Latest news
अवैध संबंध के शक में पति ने की क्रूरता , पत्नी के काटे दोनों हाथ वाल्मीकि संगठनों द्वारा पंजाब बंद के आह्वान का जालंधर में दिखा पूरा असर 27 जुलाई को पंजाब बंद का ऐलान, जानिए क्या-क्या रहेगा बंद चीन ने अंतरिक्ष में लांच किया हाईटैक AI निगरानी उपग्रह केंद्रीय मंत्री प्रह्लाद जोशी को मिला शिक्षा मंत्रालय का अतिरिक्त प्रभार Breaking News : शिक्षा मंत्री धर्मेंद्र प्रधान ने दिया इस्तीफा, CJP प्रदर्शन के बीच बड़ा फैसला बड़ी खबर : केंद्रीय मंत्री रवनीत बिट्टू ने कैबिनेट से इस्तीफा दिया लुधियाना की दमनप्रीत कौर की कनाडा में उसके लिव-इन पार्टनर ने गला घोंटकर की हत्या CJP Protest : सुप्रीम कोर्ट के वकील भी आये छात्रों के समर्थन में पंजाब पुलिस के ASI ने नहर में लगाई छलांग, घटना से पहले बनाया वीडियो

India Living News

Hot News
You are currently viewing ਜਲੰਧਰ ਤੋਂ ਕਾਂਗਰਸ ਨੂੰ ਵੱਡਾ ਝਟਕਾ, ਸੀਨੀਅਰ ਲੀਡਰ ਮਲਵਿੰਦਰ ਸਿੰਘ ਲੱਕੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ
Big blow to Congress from Jalandhar, senior leader Malwinder Singh Lucky joins Aam Aadmi Party

ਜਲੰਧਰ ਤੋਂ ਕਾਂਗਰਸ ਨੂੰ ਵੱਡਾ ਝਟਕਾ, ਸੀਨੀਅਰ ਲੀਡਰ ਮਲਵਿੰਦਰ ਸਿੰਘ ਲੱਕੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਜਲੰਧਰ : ਜਲੰਧਰ ਤੋਂ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ ਪਾਰਟੀ ਦੇ ਲੇਬਰ ਸੈਲ ਦੇ ਚੇਅਰਮੈਨ ਮਲਵਿੰਦਰ ਸਿੰਘ ਲੱਕੀ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ਵਿੱਚ ਜਲੰਧਰ ਵਿਖੇ ਵੇਰਕਾ ਮਿਲਕ ਪਲਾਂਟ ਵਿੱਚ ਹੋਏ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਹਨ। ਇਸ ਮੌਕੇ ਗਾਇਕ ਬਲਕਾਰ ਸਿੰਘ, ਓਲੰਪੀਅਨ ਜਸਬੀਰ ਸਿੰਘ ਸੋਢੀ , ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ, ਬੀਬੀ ਰਾਜਵੀਰ ਕੌਰ ਥਿਆੜਾ, ਸਾਬਕਾ ਡਿਪਟੀ ਮੇਅਰ ਕਮਲਜੀਤ ਸਿੰਘ ਭਾਟੀਆ ਤੋਂ ਇਲਾਵਾ ਪਾਰਟੀ ਦੇ ਹੋਰ ਵੀ ਸੀਨੀਅਰ ਲੀਡਰ ਹਾਜਰ ਸਨ।

ਇਸ ਮੌਕੇ ਸਰਦਾਰ ਮਲਵਿੰਦਰ ਸਿੰਘ ਲੱਕੀ ਨੇ ਕਿਹਾ ਕੇ ਉਹ ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਸਕੀਮਾਂ ਤੋਂ ਕਾਫੀ ਪ੍ਰਭਾਵਤ ਹੋਏ ਹਨ। ਉਹਨਾਂ ਕਿਹਾ ਕਿ ਪਾਰਟੀ ਦੇ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਸੂਬੇ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੇ ਜੋ ਵੀ ਪੰਜਾਬ ਨਾਲ ਵਾਅਦੇ ਕੀਤੇ ਸਨ ਉਹਨਾਂ ਨੂੰ ਕਰਮਵਾਰ ਤਰੀਕੇ ਨਾਲ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਸੂਬੇ ਦੀ ਵਿਕਾਸ ਦਰ ਪਹਿਲਾਂ ਨਾਲੋਂ ਕਿਤੇ ਜ਼ਿਆਦਾ ਬਿਹਤਰ ਹੋਈ ਹੈ। ਇਸੇ ਤਰ੍ਹਾਂ ਪੰਜਾਬ ਵਿੱਚ ਮਾਫੀਆ ਰਾਜ ਨੂੰ ਭਗਵੰਤ ਮਾਨ ਸਰਕਾਰ ਲਗਾਮ ਲਾਉਣ ਵਿਚ ਕਾਮਯਾਬ ਹੋ ਗਈ ਹੈ। ਸਰਦਾਰ ਮਲਵਿੰਦਰ ਸਿੰਘ ਲੱਕੀ ਨੇ ਅੱਗੇ ਕਿਹਾ ਕਿ ਪੰਜਾਬ ਵਿਚ ਭ੍ਰਿਸ਼ਟਾਚਾਰ ਬਿਲਕੁਲ ਖਤਮ ਹੋ ਗਿਆ ਹੈ, ਸਰਕਾਰੀ ਅਫਸਰ ਰਿਸ਼ਵਤ ਲੈਣ ਤੋਂ ਤੋਬਾ ਕਰ ਗਏ ਹਨ।


Leave a Reply