Latest news
भारत के पूर्व प्रधानमंत्री का बेटा साइबर ठगी का शिकार, लगी करोड़ों की चपत जालंधर के इस इलाके में चली गोलियां, मची अफरा तफरी आदमपुर हवाई अड्डे का बदला नाम, केंद्र सरकार ने जारी की नोटिफिकेशन प्रदर्शन के दौरान कॉकरोच जनता पार्टी के संस्थापक अभिजीत दीपके को जड़े थप्पड़ Google Play Store पर असली और फेक सरकारी ऐप्स को कैसे पहचाने ? चंडीगढ़ में पीजीआई के पास मेडिकल स्टोर पर ताबड़तोड़ गोलियां चली जरूरी खबर : अब बिना पंजीकृत मोबाइल नंबर OTP के नहीं बनेगा वाहन का प्रदूषण सर्टिफिकेट जालंधर में किशनपुरा चौक के पास कपडे के शोरूम पर फायरिंग मणिकर्ण में पार्वती नदी किनारे फोटो खिंचवाते बहे पंजाब के 3 पर्यटक, मुश्किल से किया किया रेस्क्यू जालंधर में ट्रक की टक्कर से स्कूटी सवार महिला की हुई मौत, पति गंभीर घायल

India Living News

Hot News
You are currently viewing ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਭੀੜ ਵਾਲੀਆਂ ਥਾਵਾਂ ’ਤੇ ਮਾਸਕ ਪਹਿਨਣ ਦੀ ਅਪੀਲ
Jalandhar DC's strict action against travel agent, canceled the license of this agent

ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਭੀੜ ਵਾਲੀਆਂ ਥਾਵਾਂ ’ਤੇ ਮਾਸਕ ਪਹਿਨਣ ਦੀ ਅਪੀਲ

  • ਸਾਰੇ ਯੋਗ ਲਾਭਪਾਤਰੀਆਂ ਨੂੰ ਆਪਣਾ ਟੀਕਾਕਰਨ ਮੁਕੰਮਲ ਕਰਵਾਉਣ ਲਈ ਕਿਹਾ

  • ਜਲੰਧਰ 15 ਤੋਂ 17 ਅਤੇ 12 ਤੋਂ 14 ਸਾਲ ਉਮਰ ਵਰਗ ਦੀ ਪਹਿਲੀ ਖੁਰਾਕ ਤਹਿਤ ਕਵਰੇਜ ’ਚ ਸੂਬੇ ਦੇ ਮੋਹਰੀ ਜ਼ਿਲ੍ਹਿਆਂ ’ਚ ਸ਼ੁਮਾਰ

ਜ਼ਿਲ੍ਹੇ ’ਚ ਹੁਣ ਤੱਕ ਕੋਵਿਡ ਵੈਕਸੀਨ ਦੀਆਂ 35.52 ਲੱਖ ਤੋਂ ਵੱਧ ਖੁਰਾਕਾਂ ਲਗਾਈਆਂ – ਘਨਸ਼ਿਆਮ ਥੋਰੀ

ਜਲੰਧਰ : ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਭੀੜ ਵਾਲੀਆਂ ਥਾਵਾਂ ’ਤੇ ਮਾਸਕ ਪਹਿਨਣ ਦੀ ਅਪੀਲ ਕਰਦਿਆਂ ਖਾਸ ਤੌਰ ’ਤੇ ਬੰਦ ਚੁਗਿਰਦੇ ਵਿੱਚ ਮਾਸਕ ਦੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਕਿਹਾ। 

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੁਝ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਕੋਵਿਡ ਕੇਸਾਂ ’ਚ ਵਾਧੇ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਸਲਾਹ ਜਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਭੀੜ ਵਾਲੀਆਂ ਥਾਵਾਂ ’ਤੇ ਮਾਸਕ ਦੀ ਵਰਤੋਂ ਕੀਤੀ ਜਾਵੇ ਤਾਂ ਜੋ ਵਾਇਰਸ ਦੇ ਪ੍ਰਭਾਵ ਤੋਂ ਬਚਿਆ ਜਾ ਸਕੇ। ਖਾਸ ਕਰ ਬੰਦ ਵਾਤਾਵਰਣ ਜਿਵੇਂ ਪਬਲਿਕ ਟਰਾਂਸਪੋਰਟ ਬੱਸ, ਟ੍ਰੇਨ, ਟੈਕਸੀ ਤੋਂ ਇਲਾਵਾ ਸਿਨੇਮਾ ਹਾਲ, ਸ਼ਾਪਿੰਗ ਮਾਲ, ਡਿਪਾਰਮੈਂਟਲ ਸਟੋਰ, ਕਲਾਸ ਦੇ ਕਮਰੇ, ਦਫ਼ਤਰ ਦੇ ਕਮਰੇ, ਇਨਡੋਰ ਇਕੱਤਰਤਾ ਆਦਿ ਵਿੱਚ ਮਾਸਕ ਪਹਿਨਣਾ ਯਕੀਨੀ ਬਣਾਇਆ ਜਾਵੇ।

