ePaper Reading mode

Daily Samvad ePaper

Tuesday, 16 December 2025

ਜਸਪ੍ਰੀਤ ਸਿੰਘ ਸੈਣੀ ਚੁਣੇ ਗਏ ਪੰਜਾਬ ਪ੍ਰੈਸ ਕਲੱਬ ਜਲੰਧਰ ਦੇ ਨਵੇਂ ਪ੍ਰਧਾਨ, ਡਿਜੀਟਲ ਮੀਡੀਆ ਐਸੋਸੀਏਸ਼ਨ ਦੇ ਪ੍ਰਧਾਨ ਅਮਨ ਬੱਗਾ ਅਤੇ ਚੇਅਰਮੈਨ ਅਜੀਤ ਸਿੰਘ ਬੁਲੰਦ ਨੇ ਦਿੱਤੀ ਵਧਾਈ

ਜਸਪ੍ਰੀਤ ਸਿੰਘ ਸੈਣੀ ਚੁਣੇ ਗਏ ਪੰਜਾਬ ਪ੍ਰੈਸ ਕਲੱਬ ਜਲੰਧਰ ਦੇ ਨਵੇਂ ਪ੍ਰਧਾਨ, ਡਿਜੀਟਲ ਮੀਡੀਆ ਐਸੋਸੀਏਸ਼ਨ ਦੇ ਪ੍ਰਧਾਨ ਅਮਨ ਬੱਗਾ ਅਤੇ ਚੇਅਰਮੈਨ ਅਜੀਤ ਸਿੰਘ ਬੁਲੰਦ ਨੇ ਦਿੱਤੀ ਵਧਾਈ

ਜਲੰਧਰ, 15 ਦਸੰਬਰ (ਅਨੁਰਾਗ )- ਪੰਜਾਬ ਪ੍ਰੈਸ ਕਲੱਬ ਦੇ ਅਹੁਦੇਦਾਰਾਂ ਦੀ ਚੋਣ ਅੱਜ ਸੰਪੰਨ ਹੋਈ ਜਿਸ ਵਿੱਚ ਪ੍ਰੋਗਰੈਸਿਵ ਮੀਡੀਆ ਮੰਚ ਦੇ ਉਮੀਦਵਾਰ ਜਸਪ੍ਰੀਤ ਸਿੰਘ ਸੈਣੀ ਪੰਜਾਬ ਪ੍ਰੈੱਸ ਕਲੱਬ ਜਲੰਧਰ ਦੇ ਨਵੇਂ ਪ੍ਰਧਾਨ ਚੁਣੇ ਗਏ ਹਨ ਤੇ ਦੇਰ ਸ਼ਾਮ ਨੂੰ ਉਨ੍ਹਾਂ ਚੋਣ ਅਧਿਕਾਰੀਆਂ ਡਾ. ਲਖਵਿੰਦਰ ਸਿੰਘ ਜੌਹਲ, ਡਾ. ਕਮਲੇਸ਼ ਸਿੰਘ ਦੁੱਗਲ ਤੇ ਕੁਲਦੀਪ ਸਿੰਘ ਬੇਦੀ ਦੀ ਮੌਜੂਦਗੀ 'ਚ ਕਲੱਬ ਦੇ ਪ੍ਰਧਾਨ ਵਜੋਂ ਆਪਣਾ ਅਹੁਦਾ ਸੰਭਾਲ ਲਿਆ।

