Latest news
पंजाब में 25 जून से शुरू होगा SIR, 24,453 बीएलओ घर-घर जाकर करेंगे सत्यापन जम्मू-कश्मीर : एक महीने तक बंद रहने के बाद फिर शुरू होगी गुलमर्ग गोंडोला सेवा 8 लोगों की हत्या करने वाले साइको किलर को पुलिस ने किया गिरफ्तार जालंधर वासियों के लिए खुशखबरी ! 112 करोड़ के ओवरब्रिज को मिली मंजूरी जालंधर में चावला मोबाइल शॉप पर फायरिंग , एक आरोपी को लोगों ने किया काबू न्यूयॉर्क घूमने गए परिवार के साथ बड़ा हादसा , 18 वर्षीय युवक की मौ'त भारत के पूर्व प्रधानमंत्री का बेटा साइबर ठगी का शिकार, लगी करोड़ों की चपत जालंधर के इस इलाके में चली गोलियां, मची अफरा तफरी आदमपुर हवाई अड्डे का बदला नाम, केंद्र सरकार ने जारी की नोटिफिकेशन प्रदर्शन के दौरान कॉकरोच जनता पार्टी के संस्थापक अभिजीत दीपके को जड़े थप्पड़

India Living News

Hot News
You are currently viewing ਪੰਜਾਬ ਪੁਲਿਸ ਵਲੋਂ ISI ਦੇ ਹਮਾਇਤੀ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ , AK-56 ‘ਤੇ ਗੋਲੀ-ਸਿੱਕੇ ਸਣੇ 2 ਵਿਅਕਤੀ ਕਾਬੂ
Punjab Police busts ISI-backed terrorist module, arrests 2 persons with AK-56 bullets and coins

ਪੰਜਾਬ ਪੁਲਿਸ ਵਲੋਂ ISI ਦੇ ਹਮਾਇਤੀ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ , AK-56 ‘ਤੇ ਗੋਲੀ-ਸਿੱਕੇ ਸਣੇ 2 ਵਿਅਕਤੀ ਕਾਬੂ

ਮੁੱਖ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਪੁਲਿਸ ਵੱਲੋਂ ਗੈਂਗਸਟਰਾਂ ਵਿਰੁੱਧ ਵਿੱਢੀ ਗਈ ਜੰਗ ਗੈਂਗਸਟਰ ਮੁਕਤ ਪੰਜਾਬ ਹੋਣ ਤੱਕ ਰਹੇਗੀ ਜਾਰੀ – DGP

ਕਿਹਾ – ਕੈਨੇਡਾ-ਅਧਾਰਤ ਲੰਡਾ ਅਤੇ ਪਾਕਿ-ਅਧਾਰਤ ਰਿੰਦਾ ਦੀ ਸ਼ਹਿ ’ਤੇ ਹੋਣ ਵਾਲੀਆਂ ਅੱਤਵਾਦੀ ਸਾਜ਼ਿਸ਼ਾਂ ਦਾ ਉਦੇਸ਼ ਸੂਬੇ ਦੀ ਸ਼ਾਂਤੀ ਤੇ ਤਰੱਕੀ ਨੂੰ ਢਾਅ ਲਾਉਣਾ

