Latest news
21 अगस्त को पंजाब बंद : जानिए क्या रहेगा बंद व क्या खुला रहेगा PM Cares Fund का डेटा रिलीज पर कांग्रेस ने साधा निशाना भाजपा की नई राष्ट्रीय टीम में पंजाब से तीन प्रमुख नेताओं को मिली महत्वपूर्ण जिम्मेदारी जालंधर में कारोबारी से बड़ी लूट: कार के शीशे पर लोहे की रॉड से किया वार, नकदी के दो बैग लेकर फरार जालंधर : तेजदार हथियार दिखा कर लूट और झपटमारी की वारदाते करने वाले आरोपियों को पुलिस ने किया गिरफ्ता... जालंधर में दर्दनाक हादसा : बस की चपेट में आने से Delivery Boy की मौत सुखबीर बादल पर हमले के बाद अमृतसर में पूर्व जत्थेदार रघबीर सिंह के घर के बाहर फायरिंग पटियाला में पिटबुल डॉग के मालिक पर FIR : मकान देखने आए कपल पर किया था हमला पंजाब के पूर्व डिप्‍टी सीएम सुखबीर सिंह बादल पर नांदेड़ में जानलेवा हमला जालंधर में बड़ी वारदात : पत्नी और पिता का मर्डर कर आरोपी फरार

India Living News

Hot News
You are currently viewing ਪੰਜਾਬ ਚ ਬਿਜਲੀ ਹੋਈ ਮਹਿੰਗੀ, 1 ਅਪ੍ਰੈਲ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ
Big news: Powercom's assistant JE dismissed 2 days before retirement, due to this big action taken

ਪੰਜਾਬ ਚ ਬਿਜਲੀ ਹੋਈ ਮਹਿੰਗੀ, 1 ਅਪ੍ਰੈਲ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ

ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਨੇ ਉਦਯੋਗਾਂ ਨੂੰ ਵੱਡਾ ਝਟਕਾ ਦਿੱਤਾ ਹੈ। ਪਾਵਰਕੌਮ ਨੇ ਬਿਜਲੀ ਦਰਾਂ ਵਿੱਚ 50 ਪੈਸੇ ਪ੍ਰਤੀ ਯੂਨਿਟ ਵਾਧਾ ਕੀਤਾ ਹੈ। ਇਸ ਤੋਂ ਬਾਅਦ ਹੁਣ ਉਦਯੋਗਾਂ ਨੂੰ 5.50 ਰੁਪਏ ਪ੍ਰਤੀ ਯੂਨਿਟ ਦੀ ਦਰ ਨਾਲ ਬਿਜਲੀ ਮਿਲੇਗੀ। ਇਸ ਨੂੰ ਅਗਲੇ ਪੰਜ ਸਾਲਾਂ ਲਈ ਤਿੰਨ ਫੀਸਦੀ ਦੇ ਸਾਲਾਨਾ ਵਾਧੇ ਨਾਲ ਲਾਗੂ ਕੀਤਾ ਜਾਵੇਗਾ। 1 ਅਪ੍ਰੈਲ ਤੋਂ ਵਧੀ ਹੋਈ ਦਰ ‘ਤੇ ਬਿਜਲੀ ਮਿਲੇਗੀ।

ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ ਪਾਵਰਕੌਮ ਨੇ ਇੱਕ ਸਰਕੂਲਰ ਜਾਰੀ ਕਰਕੇ ਅਧਿਕਾਰੀਆਂ ਨੂੰ ਇਸ ਨੂੰ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਹਨ। ਪਾਵਰਕੌਮ ਨੇ ਰੈਗੂਲੇਟਰੀ ਕਮਿਸ਼ਨ ਨੂੰ ਘਰੇਲੂ ਬਿਜਲੀ ਵੀ ਮਹਿੰਗੀ ਕਰਨ ਦਾ ਪ੍ਰਸਤਾਵ ਭੇਜਿਆ ਸੀ। ਹਾਲਾਂਕਿ ਅਜੇ ਤੱਕ ਇਸ ਦੀ ਇਜਾਜ਼ਤ ਨਹੀਂ ਮਿਲੀ ਹੈ। ਰੈਗੂਲੇਟਰੀ ਕਮਿਸ਼ਨ ਨੂੰ ਭੇਜੇ ਪ੍ਰਸਤਾਵ ਵਿੱਚ ਪਾਵਰਕੌਮ ਨੇ ਦਲੀਲ ਦਿੱਤੀ ਸੀ ਕਿ ਸੂਬੇ ਵਿੱਚ ਵਧਦੀ ਮੰਗ ਨੂੰ ਪੂਰਾ ਕਰਨ ਲਈ ਉਸ ਨੂੰ ਬਾਹਰੋਂ ਮਹਿੰਗੀ ਬਿਜਲੀ ਅਤੇ ਕੋਲਾ ਖਰੀਦਣਾ ਪਵੇਗਾ। ਇਸ ਕਾਰਨ ਖਰਚੇ ਬਹੁਤ ਵੱਧ ਗਏ ਹਨ ਪਰ ਮਾਲੀਆ ਉਸ ਹਿਸਾਬ ਨਾਲ ਨਹੀਂ ਮਿਲ ਰਿਹਾ। ਬਿਜਲੀ ਸਬਸਿਡੀ ਦਾ ਬੋਝ ਵੀ ਲਗਾਤਾਰ ਵੱਧ ਰਿਹਾ ਹੈ। ਇੰਨ੍ਹਾਂ ਸਾਰੀਆਂ ਦਲੀਲਾਂ ਨਾਲ ਪਾਵਰਕੌਮ ਨੇ ਰੈਗੂਲੇਟਰੀ ਕਮਿਸ਼ਨ ਨੂੰ ਪ੍ਰਸਤਾਵ ਭੇਜ ਕੇ ਬਿਜਲੀ ਦੀਆਂ ਦਰਾਂ ਵਧਾਉਣ ਦੀ ਮਨਜ਼ੂਰੀ ਮੰਗੀ ਸੀ।

ਦੂਜੇ ਪਾਸੇ ਇੰਜੀਨੀਅਰਜ਼ ਐਸੋਸੀਏਸ਼ਨ ਨੇ ਰੈਗੂਲੇਟਰੀ ਕਮਿਸ਼ਨ ਦੇ ਇਸ ਕਦਮ ਨੂੰ ਜਾਇਜ਼ ਠਹਿਰਾਇਆ ਹੈ। ਐਸੋਸੀਏਸ਼ਨ ਅਨੁਸਾਰ ਪਾਵਰਕੌਮ ਦੀ ਆਮਦਨ ਵਿੱਚ ਵਾਧਾ ਹੋਣ ਨਾਲ ਆਰਥਿਕ ਤੰਗੀ ਕੁਝ ਹੱਦ ਤੱਕ ਹੱਲ ਹੋ ਜਾਵੇਗੀ। ਇਸ ਦੇ ਨਾਲ ਹੀ ਸਰਕਾਰ ‘ਤੇ ਬਿਜਲੀ ਸਬਸਿਡੀ ਦਾ ਬੋਝ ਵੀ ਘੱਟ ਜਾਵੇਗਾ। ਬਿਜਲੀ ਦਰਾਂ ਵਧਣ ਨਾਲ ਸੂਬੇ ਦੇ ਕਰੀਬ ਡੇਢ ਲੱਖ ਉਦਯੋਗ ਪ੍ਰਭਾਵਿਤ ਹੋਣਗੇ। ਸਰਕਾਰ ਨੇ ਚਾਲੂ ਵਿੱਤੀ ਸਾਲ ਦੌਰਾਨ ਇਨ੍ਹਾਂ ਉਦਯੋਗਾਂ ਨੂੰ 2669 ਕਰੋੜ ਰੁਪਏ ਦੀ ਸਬਸਿਡੀ ਦਿੱਤੀ ਹੈ।


Leave a Reply