ਟੀਕਾਕਰਨ ਮੁਹਿੰਮ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਵੈਕਸੀਨ ਦੀਆਂ 35.52 ਲੱਖ ਤੋਂ ਖੁਰਾਕਾਂ ਲਗਾਈਆਂ ਜਾ ਚੁੱਕੀਆਂ ਹਨ, ਜਿਨ੍ਹਾਂ ਵਿੱਚ ਕ੍ਰਮਵਾਰ 1762644 ਪਹਿਲੀ ਅਤੇ 1574539 ਦੂਜੀ ਖੁਰਾਕ ਤੋਂ ਇਲਾਵਾ 15 ਤੋਂ 17 ਸਾਲ ਉਮਰ ਵਰਗ ਦੇ ਲਾਭਪਾਤਰੀਆਂ ਨੂੰ 101216 ਪਹਿਲੀ ਅਤੇ 62557 ਦੂਜੀ ਖੁਰਾਕ ਅਤੇ 12 ਤੋਂ 14 ਸਾਲ ਉਮਰ ਵਰਗ ਦੇ ਲਾਭਪਾਤਰੀਆਂ ਨੂੰ 51630 ਪਹਿਲੀ ਅਤੇ 615 ਦੂਜੀ ਖੁਰਾਕ ਸ਼ਾਮਲ ਹੈ। ਉਨ੍ਹਾਂ ਅੱਗੇ ਦੱਸਿਆ ਕਿ ਜਲੰਧਰ 15 ਤੋਂ 17 ਅਤੇ 12 ਤੋਂ 14 ਸਾਲ ਉਮਰ ਵਰਗ ਦੇ ਕ੍ਰਮਵਾਰ 90.21 ਫੀਸਦੀ ਅਤੇ 75.76 ਫੀਸਦੀ ਲਾਭਪਾਤਰੀਆਂ ਨੂੰ ਪਹਿਲੀ ਖੁਰਾਕ ਤਹਿਤ ਕਵਰ ਕਰਕੇ ਸੂਬੇ ਦੇ ਮੋਹਰੀ ਜ਼ਿਲ੍ਹਿਆਂ ਵਿੱਚ ਸ਼ੁਮਾਰ ਹੋ ਗਿਆ ਹੈ।

ਘਨਸ਼ਿਆਮ ਥੋਰੀ ਨੇ ਵਾਇਰਸ ਦੇ ਮਾੜੇ ਪ੍ਰਭਾਵ ਤੋਂ ਬਚਣ ਲਈ ਯੋਗ ਲਾਭਪਾਤਰੀਆਂ ਨੂੰ ਆਪਣਾ ਟੀਕਾਕਰਨ ਜਲਦ ਮੁਕੰਮਲ ਕਰਵਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਜਿਨ੍ਹਾਂ ਯੋਗ ਵਿਅਕਤੀਆਂ ਵੱਲੋਂ ਅਜੇ ਆਪਣੀ ਵੈਕਸੀਨ ਦੀ ਖੁਰਾਕ ਪ੍ਰਾਪਤ ਨਹੀਂ ਕੀਤੀ ਗਈ ਹੈ, ਉਹ ਜਲਦੀ ਤੋਂ ਜਲਦੀ ਵੈਕਸੀਨ ਦੀ ਖੁਰਾਕ ਪ੍ਰਾਪਤ ਕਰਨ। ਉਨ੍ਹਾਂ ਮਾਪਿਆਂ ਨੂੰ ਵੀ ਆਪਣੇ ਬੱਚਿਆਂ ਦਾ ਟੀਕਾਕਰਨ ਕਰਵਾਉਣ ਲਈ ਅੱਗੇ ਆਉਣ ਲਈ ਕਿਹਾ ਤਾਂ ਜੋ ਬੱਚਿਆਂ ਨੂੰ ਵਾਇਰਸ ਦੇ ਪ੍ਰਭਾਵ ਤੋਂ ਸੁਰੱਖਿਅਤ ਕੀਤਾ ਜਾ ਸਕੇ।

 


Leave a Reply