Latest news
भारत के पूर्व प्रधानमंत्री का बेटा साइबर ठगी का शिकार, लगी करोड़ों की चपत जालंधर के इस इलाके में चली गोलियां, मची अफरा तफरी आदमपुर हवाई अड्डे का बदला नाम, केंद्र सरकार ने जारी की नोटिफिकेशन प्रदर्शन के दौरान कॉकरोच जनता पार्टी के संस्थापक अभिजीत दीपके को जड़े थप्पड़ Google Play Store पर असली और फेक सरकारी ऐप्स को कैसे पहचाने ? चंडीगढ़ में पीजीआई के पास मेडिकल स्टोर पर ताबड़तोड़ गोलियां चली जरूरी खबर : अब बिना पंजीकृत मोबाइल नंबर OTP के नहीं बनेगा वाहन का प्रदूषण सर्टिफिकेट जालंधर में किशनपुरा चौक के पास कपडे के शोरूम पर फायरिंग मणिकर्ण में पार्वती नदी किनारे फोटो खिंचवाते बहे पंजाब के 3 पर्यटक, मुश्किल से किया किया रेस्क्यू जालंधर में ट्रक की टक्कर से स्कूटी सवार महिला की हुई मौत, पति गंभीर घायल

India Living News

Hot News
You are currently viewing ਜਲੰਧਰ ਕਮਿਸ਼ਨਰੇਟ ਪੁਲਸ ਨੇ 1.6 ਕਿਲੋ ਅਫੀਮ ਸਮੇਤ ਇਕ ਨੂੰ ਗ੍ਰਿਫਤਾਰ ਕੀਤਾ ਹੈ

ਜਲੰਧਰ ਕਮਿਸ਼ਨਰੇਟ ਪੁਲਸ ਨੇ 1.6 ਕਿਲੋ ਅਫੀਮ ਸਮੇਤ ਇਕ ਨੂੰ ਗ੍ਰਿਫਤਾਰ ਕੀਤਾ ਹੈ

ਸੀਪੀ ਨੇ ਸ਼ਹਿਰ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਖ਼ਤਮ ਕਰਨ ਦੀ ਵਚਨਬੱਧਤਾ ਨੂੰ ਦੁਹਰਾਇਆ

ਜਲੰਧਰ, 8 ਅਗਸਤ- ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਪੁਲਿਸ ਕਮਿਸ਼ਨਰੇਟ ਨੇ ਸ਼ਹਿਰ ਵਿੱਚ ਅਫੀਮ ਦੀ ਸਪਲਾਈ ਕਰਨ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਨੂੰ ਸੂਹ ਮਿਲੀ ਸੀ ਕਿ ਇੱਕ ਗਿਰੋਹ ਸ਼ਹਿਰ ਵਿੱਚ ਅਫੀਮ ਦੀ ਤਸਕਰੀ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਚਨਾ ‘ਤੇ ਕਾਰਵਾਈ ਕਰਦਿਆਂ ਪੁਲਿਸ ਨੇ ਸੂਬੇ ‘ਚ ਚੌਕਸੀ ਵਧਾ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਥਾਣਾ ਡਿਵੀਜ਼ਨ 1 ਜਲੰਧਰ ਦੀ ਇੱਕ ਟੀਮ ਸੀਜੇਐਸ ਪਬਲਿਕ ਸਕੂਲ ਸਰਵਿਸ ਲੇਨ ਜੀ.ਟੀ ਰੋਡ ਜਲੰਧਰ ਨੇੜੇ ਮੌਜੂਦ ਸੀ ਤਾਂ ਉਨ੍ਹਾਂ ਨੇ ਬਿਧੀਪੁਰ ਪਿੰਡ ਵਾਲੇ ਪਾਸੇ ਤੋਂ ਇੱਕ ਵਿਅਕਤੀ ਨੂੰ ਹੈਂਡਬੈਗ ਲੈ ਕੇ ਆਉਂਦੇ ਦੇਖਿਆ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲੀਸ ਟੀਮ ਨੇ ਉਕਤ ਵਿਅਕਤੀ ਨੂੰ ਰੋਕ ਕੇ ਉਸ ਦੇ ਹੈਂਡਬੈਗ ਦੀ ਬਾਰੀਕੀ ਨਾਲ ਤਲਾਸ਼ੀ ਲਈ ਜਿਸ ਵਿੱਚੋਂ 1.6 ਕਿਲੋ ਅਫੀਮ ਬਰਾਮਦ ਹੋਈ।

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਨੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਜਿਸ ਦੀ ਪਛਾਣ ਰਾਮ ਪਰਸ਼ਾਦ ਪੁੱਤਰ ਸੀਆ ਰਾਮ ਵਾਸੀ ਪਿੰਡ ਕਮੂਆ ਪੀ.ਐਸ ਬੰਦ ਬੋਰਾ ਜ਼ਿਲ੍ਹਾ ਬਰੇਲੀ ਉੱਤਰ ਪ੍ਰਦੇਸ਼ ਵਜੋਂ ਹੋਈ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਦੋਸ਼ੀ ਖਿਲਾਫ ਥਾਣਾ ਡਿਵੀਜ਼ਨ ਨੰਬਰ 1 ਵਿਖੇ ਐਫ.ਆਈ.ਆਰ 111 ਮਿਤੀ 03-08-2024 ਤਹਿਤ 18-61-85 ਐਨ.ਡੀ.ਪੀ.ਐਸ ਐਕਟ ਦਰਜ ਕਰ ਲਿਆ ਹੈ।ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਤਫਤੀਸ਼ ਦੌਰਾਨ ਦੋਸ਼ੀ ਨੇ ਕਬੂਲ ਕੀਤਾ ਕਿ ਉਹ ਇੱਕ ਰਿਕਸ਼ਾ ਚਲਾਉਂਦਾ ਸੀ , ਪਰ ਆਰਥਿਕ ਤੰਗੀ ਕਾਰਨ ਉਸ ਨੇ ਰੋਜ਼ੀ ਰੋਟੀ ਕਮਾਉਣ ਲਈ ਅਫੀਮ ਵੇਚਣੀ ਸ਼ੁਰੂ ਕਰ ਦਿੱਤੀ।

ਪੁਲਿਸ ਕਮਿਸ਼ਨਰ ਨੇ ਅੱਗੇ ਕਿਹਾ ਕਿ ਜਾਂਚ ਚੱਲ ਰਹੀ ਹੈ ਅਤੇ ਹੋਰ ਵੇਰਵੇ, ਜੇਕਰ ਕੋਈ ਹਨ, ਬਾਅਦ ਵਿੱਚ ਸਾਂਝੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਅਜੇ ਤੱਕ ਮੁਲਜ਼ਮ ਦਾ ਕੋਈ ਅਪਰਾਧਿਕ ਇਤਿਹਾਸ ਨਹੀਂ ਮਿਲਿਆ ਹੈ। ਸ੍ਰੀ ਸਵਪਨ ਸ਼ਰਮਾ ਨੇ ਕਿਹਾ ਕਿ ਕਮਿਸ਼ਨਰੇਟ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਮੁਹਿੰਮ ਵਿੱਢੀ ਗਈ ਹੈ ਅਤੇ ਸ਼ਹਿਰ ਵਿੱਚੋਂ ਇਸ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ।


Leave a Reply