Latest news
27 जुलाई को पंजाब बंद का ऐलान, जानिए क्या-क्या रहेगा बंद चीन ने अंतरिक्ष में लांच किया हाईटैक AI निगरानी उपग्रह केंद्रीय मंत्री प्रह्लाद जोशी को मिला शिक्षा मंत्रालय का अतिरिक्त प्रभार Breaking News : शिक्षा मंत्री धर्मेंद्र प्रधान ने दिया इस्तीफा, CJP प्रदर्शन के बीच बड़ा फैसला बड़ी खबर : केंद्रीय मंत्री रवनीत बिट्टू ने कैबिनेट से इस्तीफा दिया लुधियाना की दमनप्रीत कौर की कनाडा में उसके लिव-इन पार्टनर ने गला घोंटकर की हत्या CJP Protest : सुप्रीम कोर्ट के वकील भी आये छात्रों के समर्थन में पंजाब पुलिस के ASI ने नहर में लगाई छलांग, घटना से पहले बनाया वीडियो CJP ने प्रदर्शन के बीच रखी अपनी ये शर्ते , कहा- जब तक ये पूरी नहीं होंगी, आंदोलन जारी रहेगा लाडोवाल टोल प्लाजा पर किसानों का धरना प्रदर्शन , बिना Toll दिए गुजरे वाहन

India Living News

Hot News
You are currently viewing ਕਮਿਸ਼ਨਰੇਟ ਪੁਲਿਸ ਨੇ ਡਰੋਨ ਰਾਹੀਂ ਨਸ਼ਿਆਂ ਦੀ ਤਸਕਰੀ ਕਰਨ ਵਾਲੇ ਅੰਤਰਰਾਸ਼ਟਰੀ ਡਰੱਗ ਰੈਕੇਟ ਦਾ ਪਰਦਾਫਾਸ਼ ਕੀਤਾ

ਕਮਿਸ਼ਨਰੇਟ ਪੁਲਿਸ ਨੇ ਡਰੋਨ ਰਾਹੀਂ ਨਸ਼ਿਆਂ ਦੀ ਤਸਕਰੀ ਕਰਨ ਵਾਲੇ ਅੰਤਰਰਾਸ਼ਟਰੀ ਡਰੱਗ ਰੈਕੇਟ ਦਾ ਪਰਦਾਫਾਸ਼ ਕੀਤਾ

ਇੱਕ ਕਿਲੋ ਹੈਰੋਇਨ ਅਤੇ 4 ਲੱਖ ਦੀ ਨਕਦੀ ਸਮੇਤ ਇੱਕ ਕਾਬੂ

ਜਲੰਧਰ, 12 ਸਤੰਬਰ : ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਇੱਕ ਵਿਅਕਤੀ ਨੂੰ ਇੱਕ ਕਿਲੋ ਹੈਰੋਇਨ ਅਤੇ 4 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫਤਾਰ ਕਰਕੇ ਇੱਕ ਅੰਤਰਰਾਸ਼ਟਰੀ ਨਸ਼ਾ ਤਸਕਰੀ ਦਾ ਪਰਦਾਫਾਸ਼ ਕੀਤਾ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਇੱਕ ਇਤਲਾਹ ‘ਤੇ ਜਲੰਧਰ ਦੇ ਬੱਸ ਸਟੈਂਡ ਨੇੜੇ ਗ੍ਰੀਨ ਪਾਰਕ ਕਲੋਨੀ ਕੋਲ ਜਾਲ ਵਿਛਾਇਆ ਸੀ। ਉਨ੍ਹਾਂ ਦੱਸਿਆ ਕਿ ਪੁਲਿਸ ਪਾਰਟੀ ਨੇ ਕੂਲ ਰੋਡ ਵਾਲੇ ਪਾਸੇ ਤੋਂ ਇੱਕ ਵਿਅਕਤੀ ਨੂੰ ਬੈਗ ਲੈ ਕੇ ਆਉਂਦਾ ਦੇਖਿਆ। ਸ਼੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲਸ ਪਾਰਟੀ ਦੀ ਮੌਜੂਦਗੀ ਤੋਂ ਘਬਰਾ ਕੇ ਉਕਤ ਵਿਅਕਤੀ ਨੇ ਕਾਹਲੀ ਨਾਲ ਪਿੱਛੇ ਮੁੜਨ ਦੀ ਕੋਸ਼ਿਸ਼ ਕੀਤੀ।

