ePaper Reading mode

ePaper

Saturday, 11 March 2023

ਐਮ ਐਲ ਏ ਕਰਤਾਰਪੁਰ ਬਲਕਾਰ ਸਿੰਘ ਦੀ ਮਿਹਨਤ ਰੰਗ ਲਿਆਈ

MLA Kartarpur Balkar Singh's hard work paid off
MLA Kartarpur Balkar Singh's hard work paid off
ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਗੁਰੂ ਰਵਿਦਾਸ ਬਾਨੀ ਅਧਿਐਨ ਕੇਂਦਰ ਕਮੇਟੀ, ਡੇਰਾ ਸੱਚਖੰਡ ਬੱਲਾਂ ਨੂੰ 25 ਕਰੋੜ ਰੁਪਏ ਦੇ ਫੰਡ ਜਾਰੀ ਕਰਨ ਦੀ ਮਿਲੀ ਪ੍ਰਵਾਨਗੀ ਚੰਡੀਗੜ੍ਹ : ਸਾਬਕਾ ਡੀਸੀਪੀ ਅਤੇ ਕਰਤਾਰਪੁਰ ਹਲਕੇ ਦੇ ਮੌਜ਼ੂਦਾ ਆਰ ਐਮ ਐਲ ਏ ਬਲਕਾਰ ਸਿੰਘ ਦੀ ਮਿਹਨਤ ਰੰਗ ਲਿਆਈ ਹੈ। ਅੱਜ ਮੰਤਰੀ ਮੰਡਲ ਨੇ ਜ਼ਮੀਨੀ ਪੱਧਰ ਉੱਤੇ ਵਿਕਾਸ ਲੋੜਾਂ ਨੂੰ ਹੱਲ ਕਰਨ ਲਈ ਗੁਰੂ ਰਵਿਦਾਸ ਬਾਨੀ ਅਧਿਐਨ ਕੇਂਦਰ ਕਮੇਟੀ, ਡੇਰਾ ਸੱਚਖੰਡ ਬੱਲਾਂ ਨੂੰ 25 ਕਰੋੜ ਰੁਪਏ ਦੇ ਫੰਡ ਜਾਰੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਡਿਪਟੀ ਕਮਿਸ਼ਨਰ ਦੀ ਅਗਵਾਈ ਵਿਚ ਜ਼ਿਲ੍ਹਾ ਪੱਧਰ ਉਤੇ ਗਠਿਤ ਕਮੇਟੀ ਵੱਲੋਂ ਮੰਗ ਦੇ ਮੁਤਾਬਕ ਇਕ ਮਹੀਨੇ ਦੇ ਅੰਦਰ ਫੰਡ ਜਾਰੀ ਕੀਤੇ ਜਾਣਗੇ। ਇਸ ਮੌਕੇ ਐਮਐਲਏ ਕਰਤਾਰਪੁਰ ਸ. ਬਲਕਾਰ ਸਿੰਘ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸ਼ੁਕਰੀਆ ਅਦਾ ਕਰਦਿਆਂ ਕਿਹਾ ਕਿ ਕਾਂਗਰਸ ਰਾਜ ਵਿੱਚ ਇਹ ਪੇਮੈਂਟ ਅਦਾ ਨਹੀਂ ਕੀਤੀ ਗਈ ਸੀ, ਜਿਸ ਕਾਰਨ ਰਵਿਦਾਸ ਭਾਈਚਾਰੇ ਵਿਚ ਨਾਰਾਜ਼ਗੀ ਭਰ ਗਈ ਸੀ। ਲੇਕਿਨ ਭਗਵੰਤ ਮਾਨ ਹੁਰਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਦੇ ਕੁਝ ਮਹੀਨਿਆਂ ਬਾਅਦ ਹੀ ਇਹ ਪੱਚੀ ਕਰੋੜ ਦੀ ਰਾਸ਼ੀ ਜਾਰੀ ਕਰਕੇ ਇਹ ਸਾਬਤ ਕਰ ਦਿੱਤਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਸਾਰੇ ਵਾਅਦਿਆਂ ਤੇ ਖਰੀ ਉਤਰ ਰਹੀ ਹੈ। [metaslider id=25498]