Latest news
दर्दनाक हादसा : मनाली से लौट रहे युवक की मौत, ट्रक में घुसी बाइक डॉ. भीमराव अंबेडकर प्रतिमा के अपमान पर प्रदर्शन : जालंधर में बंद का दिखा पूरा असर 10 सितम्बर को जालंधर बंद का ऐलान ! स्कूल-कॉलेज खुले रहेंगे या छुट्टी? पढ़ें खबर पंजाब सरकार के खिलाफ कांग्रेस का प्रदर्शन , CM आवास कूच पर पुलिस ने चलाया वाॅटर कैनन मलेशिया में हेलीकॉप्टर दुर्घटनाग्रस्त , मेडिकल स्टाफ समेत 5 लोग थे सवार वाहन चालक ध्यान दे : जालंधर ट्रैफिक पुलिस अब बॉडी कैमरे से होगी लैस एयर शो के दौरान यूनानी वायुसेना का फाइटर जेट क्रैश राइस शैलर की दीवार गिरने से दबी महिला की हुई मौत बठिंडा में एक गांव में एक ही दिन में हार्ट अटैक से चार लोगों की मौत जालंधर के बस्ती बावा खेल इलाके में गद्दा फैक्ट्री में लगी भयानक आग , आग की लपटें आसपास के घरों तक पह...

India Living News

Hot News
You are currently viewing ਨਿਰਮਲ ਸੰਪ੍ਰਦਾਇ: ਇਤਿਹਾਸ, ਉਤਪੱਤੀ ਅਤੇ ਗਿਆਨ-ਪਰੰਪਰਾ ’ਤੇ ਵਿਸ਼ੇਸ਼ ਸੈਮੀਨਾਰ 30 ਨੂੰ , *ਡੀ.ਐਮ.ਏ. ਅਤੇ ਵਿਰਸਾ ਵਿਹਾਰ ਦੇ ਅਹੁਦੇਦਾਰਾਂ ਨੇ ਸੱਦਾ ਪੱਤਰ ਕੀਤਾ ਜਾਰੀ*

ਨਿਰਮਲ ਸੰਪ੍ਰਦਾਇ: ਇਤਿਹਾਸ, ਉਤਪੱਤੀ ਅਤੇ ਗਿਆਨ-ਪਰੰਪਰਾ ’ਤੇ ਵਿਸ਼ੇਸ਼ ਸੈਮੀਨਾਰ 30 ਨੂੰ , *ਡੀ.ਐਮ.ਏ. ਅਤੇ ਵਿਰਸਾ ਵਿਹਾਰ ਦੇ ਅਹੁਦੇਦਾਰਾਂ ਨੇ ਸੱਦਾ ਪੱਤਰ ਕੀਤਾ ਜਾਰੀ*

ਜਲੰਧਰ, 27 ਅਗਸਤ: ਨਿਰਮਲ ਸੰਪ੍ਰਦਾਇ ਵਲੋਂ ਪੰਜਾਬ ਦੇ ਇਤਿਹਾਸ ਅਤੇ ਗੁਰਮਤਿ ਗਿਆਨ ਦੇ ਖੇਤਰ ਵਿਚ ਪਾਏ ਗਏ ਅਹਿਮ ਯੋਗਦਾਨ ਅਤੇ ਸੰਪ੍ਰਦਾਇ ਦੇ ਇਤਿਹਾਸ, ਉਤਪੱਤੀ ਅਤੇ ਗਿਆਨ-ਪਰੰਪਰਾ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਡਿਜੀਟਲ ਮੀਡੀਆ ਐਸੋਸੀਏਸ਼ਨ ਅਤੇ ਵਿਰਸਾ ਵਿਹਾਰ, ਜਲੰਧਰ ਦੇ ਸਾਂਝੇ ਪ੍ਰਬੰਧ ਹੇਠ ਇੱਕ ਵਿਸ਼ੇਸ਼ ਸੈਮੀਨਾਰ ਕਰਵਾਇਆ ਜਾ ਰਿਹਾ ਹੈ। ਸੈਮੀਨਾਰ ਦਾ ਵਿਸ਼ਾ *“ਨਿਰਮਲ ਸੰਪ੍ਰਦਾਇ: ਇਤਿਹਾਸ, ਉਤਪੱਤੀ ਅਤੇ ਗਿਆਨ-ਪਰੰਪਰਾ”* ਰੱਖਿਆ ਗਿਆ ਹੈ। ਜਿਸ ਸਬੰਧੀ ਸੱਦਾ ਪੱਤਰ ਡੀਐਮ ਏ ਅਤੇ ਵਿਰਸਾ ਵਿਹਾਰ ਦੇ ਅਹੁਦੇਦਾਰਾਂ ਵਲੋਂ ਸਾਂਝੇ ਤੌਰ ਤੇ ਰਿਲੀਜ਼ ਕੀਤਾ ਗਿਆ।

