ePaper Reading mode

Daily Samvad ePaper

Saturday, 09 July 2022

DGP ਗੌਰਵ ਯਾਦਵ ਵਲੋਂ ਗੈਂਗਸਟਰਾਂ ਅਤੇ ਨਸ਼ੇੜੀਆਂ ਨੂੰ ਚੇਤਾਵਨੀ, ਕਿਹਾ ਪੰਜਾਬ ਛੱਡੋ ਨਹੀਂ ਤਾਂ ਨਤੀਜੇ ਭੁਗਤਣੇ ਪੈਣਗੇ

DGP Gaurav Yadav warns gangsters and drug addicts, says leave Punjab or face consequences
DGP Gaurav Yadav warns gangsters and drug addicts, says leave Punjab or face consequences
[metaslider id=24944] [metaslider id=11116] ਚੰਡੀਗੜ੍ਹ : ਪੰਜਾਬ ਦੇ ਕਾਰਜਕਾਰੀ ਡੀਜੀਪੀ ਗੌਰਵ ਯਾਦਵ ਨੇ ਕ੍ਰਿਮੀਨਲਜ਼ ਨੂੰ ਅਲਟੀਮੇਟਮ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਪੰਜਾਬ ਛੱਡ ਕੇ ਚਲੇ ਜਾਣ ਨਹੀਂ ਤਾਂ ਨਤੀਜੇ ਭੁਗਤਣੇ ਪੈਣਗੇ। ਸ਼ਨੀਵਾਰ ਨੂੰ ਪੁਲਿਸ ਨੇ ਸੂਬੇ ਭਰ ਦੇ 28 ਪੁਲਿਸ ਜ਼ਿਲ੍ਹਿਆਂ ਵਿੱਚ ਵਿਆਪਕ ਚੈਕਿੰਗ ਮੁਹਿੰਮ ਚਲਾਈ। ਏਡੀਜੀਪੀ ਪੱਧਰ ਦੇ ਅਧਿਕਾਰੀਆਂ ਦੀ ਅਗਵਾਈ ਹੇਠ ਜ਼ਿਲ੍ਹਾ ਪੁਲੀਸ ਨੇ ਚੈਕਿੰਗ ਕੀਤੀ। ਨਸ਼ਿਆਂ ਅਤੇ ਗੈਂਗਸਟਰਾਂ ‘ਤੇ ਜ਼ੀਰੋ ਟਾਲਰੈਂਸ ਨੀਤੀ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਦੀ ਨਸ਼ਿਆਂ ਅਤੇ ਗੈਂਗਸਟਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਪਾਲਿਸੀ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਅੱਜ ਪੂਰੇ ਪੰਜਾਬ ਵਿੱਚ ਚੈਕਿੰਗ ਕੀਤੀ ਗਈ ਹੈ, ਉਸੇ ਤਰ੍ਹਾਂ ਭਵਿੱਖ ਵਿੱਚ ਵੀ ਕੀਤੀ ਜਾਵੇਗੀ। ਇਹ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਪੰਜਾਬ ਵਿੱਚੋਂ ਗੈਂਗਸਟਰਾਂ ਅਤੇ ਨਸ਼ਿਆਂ ਦਾ ਖਾਤਮਾ ਨਹੀਂ ਹੋ ਜਾਂਦਾ। 11 ਤੋਂ 3 ਵਜੇ ਤੱਕ ਚੱਲਿਆ ਆਪਰੇਸ਼ਨ ਪੰਜਾਬ ਪੁਲਿਸ ਨੇ ਸ਼ਨੀਵਾਰ ਨੂੰ ਕਾਰਡਨ ਅਤੇ ਸਰਚ ਆਪਰੇਸ਼ਨ (CASO) ਚਲਾਇਆ। ਇਹ ਮੁਹਿੰਮ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਚੱਲੀ। ਇਸ ਵਿੱਚ ਏਡੀਜੀਪੀ ਤੋਂ ਲੈ ਕੇ ਡੀਆਈਜੀ ਪੱਧਰ ਤੱਕ ਦੇ ਅਧਿਕਾਰੀਆਂ ਨੇ ਜ਼ਿਲ੍ਹਾ ਪੁਲੀਸ ਦੀ ਅਗਵਾਈ ਕੀਤੀ। ਇਸ ਦੌਰਾਨ ਕਈ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕੀਤੀ ਗਈ। ਹਾਲਾਂਕਿ ਪੁਲਸ ਦੇ ਹੱਥ ਕੁਝ ਵੀ ਵੱਡਾ ਨਹੀਂ ਲੱਗਾ। [metaslider id=1461]