Latest news
पंजाब में भारी बारिश और आंधी-तूफान का अलर्ट , 5 जुलाई से 8 जुलाई तक भारी बारिश का अलर्ट लुधियाना में प्रॉपर्टी डीलर की पत्नी मॉर्निंग वॉक कर रही तो अचानक बेकाबू कार ने रौंदा, हुई मौत रात में लोगों को डर क्यों महसूस होता है? जानिए इस पर साइंस क्या कहती है होटल के कमरे में मिली प्रेमी प्रेमिका की लाशें , दोनों शादीशुदा थे पंजाब सरकार की मावां-धीयां सत्कार योजना शुरू : महिलाओं के खातों में आए 3 महीने के पैसे सौ साल का सफर: विभाजन का दर्द झेला, ईमानदारी से कमाया नाम; जानिए 100 वर्षीय कुन्दन सिंह जी की लंबी उ... पत्रकारों की संस्था Digital Media Association (DMA) ने जालंधर के नए पुलिस कमिश्नर सतिंदर सिंह से की ... सड़क हादसा: डिवाइडर पार कर क्रेटा से भिड़ी बलेनो, एक ही परिवार के चार लोगों की मौत कासगंज में गिरा ट्रेनी एयरक्राफ्ट, महिला पायलट गंभीर घायल फ्रांस में प्लेन क्रैश , 11 लोगों की मौत

India Living News

Hot News
You are currently viewing ਜਲੰਧਰ : ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਦੁਆਬਾ ਪ੍ਰਧਾਨ ਬਾਈ ਨਛੱਤਰ ਸਿੰਘ ਦਾ ਜਲੰਧਰ ਪਹੁੰਚਣ ‘ਤੇ ਭਰਵਾਂ ਸਵਾਗਤ
Jalandhar: Bai Nachhatar Singh, Doaba president of Bharatiya Kisan Union Krantikari, received a warm welcome on his arrival in Jalandhar.

ਜਲੰਧਰ : ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਦੁਆਬਾ ਪ੍ਰਧਾਨ ਬਾਈ ਨਛੱਤਰ ਸਿੰਘ ਦਾ ਜਲੰਧਰ ਪਹੁੰਚਣ ‘ਤੇ ਭਰਵਾਂ ਸਵਾਗਤ

ਇੰਦਰਪਾਲ ਸਿੰਘ ਸ਼ੈਰੀ ਬਹਿਲ ਨੂੰ ਬਣਾਇਆ ਜਲੰਧਰ ਸ਼ਹਿਰੀ ਦਾ ਪ੍ਰਧਾਨ

Jalandhar News: ਖ਼ਬਰ ਹੈ ਕਿ ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਦੇ ਦੁਆਬਾ ਪ੍ਰਧਾਨ ਬਾਈ ਨਛੱਤਰ ਸਿੰਘ ਦਾ ਜਲੰਧਰ ਪਹੁੰਚਣ ‘ਤੇ ਸੈਂਟਰਲ ਟਾਊਨ ਵਿਖੇ ਸਥਿਤ ਬਹਿਲ ਆਟੋਜ ਦੇ ਦਫਤਰ ਵਿਖੇ ਭਰਵਾਂ ਸਵਾਗਤ ਕੀਤਾ ਗਿਆ।

ਇਸ ਮੌਕੇ ਮਨਦੀਪ ਸਿੰਘ ਬੱਲੂ, ਬਲਜੀਤ ਸਿੰਘ ਆਹਲੂਵਾਲੀਆ, ਮਨਦੀਪ ਸਿੰਘ ਮਿੱਠੂ, ਅਜੀਤ ਸਿੰਘ ਬੁਲੰਦ, ਪ੍ਰਦੀਪ ਸਿੰਘ, ਮੁਨੀਸ਼ ਕੁਮਾਰ (ਫੈਨ ਭਗਤ ਸਿੰਘ ਦਾ), ਤਜਿੰਦਰ ਸਿੰਘ ਮੱਲੀ, ਸੁਖਪ੍ਰੀਤ ਸਿੰਘ ਸੈਣੀ, ਅਮਨਦੀਪ ਸਿੰਘ ਮਿੰਟੂ, ਬਲਵਿੰਦਰ ਸਿੰਘ ਮਿੰਟਾ ਅਤੇ ਮੁਖਤਿਆਰ ਸਿੰਘ ਸਮੇਤ ਦਰਜਨਾਂ ਲੋਕ ਮੌਜੂਦ ਰਹੇ।

ਇਸ ਮੌਕੇ ਬੋਲਦਿਆਂ ਬਾਈ ਨਛੱਤਰ ਸਿੰਘ ਨੇ ਕਿਹਾ ਕਿ ਕਿਸਾਨ ਸੰਘਰਸ਼ ਭਾਵੇਂ ਬਾਹਰੀ ਨਜ਼ਰ ਤੋਂ ਲੱਗਦਾ ਹੈ ਜਿਵੇਂ ਇਹ ਸਿਰਫ ਕਿਸਾਨਾਂ ਦੇ ਅਧਿਕਾਰਾਂ ਦੀ ਲੜਾਈ ਹੋਵੇ ਪਰ ਇਹ ਅਸਲ ਵਿੱਚ ਹਰ ਆਮ ਖਾਸ ਦੀ ਲੜਾਈ ਹੈ। ਕਿਉਂਕਿ ਜੇਕਰ ਕਿਰਸਾਨੀ ਰੁਲੀ ਤਾਂ ਉਸ ਨਾਲ ਛੋਟੇ ਵਪਾਰੀ, ਮਜ਼ਦੂਰ, ਛੋਟੇ ਦੁਕਾਨਦਾਰ ਸਭ ਦਾ ਕਾਰੋਬਾਰ ਠੱਪ ਹੋ ਜਾਵੇਗਾ।

