Latest news
पंजाब स्कूल एजुकेशन बोर्ड 10वीं कक्षा का रिजल्ट जारी , लड़कियों ने किया कमाल मंत्री संजीव अरोड़ा की गिरफ्तारी के बाद पंजाब मंत्रिमंडल में फेरबदल:, तीन मंत्रियों को नए विभाग 15 मई से शुरू होगी दिल्ली-लुधियाना फ्लाइट, यात्रियों को होगा खूब फायदा बॉलीवुड अभिनेत्री प्रीति जिंटा ने दरबार साहिब में टेका माथा : लंगर हॉल में की सेवा क्या AI आपकी नौकरी खा जाएगा ? 2026 में सुरक्षित करियर के लिए सीखें ये खास स्किल्स! बड़ी खबर : पंजाब के मंत्री संजीव अरोड़ा को ईडी ने किया गिरफ्तार स्कूटी स्लिप होने से बाप बेटी के ऊपर से गुजरा रोड रोलर, व्यक्ति की दर्दनाक मौत यूआईडीएआई ने पंजाब में आधार सेवाएं बढ़ाई होशियारपुर, गुरदासपुर और जालंधर में नए आधार सेवा केंद्र स्थ... पंजाब : IT सेक्टर कर्मचारी के घर ED की छापेमारी , 9वीं मंजिल से फेंका कैश से भरा बैग पंजाब में ब्लास्ट मामले पर डीजीपी गौरव यादव ने कहा - इसमें ISI का हाथ होने का शक

India Living News

Hot News
You are currently viewing ਪ੍ਰਕਾਸ਼ ਦਿਹਾੜੇ ਮੌਕੇ ਜੈਕਾਰਿਆਂ ਦੀ ਗੂੰਜ ਵਿਚ  ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਪ੍ਰਕਾਸ਼ ਦਿਹਾੜੇ ਮੌਕੇ ਜੈਕਾਰਿਆਂ ਦੀ ਗੂੰਜ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਜਲੰਧਰ(ਅਨੂਰਾਗ): ਅੱਜ ਮੀਰੀ ਪੀਰੀ ਦੇ ਮਾਲਕ, ਧੰਨ ਧੰਨ ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਅੱਜ ਨਗਰ ਕੀਰਤਨ ਇਤਿਹਾਸਕ ਗੁਰਦੁਆਰਾ ਚਰਨ ਕੰਵਲ ਸਾਹਿਬ ਤੋਂ ਜੈਕਾਰਿਆਂ ਦੀ ਗੂੰਜ ਵਿਚ ਆਰੰਭ ਹੋਇਆ। ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਤਿਕਾਰ ਵਜੋਂ ਸਿਰੋਪਾਓ ਦਿੱਤੇ ਗਏ | ਇਹ ਨਗਰ ਕੀਰਤਨ ਦੀ ਸ਼ੁਰੂਆਤ 3 ਵਜੇ ਬਾਜ਼ਾਰ ਦੇ ਵਿੱਚੋਂ ਲੰਘ ਕੇ ਕੁੜੀਆਂ ਦੇ ਸਕੂਲ , ਗੁਰਦੁਆਰਾ ਛੇਵੀਂ ਪਾਤਸ਼ਾਹੀ ਦੇ ਮੋਹਰ ਲੱਗਦੇ ਹੋਏ,ਗੁਲਾਬਿਆ ਮੁਹੱਲਾ ਕਰਾਸ ਕਰਦੇ ਹੋਏ, ਦੁਸ਼ਹਿਰਾ ਗਰਾਊਂਡ ਦੇ ਸਾਹਮਣੇ ਵੈਲਕਮ ਗਰੁੱਪ ਵਾਲੀ ਗਲੀ ,ਘਾਹ ਮੰਡੀ ਚੌਂਕ , ਕੋਟ ਮਹੱਲੇ ਤੋਂ ਪੰਜਾਬ ਪਬਲਿਕ ਸਕੂਲ ਵਾਲੀ ਗਲੀ, ਸੂਦ ਹਸਪਤਾਲ ਦੇ ਮੋਹਰੇ ਲੰਘ ਕੇ ਅੱਡਾ ਬਸਤੀ ਸ਼ੇਖ, ਬਾਅਦ ਬਾਜ਼ਾਰ ਤੋਂ ਹੁੰਦਾ ਹੋਇਆ |ਗੁਰਦੁਆਰਾ ਚਰਨ ਕੰਵਲ ਸਾਹਿਬ ਵਿਖੇ ਸ਼ਾਮ ਨੂੰ ਤਕਰੀਬਨ 8 ਵਜੇ ਆ ਕੇ ਸਮਾਪਤ ਹੋਇਆ |ਨਗਰ ਕੀਰਤਨ ਦੌਰਾਨ ਸੰਗਤ ਦਾ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ |ਇਸੇ ਦੌਰਾਨ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਸੰਗਤਾਂ ਵੱਲੋਂ ਥਾਂ-ਥਾਂ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਪਾਵਨ ਰੁਮਾਲਾ ਸਾਹਿਬ ਅਤੇ ਪੰਜ ਪਿਆਰੇ ਸਾਹਿਬਾਨ ਨੂੰ ਸਿਰੋਪਾਓ ਭੇਟ ਕੀਤੇ ਗਏ |ਇਸੇ ਦੌਰਾਨ ਨਗਰ ਕੀਰਤਨ ਦੀ ਅੱਗੇ ਰਵਾਨਗੀ ਸਮੇਂ ਵੱਡੀ ਗਿਣਤੀ ’ਚ ਸੰਗਤ ਨੇ ਸ਼ਿਰਕਤ ਕੀਤੀ। ਫੁੱਲ ਪੱਤੀਆਂ ਦੀ ਵਰਖਾ ਅਤੇ ਬੋਲੇ ਸੋ ਨਿਹਾਲ ਦੇ ਜੈਕਾਰੇ ਮਾਹੌਲ ਨੂੰ ਅਲੌਕਿਕ ਬਣਾ ਰਹੇ ਸਨ।ਜਦੋ ਵੈਲਕਮ ਗਰੁੱਪ ਦੇ ਬਾਹਰੋਂ ਨਗਰ ਕੀਰਤਨ ਆਇਆ ਤਾ ਵੈਲਕਮ ਗਰੁੱਪ ਦੇ ਸਟਾਫ਼ ਵੱਲੋਂ ਕੁਲਫੀਆਂ ਦਾ ਲੰਗਰ ਲਗਾਇਆ ਗਿਆ |ਗੁਰਦੁਆਰਾ ਚਰਨ ਕੰਵਲ ਸਾਹਿਬ ਦੇ ਪ੍ਰਧਾਨ ਮਨਜੀਤ ਸਿੰਘ ਟੀਟੂ ਨੇ ਸੰਗਤਾਂ ਨੂੰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੰਦੇ ਹੋਏ ਨੌਜਵਾਨ ਪੀੜੀ ਨੂੰ ਸਿੱਖੀ ਨਾਲ ਜੁੜਣ ਦਾ ਸੁਨੇਹਾ ਦਿੱਤਾ।