ਪੁਲੀਸ ਕਮਿਸ਼ਨਰ ਨੇ ਦੱਸਿਆ ਕਿ ਉਸ ਦੀਆਂ ਗਤੀਵਿਧੀਆਂ ’ਤੇ ਸ਼ੱਕ ਕਰਦਿਆਂ ਪੁਲੀਸ ਪਾਰਟੀ ਨੇ ਉਸ ਨੂੰ ਚੈਕਿੰਗ ਲਈ ਰੋਕਿਆ ਜਿਸ ਦੌਰਾਨ ਉਸ ਕੋਲੋਂ ਇੱਕ ਕਿਲੋ ਹੈਰੋਇਨ ਅਤੇ 4 ਲੱਖ ਰੁਪਏ ਬਰਾਮਦ ਹੋਏ। ਉਨ੍ਹਾਂ ਦੱਸਿਆ ਕਿ ਪੁਲੀਸ ਪਾਰਟੀ ਨੇ ਤੁਰੰਤ ਕਾਰਵਾਈ ਕਰਦਿਆਂ ਮੁਲਜ਼ਮ ਦੀ ਪਛਾਣ ਸ਼ਿੰਦਾ ਸਿੰਘ ਉਰਫ਼ ਕਾਲਾ ਪੁੱਤਰ ਬੁਹੜ ਸਿੰਘ ਵਾਸੀ ਪਿੰਡ ਚੱਕ ਭੰਗੇਵਾਲਾ ਥਾਣਾ ਮਮਦੋਟ ਜ਼ਿਲ੍ਹਾ ਫ਼ਿਰੋਜ਼ਪੁਰ ਵਜੋਂ ਕੀਤੀ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਐਫਆਈਆਰ ਨੰਬਰ 200 ਮਿਤੀ 09.09.2024 ਅਧੀਨ 21ਸੀ-61-85 ਐਨਡੀਪੀਐਸ ਐਕਟ ਥਾਣਾ ਡਵੀਜ਼ਨ ਨੰਬਰ 6, ਕਮਿਸ਼ਨਰੇਟ ਜਲੰਧਰ ਵਿਖੇ ਦਰਜ ਕੀਤੀ ਗਈ ਸੀ।

ਪੁਲੀਸ ਕਮਿਸ਼ਨਰ ਵੱਲੋਂ ਮੁਲਜ਼ਮ ਦੇ ਸਾਥੀਆਂ ਬਾਰੇ ਪੜਤਾਲ ਕੀਤੀ ਜਾ ਰਹੀ ਹੈ, ਜਿਨ੍ਹਾਂ ਵਿਅਕਤੀਆਂ ਨੂੰ ਉਸ ਨੇ ਹੈਰੋਇਨ ਦੀ ਇੰਨੀ ਵੱਡੀ ਖੇਪ ਸਪਲਾਈ ਕਰਨੀ ਸੀ, ਸਮੇਤ ਉਨ੍ਹਾਂ ਵਿਅਕਤੀਆਂ ਦੀ ਪਛਾਣ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਗੱਲ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਮੁਲਜ਼ਮ ਪਾਕਿਸਤਾਨ ਤੋਂ ਡਰੋਨ ਰਾਹੀਂ ਹੈਰੋਇਨ ਕਿਵੇਂ ਮੰਗਵਾਉਂਦੇ ਸਨ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਮੁਲਜ਼ਮਾਂ ਖ਼ਿਲਾਫ਼ ਐਨਡੀਪੀਐਸ ਐਕਟ ਦੀਆਂ ਧਾਰਾਵਾਂ ਤਹਿਤ ਪਹਿਲਾਂ ਹੀ ਇੱਕ ਐਫਆਈਆਰ ਲੰਬਿਤ ਹੈ।


Leave a Reply