ਬਾਈ ਜੀ ਨੇ ਇਸ ਮੌਕੇ ਇੰਦਰਪਾਲ ਸਿੰਘ ਸ਼ੈਰੀ ਬਹਿਲ ਨੂੰ ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਦੀ ਜਲੰਧਰ ਸ਼ਹਿਰੀ ਇਕਾਈ ਦਾ ਪ੍ਰਧਾਨ ਘੋਸ਼ਿਤ ਕਰਦਿਆਂ ਕਿਹਾ ਕਿ ਅਗਲੇ ਕੁਝ ਦਿਨਾਂ ਬਾਅਦ ਇੱਕ ਵੱਡਾ ਸਮਾਗਮ ਕਰਕੇ ਸ਼ੈਰੀ ਬਹਿਲ ਨੂੰ ਪ੍ਰਧਾਨਗੀ ਦਾ ਲੈਟਰ ਜਾਰੀ ਕੀਤਾ ਜਾਏਗਾ। ਉਨ੍ਹਾਂ ਕਿਹਾ ਕਿ ਯੂਨੀਅਨ ਦੀਆਂ ਦੁਆਬਾ ਦੇ ਹਰ ਪਿੰਡ ਸ਼ਹਿਰ ਵਿੱਚ ਇਕਾਈਆਂ ਸਥਾਪਿਤ ਕੀਤੀਆਂ ਜਾਣਗੀਆਂ।

ਇਸ ਮੌਕੇ ਮਨਦੀਪ ਸਿੰਘ ਮਿੱਠੂ ਨੇ ਕਿਹਾ ਕਿ ਸ਼ੈਰੀ ਬਹਿਲ ਨੂੰ ਜਲੰਧਰ ਸ਼ਹਿਰੀ ਇਕਾਈ ਦਾ ਪ੍ਰਧਾਨ ਬਣਾ ਕੇ ਕਿਸਾਨ ਜਥੇਬੰਦੀ ਨੇ ਚੰਗਾ ਕੰਮ ਕੀਤਾ ਹੈ। ਕਿਉਂਕਿ ਇਸ ਨਾਲ ਸ਼ਹਿਰੀ ਲੋਕ ਵੀ ਕਿਸਾਨ ਜਥੇਬੰਦੀਆਂ ਨਾਲ ਜੁੜ ਸਕਣਗੇ।

ਇਸ ਮੌਕੇ ਸ਼ੈਰੀ ਬਹਿਲ ਨੇ ਕਿਹਾ ਕਿ ਜਥੇਬੰਦੀ ਨੇ ਉਹਨਾਂ ਨੂੰ ਜੋ ਮਾਨ ਬਖਸ਼ਿਆ ਹੈ ਉਹ ਉਸ ‘ਤੇ ਡੱਟ ਕੇ ਪਹਿਰਾ ਦੇਣਗੇ ਅਤੇ ਜੋ ਵੀ ਹੁਕਮ ਜਥੇਬੰਦੀ ਵੱਲੋਂ ਆਉਣਗੇ, ਉਸਦੀ ਇਨ-ਬਿਨ ਪਾਲਣਾ ਕੀਤੀ ਜਾਵੇਗੀ ਅਤੇ ਜਥੇਬੰਦੀ ਨੂੰ ਸ਼ਹਿਰੀ ਪੱਧਰ ‘ਤੇ ਮਜਬੂਤ ਕੀਤਾ ਜਾਵੇਗਾ।

ਇਸ ਮੌਕੇ ਹੋਰਨਾ ਤੋਂ ਇਲਾਵਾ ਅਮਿਤ ਮੈਣੀ, ਸਤਿੰਦਰ ਪੀਤਾ, ਸੁਖਰਾਜ ਸਿੰਘ, ਗੁਰਸਾਹਿਬ ਜੀਤ ਸਿੰਘ, ਅੰਮ੍ਰਿਤ ਸਿੰਘ, ਤਰਨਪ੍ਰੀਤ ਸਿੰਘ ਸੰਨੀ ਕਾਲੀਆ ਕਲੋਨੀ , ਸਿਮਰਨ ਬੰਟੀ,ਸਨੀ ਮੱਕੜ ਕਾਲੀਆ ਕਲੋਨੀ, ਦੀਪ ਰੰਧਾਵਾ, ਲਾਡੀ ਬਹਿਲ, ਮਹਿੰਦਰ, ਗੁਰਪ੍ਰੀਤ , ਚਰਨਜੀਤ ਮਿੰਟਾ, ਸਿਮਰਨ ਭਾਟੀਆ ਅਤੇ ਕੰਨੂ ਬਹਿਲ ਵੀ ਮੌਜੂਦ ਰਹੇ।


Leave a Reply