Thursday, 14 July 2022
Jalandhar
ਜਲੰਧਰ ਦੇ ਨਕੋਦਰ ਰੋਡ ‘ਤੇ ਵਾਪਰਿਆ ਭਿਆਨਕ ਹਾਦਸਾ, ਸਕੂਲ ਬੱਸ ਅਤੇ ਟਰੱਕ ਦੀ ਟੱਕਰ
[metaslider id=24944]
[metaslider id=11116]
ਜਲੰਧਰ : ਜਲੰਧਰ ਦੇ ਨਕੋਦਰ ਰੋਡ ‘ਤੇ ਅੱਜ ਇਕ ਭਿਆਨਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿੱਚ ਸਕੂਲ ਬੱਸ ਅਤੇ ਟਰੱਕ ਦੀ ਬੁਰੀ ਤਰ੍ਹਾਂ ਟੱਕਰ ਹੋ ਗਈ। ਸੂਤਰਾਂ ਮੁਤਾਬਕ ਮਿਲੀ ਜਾਣਕਾਰੀ ਅਨੁਸਾਰ ਸਕੂਲ ਬੱਸ ਗਲਤ ਦਿਸ਼ਾ ਤੋਂ ਆ ਰਹੀ ਸੀ, ਜਿਸ ਕਾਰਨ ਇਹ ਹਾਦਸਾ ਵਾਪਰਿਆ। ਇਸ ਦੋਰਾਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਹਾਦਸੇ ਕਾਰਨ ਕਾਫੀ ਦੇਰ ਤੱਕ ਆਵਾਜਾਈ ਠੱਪ ਰਹੀ। ਇਸ ਮੋਕੇ ਥਾਣਾ ਲਾਂਬੜਾ ਦੀ ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਬੱਸ ਅਤੇ ਟਰੱਕ ਨੂੰ ਹਟਾ ਕੇ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਾਲੂ ਕਰਵਾਇਆ।
[metaslider id=5345]