ਚੰਡੀਗੜ/ਜਲੰਧਰ
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਕੈਨੇਡਾ ਸਥਿਤ ਗੈਂਗਸਟਰ ਲਖਬੀਰ ਸਿੰਘ ਉਰਫ ਲੰਡਾ ਅਤੇ ਪਾਕਿਸਤਾਨ ਸਥਿਤ ਗੈਂਗਸਟਰ ਹਰਵਿੰਦਰ ਸਿੰਘ ਰਿੰਦਾ ਵੱਲੋਂ ਸਾਂਝੇ ਤੌਰ ‘ਤੇ ਚਲਾਏ ਜਾ ਰਹੇ ISI ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦੇ ਦੋ ਵਿਅਕਤੀਆਂ ਦੀ ਗ੍ਰਿਫਤਾਰ ਨਾਲ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਜ਼ਿਕਰਯੋਗ ਹੈ ਕਿ ਕੈਨੇਡਾ ਸਥਿਤ ਲੰਡਾ ਪਾਕਿਸਤਾਨ ਸਥਿਤ ਲੋੜੀਂਦੇ ਅਤੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਵਿੱਚ ਸ਼ਾਮਲ ਹੋਏ, ਗੈਂਗਸਟਰ ਹਰਵਿੰਦਰ ਸਿੰਘ ਉਰਫ ਰਿੰਦਾ ਦਾ ਕਰੀਬੀ ਮੰਨਿਆ ਜਾਂਦਾ ਹੈ, ਅਤੇ ਇਨਾਂ ਦੇ ਆਈ.ਐਸ.ਆਈ. ਨਾਲ ਵੀ ਨੇੜਲੇ ਸਬੰਧ ਹਨ। ਲੰਡਾ ਨੇ ਮੋਹਾਲੀ ਵਿੱਚ ਪੰਜਾਬ ਪੁਲਿਸ ਇੰਟੈਲੀਜੈਂਸ ਹੈੱਡਕੁਆਰਟਰ ‘ਤੇ ਰਾਕੇਟ ਪ੍ਰੋਪੇਲਡ ਗ੍ਰੇਨੇਡ (ਆਰਪੀਜੀ) ਅੱਤਵਾਦੀ ਹਮਲੇ ਦੀ ਸਾਜਿਸ਼ ਰਚਣ ਵਿੱਚ ਮੁੱਖ ਭੂਮਿਕਾ ਨਿਭਾਈ ਸੀ ਅਤੇ ਅੰਮਿ੍ਰਤਸਰ ਵਿੱਚ ਸਬ-ਇੰਸਪੈਕਟਰ ਦਿਲਬਾਗ ਸਿੰਘ ਦੀ ਕਾਰ ਦੇ ਹੇਠਾਂ ਇੱਕ ਆਈਈਡੀ ਵੀ ਲਾਇਆ ਸੀ।

ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਬਲਜੀਤ ਸਿੰਘ ਮੱਲੀ (25) ਵਾਸੀ ਪਿੰਡ ਜੋਗੇਵਾਲ, ਫਿਰੋਜਪੁਰ ਅਤੇ ਗੁਰਬਖਸ਼ ਸਿੰਘ ਉਰਫ ਗੋਰਾ ਸੰਧੂ ਪਿੰਡ ਬੁਹ ਗੁਜਰਾਂ, ਫਿਰੋਜਪੁਰ ਵਜੋਂ ਹੋਈ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਏਆਈਜੀ ਕਾਊਂਟਰ ਇੰਟੈਲੀਜੈਂਸ ਜਲੰਧਰ ਨਵਜੋਤ ਸਿੰਘ ਮਾਹਲ ਦੀ ਅਗਵਾਈ ਵਿੱਚ ਇੱਕ ਖੁਫੀਆ ਕਾਰਵਾਈ ਦੌਰਾਨ ਪੁਲਿਸ ਟੀਮਾਂ ਨੇ ਦੋਵਾਂ ਮੁਲਜਮਾਂ ਨੂੰ ਗ੍ਰਿਫਤਾਰ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ। ਉਨਾਂ ਦੱਸਿਆ ਕਿ ਪੁਲਿਸ ਨੇ ਗੁਰਬਖਸ ਸਿੰਘ ਵਲੋਂ ਉਸ ਦੇ ਪਿੰਡ ਵਿੱਚ ਦੱਸੇ ਟਿਕਾਣੇ ਤੋਂ ਦੋ ਮੈਗਜੀਨਾਂ, 90 ਜਿੰਦਾ ਕਾਰਤੂਸ ਅਤੇ ਦੋ ਗੋਲੀਆਂ ਦੇ ਖੋਲ ਸਮੇਤ ਇੱਕ ਆਧੁਨਿਕ ਏ.ਕੇ.-56 ਅਸਾਲਟ ਰਾਈਫਲ ਵੀ ਬਰਾਮਦ ਕੀਤੀ ਹੈ।

ਉਨਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਬਲਜੀਤ ਇਟਲੀ ਵਾਸੀ ਹਰਪ੍ਰੀਤ ਸਿੰਘ ਉਰਫ ਹੈਪੀ ਸੰਘੇੜਾ ਦੇ ਸੰਪਰਕ ਵਿੱਚ ਸੀ ਅਤੇ ਉਸ ਦੇ ਨਿਰਦੇਸ਼ਾਂ ‘ਤੇ ਬਲਜੀਤ ਨੇ ਜੁਲਾਈ 2022 ਵਿੱਚ ਪਿੰਡ ਸੂਦਣ ਵਿਖੇ ਮੱਖੂ-ਲੋਹੀਆਂ ਰੋਡ ‘ਤੇ ਸਥਿਤ ਨਿਸ਼ਾਨਦੇਹੀ ਤੋਂ ਹਥਿਆਰਾਂ ਦੀ ਖੇਪ ਹਾਸਲ ਕੀਤੀ ਸੀ। ਬਾਅਦ ਵਿੱਚ, ਉਨਾਂ ਨੇ ਟੈਸਟ ਫਾਇਰ ਕਰਨ ਤੋਂ ਬਾਅਦ ਗੁਰਬਖਸ਼ ਦੇ ਖੇਤਾਂ ਵਿੱਚ ਖੇਪ ਛੁਪਾ ਦਿੱਤੀ।

ਉਨਾਂ ਕਿਹਾ ਕਿ ਇਹ ਵੀ ਪਤਾ ਲੱਗਾ ਹੈ ਕਿ ਬਲਜੀਤ ਕੈਨੇਡਾ ਸਥਿਤ ਲਖਬੀਰ ਲੰਡਾ ਅਤੇ ਅਰਸ਼ ਡੱਲਾ ਸਮੇਤ ਖਤਰਨਾਕ ਗੈਂਗਸਟਰਾਂ ਦੇ ਸਿੱਧੇ ਸੰਪਰਕ ਵਿੱਚ ਸੀ। ਉਨਾਂ ਕਿਹਾ ਕਿ ਹੋਰ ਜਾਂਚ ਜਾਰੀ ਹੈ ਅਤੇ ਜਲਦੀ ਹੀ ਹੋਰ ਹਥਿਆਰਾਂ ਦੀ ਬਰਾਮਦਗੀ ਦੀ ਆਸ ਹੈ।

ਡੀਜੀਪੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਪੰਜਾਬ ਪੁਲਿਸ ਵੱਲੋਂ ਗੈਂਗਸਟਰਾਂ ਵਿਰੁੱਧ ਵਿੱਢੀ ਗਈ ਜੰਗ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਪੰਜਾਬ ਗੈਂਗਸਟਰ ਮੁਕਤ ਸੂਬਾ ਨਹੀਂ ਬਣ ਜਾਂਦਾ।

ਜ਼ਿਕਰਯੋਗ ਹੈ ਕਿ ਐਫ.ਆਈ.ਆਰ. ਨੰਬਰ 29, ਮਿਤੀ 22.09.2022 ਨੂੰ ਯੂ.ਏ(ਪੀ) ਐਕਟ ਦੀਆਂ ਧਾਰਾਵਾਂ 10, 13, 18 ਅਤੇ 20 ਅਤੇ ਆਰਮਜ ਐਕਟ ਦੀ ਧਾਰਾ 25 ਤਹਿਤ ਐਸ.ਐਸ.ਓ.ਸੀ ਅੰਮਿ੍ਰਤਸਰ ਵਿਖੇ ਦਰਜ ਕੀਤਾ ਗਿਆ ਹੈ।


Leave a Reply