ਇਸ ਮੌਕੇ ਜਿੱਥੇ ਸਕੂਲੀ ਬੈਂਡ ਤੇ ਸਕੂਲੀ ਬੱਚੇ ਨਗਰ ਕੀਰਤਨ ਦੀ ਸ਼ੌਭਾ ਵਧਾ ਰਹੇ ਸਨ, ਉਥੇ ਪੰਜਾਬ ਪੁਲਿਸ ਦੀ ਟੁੱਕੜੀ ਨੇ ਸਲਾਮੀ ਦੇ ਕੇ ਆਪਣੀ ਹਾਜ਼ਰੀ ਲੁਆਈ। ਸੰਗਤਾਂ ਵਲੋਂ ਲਗਾਤਾਰ ਫੁੱਲਾਂ ਦੀ ਵਰਖਾ ਕੀਤੀ ਜਾ ਰਹੀ ਸੀ ਤੇ ਹਰ ਪਾਸੇ ਖਾਲਸਾਈ ਮਾਹੋਲ ਸਿਰਜਿਆ ਨਜ਼ਰ ਆ ਰਿਹਾ ਸੀ।

ਨਗਰ ਕੀਰਤਨ ਦੇ ਸਵਾਗਤ ਲਈ ਥਾਂ-ਥਾਂ ’ਤੇ ਸਜਾਵਟੀ ਗੇਟ ਲਗਾਏ ਗਏ ਅਤੇ ਸੰਗਤਾਂ ਲਈ ਗਰਮਾ-ਗਰਮ ਪਕੌੜੇ, ਚਾਹ, ਬਿਸਕੁਟਾਂ ਆਦਿ ਦਾ ਲੰਗਰ ਵਰਤਾਇਆ ਗਿਆ। ਨਗਰ ਕੀਰਤਨ ਦੌਰਾਨ ਗੁਰਦੁਆਰਾ ਚਰਨ ਕੰਵਲ ਸਾਹਿਬ ਦੇ ਹਜੂਰੀ ਰਾਗੀਆਂ ਵੱਲੋ ਰਸਮਈ ਕੀਰਤਨ ਕੀਤਾ ਗਿਆ ਬੈਂਡ ਅਤੇ ਗਤਕੇ ਦੇ ਜੌਹਰ ਦਿਖਾਏ ਗਏ।ਸਤਿਨਾਮ ਵਾਹਿਗੁਰੂ ਅਤੇ ਵਾਹ ਵਾਹ ਗੋਬਿੰਦ ਸਿੰਘ ਆਪੇ ਗੁਰ ਚੇਲਾ ਦੀ ਧੁਨੀ ਸੁਣਾਈ ਦੇ ਰਹੀ ਸੀ। ਗੁਰੂ ਪਾਤਸ਼ਾਹ ਦੇ ਪਾਵਨ ਸ਼ਸ਼ਤਰ ਇਕ ਖੂਬਸੂਰਤ ਬੱਸ ਵਿਚ ਸਜਾਏ ਗਏ ਸਨ ਜਿਨਾਂ ਦੇ ਦੀਦਾਰ ਲਈ ਸੰਗਤਾਂ ਉਤਸ਼ਾਹ ਨਾਲ ਆ ਰਹੀਆਂ ਸਨ।ਨਗਰ ਕੀਰਤਨ ਵਿੱਚ ਗੁਰਦੁਆਰਾ ਚਰਨ ਕੰਵਲ ਸਾਹਿਬ ਦੇ ਪ੍ਰਧਾਨ ਮਨਜੀਤ ਸਿੰਘ ਟੀਟੂ ਅਤੇ ਕਮੇਟੀ ਮੈਂਬਰ ਰਣਜੀਤ ਸਿੰਘ ਸੰਤ , ਤਰਲੋਚਨ ਸਿੰਘ ਛਾਬੜਾ, ਗੁਰਜੀਤ ਸਿੰਘ ਪੋਪਲੀ, ਹਰਜੀਤ ਸਿੰਘ ਬਾਬਾ, ਅਮਰਪ੍ਰੀਤ ਸਿੰਘ , ਇੰਦਰਜੀਤ ਸਿੰਘ ਬੱਬਰ, ਗੁਰਸ਼ਰਨ ਸਿੰਘ ਸ਼ਨੂ, ਸਰਬਜੀਤ ਸਿੰਘ ਕਾਲੜਾ, ਸਰਦਾਰ ਪਿਆਰਾ ਸਿੰਘ, ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਸਰਦਾਰ ਕੁਲਵੰਤ ਸਿੰਘ ਨਿਹੰਗ ਦੀ ਅਗਵਾਈ ਦੇ ਵਿੱਚ ਬਹੁਤ ਵੱਡਾ ਜਥਾ ਲੈ ਕੇ ਆਏ ,ਬਾਬਾ ਗੁਰਚਰਨ ਸਿੰਘ, ਸ਼ਹੀਦਾਂ ਤਰਨ ਦਲ, ਮਾਤਾ ਗੁਜਰੀ ਜੀ ਸੇਵਾ ਸੁਸਾਇਟੀ,ਨੇ ਵਿਸ਼ੇਸ਼ ਤੌਰ ‘ਤੇ ਹਾਜ਼ਰੀ ਲਗਵਾਈ।


Leave a Reply