तीन मंत्रियों को नए विभाग 15 मई से शुरू होगी दिल्ली-लुधियाना फ्लाइट, यात्रियों को होगा खूब फायदा बॉलीवुड अभिनेत्री प्रीति जिंटा ने दरबार साहिब में टेका माथा : लंगर हॉल में की सेवा क्या AI आपकी नौकरी खा जाएगा ? 2026 में सुरक्षित करियर के लिए सीखें ये खास स्किल्स! बड़ी खबर : पंजाब के मंत्री संजीव अरोड़ा को ईडी ने किया गिरफ्तार स्कूटी स्लिप होने से बाप बेटी के ऊपर से गुजरा रोड रोलर, व्यक्ति की दर्दनाक मौत यूआईडीएआई ने पंजाब में आधार सेवाएं बढ़ाई होशियारपुर, गुरदासपुर और जालंधर में नए आधार सेवा केंद्र स्थ... पंजाब : IT सेक्टर कर्मचारी के घर ED की छापेमारी , 9वीं मंजिल से फेंका कैश से भरा बैग पंजाब में ब्लास्ट मामले पर डीजीपी गौरव यादव ने कहा - इसमें ISI का हाथ होने का शक

India Living News

Hot News
You are currently viewing ਜਲੰਧਰ : ਡਿਪਟੀ ਕਮਿਸ਼ਨਰ ਵੱਲੋਂ ਸਕੂਲਾਂ ਦੇ ਪ੍ਰਬੰਧਕਾਂ/ਪ੍ਰਿੰਸੀਪਲਾਂ ਨੂੰ “ਸੇਫ਼ ਸਕੂਲ ਵਾਹਨ” ਪਾਲਿਸੀ ਦੀ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼
Instructions from Deputy Commissioner to School Managers/Principals to ensure compliance of “Safe School Vehicle” policy

ਜਲੰਧਰ : ਡਿਪਟੀ ਕਮਿਸ਼ਨਰ ਵੱਲੋਂ ਸਕੂਲਾਂ ਦੇ ਪ੍ਰਬੰਧਕਾਂ/ਪ੍ਰਿੰਸੀਪਲਾਂ ਨੂੰ “ਸੇਫ਼ ਸਕੂਲ ਵਾਹਨ” ਪਾਲਿਸੀ ਦੀ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼

ਸਕੂਲੀ ਵਾਹਨਾਂ ਨੂੰ 10 ਮਈ ਤੱਕ ਹਰ ਹਾਲ ’ਚ ਪਾਲਿਸੀ ਦੇ ਮਾਪਦੰਡਾਂ ਮੁਤਾਬਕ ਕਰਨ ਲਈ ਕਿਹਾ

ਕਿਹਾ – ਬੱਚਿਆਂ ਦੀ ਸੁਰੱਖਿਆ ’ਚ ਕਿਸੇ ਕਿਸਮ ਦੀ ਅਣਗਿਹਲੀ ਨਹੀਂ ਕੀਤੀ ਜਾਵੇਗੀ ਬਰਦਾਸ਼ਤ

ਜਲੰਧਰ : ਖ਼ਬਰ ਹੈ ਕੀ ਜਲੰਧਰ ਚ ਸਕੂਲੀ ਬੱਸਾਂ ਵਿੱਚ ਸਫ਼ਰ ਕਰਦੇ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਪ੍ਰਬੰਧਕਾਂ/ਪ੍ਰਿੰਸੀਪਲਾਂ ਨੂੰ ‘ਸੇਫ ਸਕੂਲ ਵਾਹਨ’ ਪਾਲਿਸੀ ਦੀ ਸਖ਼ਤੀ ਨਾਲ ਪਾਲਣਾ ਕਰਨ ਨਿਰਦੇਸ਼ ਦਿੰਦਿਆਂ ਕਿਹਾ ਕਿ ਸਕੂਲੀ ਵਾਹਨਾਂ ਨੂੰ 10 ਮਈ ਤੱਕ ਹਰ ਹਾਲ ਵਿੱਚ ‘ਸੇਫ ਸਕੂਲ ਵਾਹਨ’ ਪਾਲਿਸੀ ਦੇ ਮਾਪਦੰਡਾਂ ਮੁਤਾਬਕ ਕੀਤਾ ਜਾਵੇ।

ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਪ੍ਰਬੰਧਕਾਂ/ਪ੍ਰਿੰਸੀਪਲਾਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬੱਚਿਆਂ ਦੀ ਸੁਰੱਖਿਆ ਜ਼ਿਲ੍ਹਾ ਪ੍ਰਸ਼ਾਸਨ ਦੀ ਸਭ ਤੋਂ ਪਹਿਲੀ ਤਰਜੀਹ ਹੈ ਅਤੇ ਇਸ ਵਿੱਚ ਕਿਸੇ ਕਿਸਮ ਦੀ ਅਣਗਹਿਲੀ/ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ‘ਸੇਫ਼ ਸਕੂਲ ਵਾਹਨ’ ਪਾਲਿਸੀ ਦੇ ਮਾਪਦੰਡਾਂ ਅਨੁਸਾਰ ਸਕੂਲ ਬੱਸਾਂ ਵਿੱਚ ਸੀ.ਸੀ.ਟੀ.ਵੀ. ਕੈਮਰੇ ਲੱਗੇ ਹੋਣੇ ਚਾਹੀਦੇ ਹਨ। ਵਾਹਨਾਂ ‘ਚ ਅੱਗ ਬੁਝਾਊ ਯੰਤਰ, ਅਟੈਂਡੈਂਟ ਅਤੇ ਸਟਾਫ਼ ਦੇ ਵਰਦੀ ਪਾਈ ਹੋਵੇ, ਪ੍ਰਦੂਸ਼ਣ ਕੰਟਰੋਲ ਕਲੀਅਰੈਂਸ,ਫਾਇਰ ਸਟੇਸ਼ਨ ਅਤੇ ਪੁਲਿਸ ਆਦਿ ਦਾ ਸੰਪਰਕ ਨੰਬਰ, ਸਕੂਲੀ ਵਾਹਨਾਂ ਵਿੱਚ ਸਪੀਡ ਗਵਰਨਰ ਲੱਗਾ ਹੋਵੇ, ਬੱਸਾਂ ਵਿੱਚ ਸਫ਼ਰ ਕਰਨ ਵਾਲੀਆਂ ਵਿਦਿਆਰਥਣਾਂ ਲਈ ਮਹਿਲਾ ਅਟੈਂਡੈਂਟ ਹੋਣਾ ਲਾਜ਼ਮੀ, ਫਸਟ ਏਡ ਕਿੱਟਾਂ ਅਤੇ ਬੱਸਾਂ ਨੂੰ ਓਵਰਲੋਡ ਨਾ ਕੀਤਾ ਜਾਣਾ ਆਦਿ ਸ਼ਾਮਲ ਹੈ।

ਡਾ. ਹਿਮਾਂਸ਼ੂ ਅਗਰਵਾਲ ਨੇ ਸਾਰੇ ਸਕੂਲ ਪ੍ਰਬੰਧਕਾਂ/ਪ੍ਰਿੰਸੀਪਲਾਂ ਨੂੰ ਆਪੋ-ਆਪਣੇ ਸਕੂਲਾਂ ਵਿੱਚ ਪਾਲਿਸੀ ਦੇ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸਕੂਲੀ ਵਾਹਨਾਂ ’ਚ ਜੇਕਰ ਕੋਈ ਕਮੀ-ਪੇਸ਼ੀ ਹੈ ਤਾਂ ਉਸਨੂੰ 10 ਮਈ ਤੱਕ ਦੂਰ ਕਰ ਲਿਆ ਜਾਵੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੇਕਰ ਸਕੂਲਾਂ ਵੱਲੋਂ ਨਿਰਧਾਰਿਤ ਸਮੇਂ ਦੇ ਅੰਦਰ ਨਿਯਮਾਂ ਦੀ ਪਾਲਣਾ ਯਕੀਨੀ ਨਾ ਬਣਾਈ ਗਈ ਤਾਂ ਉਨ੍ਹਾਂ ਖਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੇਫ਼ ਸਕੂਲ ਵਾਹਨ ਪਾਲਿਸੀ ਸਬੰਧੀ ਲਗਾਤਾਰ ਜਾਗਰੂਕਤਾ ਫੈਲਾਈ ਜਾ ਰਹੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਸਕੂਲਾਂ ਵਿੱਚ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾਣਗੀਆਂ, ਜਿਨ੍ਹਾਂ ਵਿੱਚ ਵਿਸ਼ਾ ਮਾਹਰਾਂ ਵੱਲੋਂ ਪਾਲਿਸੀ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਜਾਵੇਗੀ। ਇਸ ਮੌਕੇ ਖੇਤਰੀ ਟਰਾਂਸਪੋਰਟ ਅਥਾਰਟੀ ਦੇ ਸਕੱਤਰ ਅਮਿਤ ਮਹਾਜਨ , ਆਰ ਟੀ ਏ ਅਮਨਪ੍ਰੀਤ ਸਿੰਘ ਵੀ ਮੌਜੂਦ ਸਨ।


Leave a Reply