Friday, 02 September 2022
Jalandhar
ਕਮਿਸ਼ਨਰੇਟ ਪੁਲਿਸ ਨੇ ਸ਼ਹਿਰ ਦੇ ਅਲੱਗ-ਅਲੱਗ ਧਾਰਮਿਕ ਸਥਾਨਾਂ ਦਾ ਕੀਤਾ ਦੌਰਾ
[metaslider id=11116]
[metaslider id=24944]
ਜਲੰਧਰ : ਮਿਤੀ 02-09-2022 ਨੂੰ ਸ੍ਰੀਮਤੀ ਅਨੀਤਾ ਪੁੰਜ IPS , ਮਾਣਯੋਗ ADGP ਅਤੇ ਮਾਨਯੋਗ ਕਮਿਸ਼ਨਰ ਪੁਲਿਸ ਜਲੰਧਰ ਸ. ਗੁਰਸ਼ਰਨ ਸਿੰਘ ਸੰਧੂ IPS ਅਤੇ ਕਮਿਸ਼ਨਰੇਟ ਦੇ ਹੋਰ ਪੁਲਿਸ ਅਧਿਕਾਰੀਆਂ ਸਮੇਤ ਸ਼ਹਿਰ ਦੇ ਅਲੱਗ ਅਲੱਗ ਧਾਰਮਿਕ ਸਥਾਨਾਂ ਦਾ ਦੌਰਾ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ CP ਗੁਰਸ਼ਰਨ ਸਿੰਘ ਸੰਧੂ ਨੇ ਦੱਸਿਆ ਕਿ ਇਸ ਦੌਰੇ ਦਾ ਮੰਤਵ ਸ਼ਹਿਰ ਵਿਚ ਧਾਰਮਿਕ ਸਥਾਨਾਂ ਦੇ ਪਤਵੰਤੇ ਮੈਂਬਰਾਂ ਨੂੰ ਮਿਲਣਾ ਹੈ। ਇਸ ਮੌਕੇ ਪੁਲਿਸ ਵਲੋਂ ਧਾਰਮਿਕ ਅਸਥਾਨਾਂ ਦੀ ਸਕਿਊਰਟੀ, ਸੀਸੀਟੀਵੀ ਕੈਮਰੇ ਅਤੇ ਹੋਰ ਉਚਿਤ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ ਤਾਂ ਜੋ ਸ਼ਹਿਰ ਵਿੱਚ ਲਾਅ ਐਂਡ ਆਰਡਰ ਦੀ ਸਥਿਤੀ ਨੂੰ ਕਾਇਮ ਰੱਖਿਆ ਜਾ ਸਕੇ।
[metaslider id=25498]