ਇਸ ਤੋਂ ਪਹਿਲਾਂ ਜਸਪ੍ਰੀਤ ਸਿੰਘ ਸੈਣੀ ਨੇ ਅੱਜ ਹੋਈਆਂ ਚੋਣਾਂ ਦੌਰਾਨ ਆਪਣੇ ਵਿਰੋਧੀ ਉਮੀਦਵਾਰ ਨੂੰ 306 ਵੋਟਾਂ ਦੇ ਵੱਡੇ ਫਰਕ ਨਾਲ ਹਰਾ ਕੇ ਕਲੱਬ ਦੇ ਪ੍ਰਧਾਨ ਦੀ ਚੋਣ ਜਿੱਤੀ। ਕਲੱਬ ਦੇ ਨਵੇਂ ਚੁਣੇ ਗਏ ਪ੍ਰਧਾਨ ਜਸਪ੍ਰੀਤ ਸਿੰਘ ਸੈਣੀ ਨੂੰ ਕੁੱਲ ਪੋਲ ਹੋਈਆਂ 441 ਵੋਟਾਂ ਵਿਚੋਂ 348 ਵੋਟਾਂ ਪਈਆਂ। ਕਲੱਬ ਦੇ ਨਵੇਂ ਬਣੇ ਪ੍ਰਧਾਨ ਜਸਪ੍ਰੀਤ ਸਿੰਘ ਸੈਣੀ ਦੀ ਅਗਵਾਈ ਵਾਲੇ ਪ੍ਰੋਗਰੈਸਿਵ ਮੀਡੀਆ ਮੰਚ ਨੇ ਇਨ੍ਹਾਂ ਚੋਣਾਂ 'ਚ ਹੂੰਝਾ ਫੇਰ ਜਿੱਤ ਹਾਸਿਲ ਕਰਦੇ ਹੋਏ ਸਾਰੇ 9 ਅਹੁਦਿਆਂ 'ਤੇ ਕਬਜ਼ਾ ਕੀਤਾ ਹੈ।

ਹਾਲਾਂਕਿ ਮੰਚ ਦੇ ਤਿੰਨ ਉਮੀਦਵਾਰ ਸ਼ਿਵ ਸ਼ਰਮਾ (ਖ਼ਜ਼ਾਨਚੀ), ਰਾਜੇਸ਼ ਥਾਪਾ (ਸੀਨੀਅਰ ਮੀਤ ਪ੍ਰਧਾਨ) ਤੇ ਤੇਜਿੰਦਰ ਕੌਰ ਥਿੰਦ (ਮੀਤ ਪ੍ਰਧਾਨ) ਪਹਿਲਾਂ ਹੀ ਨਿਰਵਿਰੋਧ ਚੋਣ ਜਿੱਤ ਚੁੱਕੇ ਹਨ, ਜਦਕਿ ਪ੍ਰਧਾਨ ਸਮੇਤ 6 ਅਹੁਦਿਆਂ ਲਈ ਹੋਈਆਂ ਚੋਣਾਂ 'ਚ ਅੱਜ ਮੰਚ ਦੇ ਉਮੀਦਵਾਰ ਪੁਨੀਤ ਸਹਿਗਲ ਜਨਰਲ ਸਕੱਤਰ, ਮਨਦੀਪ ਸ਼ਰਮਾ ਤੇ ਪਰਮਜੀਤ ਸਿੰਘ ਰੰਗਪੁਰੀ ਮੀਤ ਪ੍ਰਧਾਨ, ਰਾਜੇਸ਼ ਯੋਗੀ ਸਕੱਤਰ ਤੇ ਸੁਕਰਾਂਤ ਸੰਯੁਕਤ ਸਕੱਤਰ ਚੁਣੇ ਗਏ।

