Latest news
पंजाब में मीटर रीडर्स की हड़ताल, घरेलू उपभोक्ताओं की बड़ी परेशानी मोहाली में GYM के अंदर वर्कआउट के दौरान युवक की गई जान , पत्नी भी थी साथ अब पासपोर्ट बनवाना हुआ महंगा, सरकार ने बढ़ाई फीस… जानें नई दरें पंजाब में 25 जून से शुरू होगा SIR, 24,453 बीएलओ घर-घर जाकर करेंगे सत्यापन जम्मू-कश्मीर : एक महीने तक बंद रहने के बाद फिर शुरू होगी गुलमर्ग गोंडोला सेवा 8 लोगों की हत्या करने वाले साइको किलर को पुलिस ने किया गिरफ्तार जालंधर वासियों के लिए खुशखबरी ! 112 करोड़ के ओवरब्रिज को मिली मंजूरी जालंधर में चावला मोबाइल शॉप पर फायरिंग , एक आरोपी को लोगों ने किया काबू न्यूयॉर्क घूमने गए परिवार के साथ बड़ा हादसा , 18 वर्षीय युवक की मौ'त भारत के पूर्व प्रधानमंत्री का बेटा साइबर ठगी का शिकार, लगी करोड़ों की चपत

India Living News

Hot News
You are currently viewing ਜਲੰਧਰ : ਲੋਕਾਂ ਨੂੰ ਆਰ.ਟੀ.ਓ. ਦਫ਼ਤਰ ਵਿਖੇ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ : ਆਦਿਤਿਆ ਗੁਪਤਾ
Jalandhar: RTO to the people. No difficulty will be allowed at the office: Aditya Gupta

ਜਲੰਧਰ : ਲੋਕਾਂ ਨੂੰ ਆਰ.ਟੀ.ਓ. ਦਫ਼ਤਰ ਵਿਖੇ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ : ਆਦਿਤਿਆ ਗੁਪਤਾ

ਕਿਹਾ ਪੈਂਡੈਂਸੀ ਦੇ ਨਿਪਟਾਰੇ ਲਈ ਕਰਮਚਾਰੀਆਂ ਨੂੰ ਵੱਖ-ਵੱਖਰੀਆਂ ਡਿਊਟੀਆਂ ਸੌਂਪੀਆਂ

ਜਲੰਧਰ, 10 ਜਨਵਰੀ : ਡਾਈਵਿੰਗ ਲਾਇੰਸਸਾਂ, ਆਰ.ਸੀਜ਼. ਆਦਿ ਸਬੰਧੀ ਪੈਂਡੇਸੀ ਨੂੰ ਦੂਰ ਕਰਨ ਲਈ ਰੀਜਨਲ ਟਰਾਂਸਪੋਰਟ ਦਫ਼ਤਰ ਵੱਲੋਂ ਜੰਗੀ ਪੱਧਰ ’ਤੇ ਕੰਮ ਕੀਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਸੇਵਾਵਾਂ ਪ੍ਰਾਪਤ ਕਰਨ ਵਿੱਚ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਆਰ.ਟੀ.ਓ. ਆਦਿਤਿਆ ਗੁਪਤਾ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਦਫ਼ਤਰ ਦੇ ਕਰਮਚਾਰੀਆਂ ਨੂੰ ਵੱਖ-ਵੱਖਰੀਆਂ ਡਿਊਟੀਆਂ ਸੌਂਪਦੇ ਹੋਏ ਬਾਕਾਇਦਾ ਹੁਕਮ ਜਾਰੀ ਕੀਤੇ ਗਏ ਹਨ ਤਾਂ ਜੋ ਪੈਂਡੈਂਸੀ ਨੂੰ ਜਲਦ ਤੋਂ ਜਲਦ ਖ਼ਤਮ ਕੀਤਾ ਜਾ ਸਕੇ।
ਸ੍ਰੀ ਗੁਪਤਾ ਨੇ ਦੱਸਿਆ ਕਿ ਉਨ੍ਹਾਂ ਵੱਲੋਂ 6 ਦਸੰਬਰ 2023 ਨੂੰ ਅਹੁਦਾ ਸੰਭਾਲਣ ਤੋਂ ਲੈ ਕੇ ਹੁਣ ਤੱਕ ਦਫ਼ਤਰ ਵੱਲੋਂ 5330 ਡਰਾਈਵਿੰਗ ਲਾਇਸੈਂਸ ਬਣਾਏ ਹਨ ਅਤੇ 3964 ਆਰ.ਸੀਜ਼ ਪ੍ਰਵਾਨ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਇਸ ਮਿਆਦ ਦੌਰਾਨ 241829106 ਰੁਪਏ ਮੋਟਰ ਵ੍ਹੀਕਲ ਟੈਕਸ ਦੇ ਰੂਪ ਵਿੱਚ ਇਕੱਤਰ ਕੀਤੇ ਗਏ ਹਨ, ਜਿਸ ਵਿੱਚ ਪਰਮਿਟ ਫੀਸ, ਰਜਿਸਟ੍ਰੇਸ਼ਨ ਫੀਸ, ਫਿੱਟਨਸ ਫੀਸ ਆਦਿ ਸ਼ਾਮਲ ਹੈ।
ਉਨ੍ਹਾਂ ਦੱਸਿਆ ਕਿ ਇਸ ਸਮੇਂ ਦੌਰਾਨ 777 ਕਮਰਸ਼ੀਅਲ ਵਾਹਨਾਂ ਨੂੰ ਫਿਟਨਸ ਅਤੇ ਪਾਸਿੰਗ ਸਬੰਧੀ ਪ੍ਰਵਾਨਗੀ ਦੇਣ ਤੋਂ ਇਲਾਵਾ 1329 ਚਲਾਨਾਂ ਦੇ ਭੁਗਤਾਨ ਨਾਲ 2161000 ਰੁਪਏ ਦਾ ਮਾਲੀਆ ਪ੍ਰਾਪਤ ਕੀਤਾ ਗਿਆ ਹੈ।
ਆਰ.ਟੀ.ਓ. ਨੇ ਕਿਹਾ ਕਿ ਦਫ਼ਤਰ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਲੋਕਾਂ ਦੀਆਂ ਲੰਬਿਤ ਦਰਖਾਸਤਾਂ ਦਾ ਜਲਦ ਤੋਂ ਜਲਦ ਨਿਪਟਾਰਾ ਕਰਨ ਦੇ ਪਹਿਲਾਂ ਹੀ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਲਾਇਸੈਂਸ ਬਣਾਉਣ ਜਾਂ ਆਰ.ਟੀ.ਓ. ਦਫ਼ਤਰ ਨਾਲ ਸਬੰਧਤ ਕੰਮ ਕਰਵਾਉਣ ਵਿੱਚ ਕੋਈ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।


Leave a Reply