Latest news
VIRAL NEWS : 220 करोड़ रुपये खर्च कर कई सर्जरी कराकर युवक बना कुत्ता ? वायरल VIDEO की सच्चाई आई सामन... पंजाब के लुधियाना की बेटी की कनाडा में सड़क हादसे में माैत, कैदी को ले जा रही थीं रमनदीप जालंधर में दर्दनाक हादसा : तेज़ रफ़्तार स्विफ्ट कार कैंटर से भिड़ी, तीन युवकों की मौत अमृतसर के CP गुरप्रीत भुल्लर का तबादला, जानें किस अधिकारी को मिली जिम्मेदारी तमिलनाडु के मुख्यमंत्री विजय की पत्नी ने वापस लिया तलाक केस भारत ने अग्नि-4 बैलिस्टिक मिसाइल का सफल परीक्षण किया भूत भगाने के बहाने NRI युवती से होटल के कमरे में अश्लील हरकत गजनी फेम एक्टर प्रदीप रावत का 74 साल की उम्र में निधन जालंधर में एक्साइज विभाग की टीम पर फायरिंग: मचा हड़कंप पंजाब में एसआईआर प्रक्रिया हुई पूरी : 20.66 लाख मतदाता होंगे सूची से बाहर

India Living News

Hot News
You are currently viewing SSP ਸਵਰਨਦੀਪ ਸਿੰਘ ਨੇ ਜਲੰਧਰ ਦਿਹਾਤੀ ਪੁਲਿਸ ਅਧਿਕਾਰੀਆਂ ਨਾਲ ਕੀਤੀ ਮੀਟਿੰਗ
SSP Swarandeep Singh held a meeting with Jalandhar rural police officers

SSP ਸਵਰਨਦੀਪ ਸਿੰਘ ਨੇ ਜਲੰਧਰ ਦਿਹਾਤੀ ਪੁਲਿਸ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਪੰਜਾਬ ਸਰਕਾਰ ਅਤੇ DGP ਪੰਜਾਬ ਵਲੋਂ ਡਰੱਗਜ਼, ਗੈਂਗਸਟਰ ਅਤੇ ਮਾਈਨਿੰਗ ਕਰਨ ਵਾਲੇ ਅਨਸਰਾਂ ਵਿਰੁੱਧ ਸਖਤ ਕਾਰਵਾਈ ਕਰਨ ਦੀਆਂ ਜਾਰੀ ਹਦਾਇਤਾਂ ਬਾਰੇ ਜਾਣੂ ਕਰਵਾਇਆ

ਜਲੰਧਰ : ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ੍ਰੀ ਸਵਰਨਦੀਪ ਸਿੰਘ , ਪੀ.ਪੀ.ਐਸ ਸੀਨੀਅਰ ਪੁਲਿਸ ਕਪਤਾਨ , ਜਲੰਧਰ – ਦਿਹਾਤੀ ਜੀ ਨੇ ਦੱਸਿਆ ਕਿ ਅੱਜ ਮਿਤੀ 27.07.2022 ਨੂੰ ਮੀਟਿੰਗ ਹਾਲ ਦਫਤਰ ਸੀਨੀਅਰ ਪੁਲਿਸ ਕਪਤਾਨ ਵਿਖੇ ਸਮੂਹ ਜੀ.ਓਜ਼ . ਜਲੰਧਰ ( ਦਿਹਾਤੀ ) , ਮੁੱਖ ਅਫਸਰ ਥਾਣਾਜਾਤ , ਇੰਚਾਰਜ ਸੀ.ਆਈ.ਏ ਅਤੇ ਇੰਚਾਰਜ ਸਪੈਸ਼ਲ ਕਰਾਇਮ ਨਾਲ ਮੀਟਿੰਗ ਕਰਕੇ ਪੰਜਾਬ ਸਰਕਾਰ ਅਤੇ ਮਾਨਯੋਗ ਡੀ.ਜੀ.ਪੀ. ਪੰਜਾਬ ਵਲੋਂ ਡਰੱਗਜ਼ , ਗੈਂਗਸਟਰ ਅਤੇ ਮਾਈਨਿੰਗ ਕਰਨ ਵਾਲੇ ਅਨਸਰਾਂ ਵਿਰੁੱਧ ਸਖਤ ਕਾਰਵਾਈ ਕਰਨ ਦੀਆ ਜਾਰੀ ਹਦਾਇਤਾਂ ਬਾਰੇ ਜਾਣੂ ਕਰਵਾਇਆ ਗਿਆ।

ਇਸ ਤੋਂ ਇਲਾਵਾ ਹਦਾਇਤ ਕੀਤੀ ਗਈ ਕਿ ਐਨ.ਡੀ.ਪੀ.ਸੀ ਐਕਟ ਦਾ ਧੰਦਾ ਕਰਨ ਵਾਲੇ ਡਰੱਗ ਸਮੱਗਲਰਾਂ / ਪੈਡਲਰਾਂ ਅਤੇ ਗੈਂਗਸਟਰਾਂ ਖਿਲਾਫ ਸਖਤ ਕਰਵਾਈ ਕਰਦੇ ਹੋਏ ਐਨ.ਡੀ.ਪੀ.ਐਸ. ਐਕਟ ਤਹਿਤ ਵੱਧ ਤੋ ਵੱਧ ਡਰੱਗਜ਼ ਦੀ ਬ੍ਰਾਮਦਗੀ ਕੀਤੀ ਜਾਵੇ । ਐਨ.ਡੀ.ਪੀ.ਐਸ. ਐਕਟ ਦੇ ਦੋਸ਼ੀ ਭਗੋੜਿਆਂ ਨੂੰ ਗ੍ਰਿਫਤਾਰ ਕਰਨ ਲਈ ਠੋਸ ਉਪਰਾਲੇ ਕਰਕੇ ਗ੍ਰਿਫਤਾਰ ਕੀਤਾ ਜਾਵੇ । ਹਰੇਕ ਥਾਣੇ ਵਿੱਚ ਸ਼ਿਫਟਿੰਗ ਨਾਕਾਬੰਦੀ ਅਤੇ ਗਸ਼ਤਾਂ ਕਰਵਾਈਆਂ ਜਾਣ । ਪਬਲਿਕ ਨਾਲ ਵਧੀਆ ਵਤੀਰਾ ਅਪਣਾਇਆ ਜਾਵੇ ।

 

 


Leave a Reply