ਸੈਮੀਨਾਰ ਦੇ ਪੇਸ਼ਕਾਰ ਗੁਰਪ੍ਰੀਤ ਸਿੰਘ ਸੰਧੂ ਸੰਪਾਦਕ ਕੇਸਰੀ ਵਿਰਾਸਤ ਨੇ ਦੱਸਿਆ ਕਿ ਇਹ ਵਿਸ਼ੇਸ਼ ਸਮਾਗਮ *30 ਅਗਸਤ 2026, ਦਿਨ ਐਤਵਾਰ, ਸ਼ਾਮ 6 ਵਜੇ*, ਵਿਰਸਾ ਵਿਹਾਰ, ਜਲੰਧਰ ਵਿਖੇ ਹੋਵੇਗਾ। ਸਮਾਗਮ ਦੇ ਮੁੱਖ ਬੁਲਾਰੇ ਨਿਰਮਲ ਅਤੇ ਉਦਾਸੀਨ ਸੰਪ੍ਰਦਾਵਾਂ ਬਾਰੇ ਦਰਜਨਾ ਪੁਸਤਕਾਂ ਦੇ ਚੁੱਕੇ ਪ੍ਰਸਿੱਧ ਵਿਦਵਾਨ ਡਾ. ਪਰਮਜੀਤ ਸਿੰਘ ਮਨਸਾਹੋਣਗੇ, ਜਦਕਿ ਸੰਪ੍ਰਦਾਇ ਦੇ ਉੱਘੇ ਵਿਦਵਾਨ ਸੰਤ ਤੇਜਾ ਸਿੰਘ ਜੀ ਐਮ.ਏ. (ਖੁੱਡਾ ਵਾਲੇ) ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਉਨ੍ਹਾਂ ਕਿਹਾ ਕਿ ਆਪਣੇ ਇਤਿਹਾਸ ਅਤੇ ਗਿਆਨ-ਵਿਰਸੇ ਨੂੰ ਜਾਣਨਾ ਸਿਰਫ਼ ਅਤੀਤ ਨੂੰ ਯਾਦ ਕਰਨਾ ਨਹੀਂ, ਸਗੋਂ ਆਉਣ ਵਾਲੀਆਂ ਪੀੜ੍ਹੀਆਂ ਲਈ ਆਪਣੀ ਪਛਾਣ ਅਤੇ ਬੌਧਿਕ ਵਿਰਾਸਤ ਨੂੰ ਸੁਰੱਖਿਅਤ ਕਰਨਾ ਹੈ।

ਸੈਮੀਨਾਰ ਦੌਰਾਨ ਨਿਰਮਲ ਸੰਪ੍ਰਦਾਇ ਦੇ ਇਤਿਹਾਸਕ ਵਿਕਾਸ, ਇਸ ਦੀ ਗਿਆਨ-ਪਰੰਪਰਾ, ਸਾਹਿਤਕ ਅਤੇ ਵਿਦਵਤ ਯੋਗਦਾਨ ਸਮੇਤ ਵੱਖ-ਵੱਖ ਪੱਖਾਂ ’ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਪ੍ਰਬੰਧਕਾਂ ਅਨੁਸਾਰ ਇਸ ਮੰਚ ਦਾ ਮੁੱਖ ਮੰਤਵ ਨਿਰਮਲ ਸੰਪ੍ਰਦਾਇ ਦੀ ਉਸ ਮਹੱਤਵਪੂਰਨ ਵਿਰਾਸਤ ਨੂੰ ਸਾਹਮਣੇ ਲਿਆਉਣਾ ਹੈ, ਜਿਸ ਨੇ ਗੁਰਬਾਣੀ ਦੇ ਅਧਿਐਨ, ਵਿਆਖਿਆ ਅਤੇ ਭਾਰਤੀ ਗਿਆਨ-ਪਰੰਪਰਾ ਦੇ ਸੰਭਾਲ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ।

ਇਸ ਮੌਕੇ ਡਿਜੀਟਲ ਮੀਡੀਆ ਐਸੋਸੀਏਸ਼ਨ ਦੇ ਪ੍ਰਧਾਨ ਅਮਨ ਬੱਗਾ, ਚੇਅਰਮੈਨ ਅਜੀਤ ਸਿੰਘ ਬੁਲੰਦ, ਪੈਟਰਨ ਪ੍ਰਦੀਪ ਵਰਮਾ, ਸੀਨੀਅਰ ਵਾਈਸ ਪ੍ਰਧਾਨ ਅਮਰਪ੍ਰੀਤ ਸਿੰਘ ਅਤੇ ਖਜਾਨਚੀ ਵਰੁਣ ਗੁਪਤਾ ਤੋਂ ਇਲਾਵਾ ਵਿਰਸਾ ਵਿਹਾਰ ਦੇ ਵਾਈਸ ਚੇਅਰਮੈਨ ਸ੍ਰੀ ਸੰਗਤ ਰਾਮ ਤੇ ਸਕੱਤਰ ਗੁਰਮੀਤ ਸਿੰਘ ਨੇ ਸੰਗਤ, ਵਿਦਵਾਨਾਂ, ਇਤਿਹਾਸ ਪ੍ਰੇਮੀਆਂ ਅਤੇ ਨੌਜਵਾਨਾਂ ਨੂੰ ਇਸ ਵਿਚਾਰ-ਸੈਮੀਨਾਰ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚਣ ਦੀ ਅਪੀਲ ਕੀਤੀ । ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਵਿਰਸੇ ਨੂੰ ਜਾਣਨ, ਸਮਝਣ ਅਤੇ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਲਈ ਇੱਕ ਮਜ਼ਬੂਤ ਬੌਧਿਕ ਮੰਚ ਸਾਬਤ ਹੋ ਸਕਦੇ ਹਨ।


Leave a Reply