ਵੋਟਾਂ ਦੇ ਨਤੀਜੇ ਸਾਹਮਣੇ ਆਉਣ ਤੋਂ ਬਾਅਦ ਡਿਜੀਟਲ ਮੀਡੀਆ ਐਸੋਸੀਏਸ਼ਨ ਦੇ ਪ੍ਰਧਾਨ ਅਮਨ ਬੱਗਾ, ਚੇਅਰਮੈਨ ਅਜੀਤ ਸਿੰਘ ਬੁਲੰਦ, ਸਕਰੀਨਿੰਗ ਕਮੇਟੀ ਹੈਡ ਗੁਰਪ੍ਰੀਤ ਸਿੰਘ ਸੰਧੂ,ਅਤੇ ਉਪ ਪ੍ਰਧਾਨ ਕਪਿਲ ਗਰੋਵਰ ਨੇ ਪ੍ਰੈਸ ਕਲੱਬ ਦੇ ਪ੍ਰਧਾਨ ਜਸਪ੍ਰੀਤ ਸਿੰਘ ਸੈਣੀ ਸਮੇਤ ਸਾਰੇ ਅਹੁਦੇਦਾਰਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਉਹਨਾਂ ਨੂੰ ਪੂਰੀ ਉਮੀਦ ਹੈ ਕਿ ਨਵੀਂ ਚੁਣੀ ਟੀਮ ਪੱਤਰਕਾਰਾਂ ਦੇ ਹੱਕਾਂ ਦੀ ਆਵਾਜ਼ ਨੂੰ ਬੁਲੰਦ ਕਰੇਗੀ ਅਤੇ ਪੱਤਰਕਾਰਾਂ ਭਾਈਚਾਰੇ ਨੂੰ ਆ ਰਹੀਆਂ ਸਮੱਸਿਆਵਾਂ ਬਾਰੇ ਮਿਲ ਬੈਠ ਕੇ ਉੱਚਿਤ ਹਲ ਲੱਭਿਆ ਜਾਵੇਗਾ।

ਇਸ ਮੌਕੇ ਨਵੇਂ ਚੁਣੇ ਪ੍ਰਧਾਨ ਜਸਪ੍ਰੀਤ ਸਿੰਘ ਸੈਣੀ ਨੇ ਡਿਜੀਟਲ ਮੀਡੀਆ ਐਸੋਸੀਏਸ਼ਨ ਦੇ ਪ੍ਰਧਾਨ ਅਮਨ ਬੱਗਾ,ਚੇਅਰਮੈਨ ਅਜੀਤ ਸਿੰਘ ਬੁਲੰਦ ਜਨਰਲ ਸਕੱਤਰ ਜਸਵਿੰਦਰ ਸਿੰਘ ਆਜ਼ਾਦ, ਪੈਟਰਨ ਪ੍ਰਦੀਪ ਵਰਮਾ ਸੀਨੀਅਰ ਮੀਤ ਪ੍ਰਧਾਨ ਸੁਮੇਸ਼ ਸ਼ਰਮਾ, ਪੀ.ਆਰ.ਓ. ਧਰਮਿੰਦਰ ਸੋਂਧੀ, ਸੀਨੀਅਰ ਮੀਤ ਪ੍ਰਧਾਨ ਮਹਿਲਾ ਵਿੰਗ ਨੀਤੂ ਕਪੂਰ, ਮੁਖ ਸਲਾਹਕਾਰ ਅਮਰਪ੍ਰੀਤ ਸਿੰਘ, ਜਲੰਧਰ ਕੈਂਟ ਦੇ ਇੰਚਾਰਜ ਹਰਸ਼ਰਨ ਸਿੰਘ ਚਾਵਲਾ ਨੂੰ ਭਰੋਸਾ ਦਵਾਇਆ ਕਿ ਡਿਜੀਟਲ ਮੀਡੀਆ ਐਸੋਸੀਏਸ਼ਨ ਦਾ ਪੰਜਾਬ ਪ੍ਰੈਸ ਕਲੱਬ ਵਿੱਚ ਪੂਰਾ ਸਨਮਾਨ ਕਾਇਮ ਰੱਖਿਆ ਜਾਵੇਗਾ ਅਤੇ ਉਹਨਾਂ ਦੀ ਸਲਾਹ ਮਸ਼ਵਰੇ ਨਾਲ ਪੱਤਰਕਾਰਾਂ ਦੀ ਬਿਹਤਰੀ ਲਈ ਯੋਜਨਾਬੰਦੀ ਕੀਤੀ ਜਾਵੇਗੀ।।