Latest news
भारत के पूर्व प्रधानमंत्री का बेटा साइबर ठगी का शिकार, लगी करोड़ों की चपत जालंधर के इस इलाके में चली गोलियां, मची अफरा तफरी आदमपुर हवाई अड्डे का बदला नाम, केंद्र सरकार ने जारी की नोटिफिकेशन प्रदर्शन के दौरान कॉकरोच जनता पार्टी के संस्थापक अभिजीत दीपके को जड़े थप्पड़ Google Play Store पर असली और फेक सरकारी ऐप्स को कैसे पहचाने ? चंडीगढ़ में पीजीआई के पास मेडिकल स्टोर पर ताबड़तोड़ गोलियां चली जरूरी खबर : अब बिना पंजीकृत मोबाइल नंबर OTP के नहीं बनेगा वाहन का प्रदूषण सर्टिफिकेट जालंधर में किशनपुरा चौक के पास कपडे के शोरूम पर फायरिंग मणिकर्ण में पार्वती नदी किनारे फोटो खिंचवाते बहे पंजाब के 3 पर्यटक, मुश्किल से किया किया रेस्क्यू जालंधर में ट्रक की टक्कर से स्कूटी सवार महिला की हुई मौत, पति गंभीर घायल

India Living News

Hot News
You are currently viewing ਜਲੰਧਰ ਉੱਤਰੀ ਹਲਕੇ ਦੇ ਲੋਕਾਂ ਨੇ ਕਾਂਗਰਸੀ ਉਮੀਦਵਾਰ ਚਰਨਜੀਤ ਚੰਨੀ ਨੂੰ ਹੱਥ ਖੜ੍ਹੇ ਕਰ ਦਿੱਤਾ ਸਮਰਥਨ ਤੇ ਵੱਡੀ ਲੀਡ ਦੇਣ ਦਾ ਕੀਤਾ ਐਲਾਨ

ਜਲੰਧਰ ਉੱਤਰੀ ਹਲਕੇ ਦੇ ਲੋਕਾਂ ਨੇ ਕਾਂਗਰਸੀ ਉਮੀਦਵਾਰ ਚਰਨਜੀਤ ਚੰਨੀ ਨੂੰ ਹੱਥ ਖੜ੍ਹੇ ਕਰ ਦਿੱਤਾ ਸਮਰਥਨ ਤੇ ਵੱਡੀ ਲੀਡ ਦੇਣ ਦਾ ਕੀਤਾ ਐਲਾਨ

ਜਲੰਧਰ 5 ਮਈ 2024 : ਜਲੰਧਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਐਤਵਾਰ 5 ਮਈ 2024 ਨੂੰ ਜਲੰਧਰ ਉੱਤਰੀ ਹਲਕੇ ਦੇ ਵਿੱਚ ਚੋਣ ਮੀਟਿੰਗਾਂ ਕੀਤੀਆਂ ਗਈਆਂ। ਹਲਕੇ ਦੇ ਗਾਂਧੀ ਕੈਂਪ,ਅਮਨ ਨਗਰ,ਕੋਟ ਕ੍ਰਿਸ਼ਨ ਚੰਦ ਤੇ ਬੜਿੰਗ ਵਿੱਚ ਹੋਈਆਂ ਚੋਣ ਮੀਟਿੰਗਾਂ ਦੌਰਾਨ ਚਰਨਜੀਤ ਸਿੰਘ ਚੰਨੀ ਦੀ ਚੋਣ ਮੁਹਿੰਮ ਨੂੰ ਵੱਡਾ ਹੁੰਗਾਰਾ ਮਿਲਿਆ ‘ਤੇ ਇੰਨ੍ਹਾਂ ਮੀਟਿੰਗਾਂ ਦੌਰਾਨ ਹਾਜ਼ਰ ਹੋਏ ਵੱਡੀ ਗਿਣਤੀ ਵਿੱਚ ਲੋਕਾਂ ਨੇ ਹੱਥ ਖੜ੍ਹੇ ਕਰਕੇ ਚਰਨਜੀਤ ਸਿੰਘ ਚੰਨੀ ਨੂੰ ਸਮਰਥਨ ਦਿੱਤਾ ਤੇ ਵੱਡੀ ਲੀਡ ਨਾਲ ਜਿਤਾਉਣ ਦਾ ਐਲਾਨ ਕੀਤਾ।

ਇੰਨ੍ਹਾਂ ਵੱਖ-ਵੱਖ ਮੀਟਿੰਗਾਂ ਦੌਰਾਨ ਕਾਂਗਰਸ ਪਾਰਟੀ ਦੇ ਸੀਨੀਅਰ ਆਗੂਆਂ ਜਿੰਨਾਂ ਵਿੱਚ ਵਿਧਾਇਕ ਬਾਵਾ ਹੈਨਰੀ, ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਸਾਬਕਾ ਮੰਤਰੀ ਅਵਤਾਰ ਹੈਨਰੀ, ਸਾਬਕਾ ਵਿਧਾਇਕ ਰਾਜ ਕੁਮਾਰ ਵੇਰਕਾ ਅਤੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਤੇ ਸਾਬਕਾ ਵਿਧਾਇਕ ਰਜਿੰਦਰ ਬੇਰੀ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਨੇਤਾਵਾਂ ਤੇ ਵਰਕਰਾਂ ਨੇ ਹਾਜ਼ਰੀ ਭਰੀ।ਬੜਿੰਗ ਦੇ ਵਿੱਚ ਹੋਈ ਮੀਟਿੰਗ ਦੌਰਾਨ ਕੌਂਸਲਰ ਪ੍ਰਵੀਨ ਕੁਮਾਰ ਦੇ ਪਤੀ ਮਨੂੰ ਬੜਿੰਗ ਨੇ ਕਾਂਗਰਸ ਵਿੱਚ ਘਰ ਵਾਪਸੀ ਕੀਤੀ ਅਤੇ ਇਸ ਦੌਰਾਨ ਭਾਜਪਾ ਤੇ ਆਮ ਆਦਮੀ ਪਾਰਟੀ ਛੱਡ ਵੱਡੀ ਗਿਣਤੀ ਵਿੱਚ ਲੋਕ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ ਤੇ ਉਕਤ ਸਾਰੇ ਸੀਨੀਅਰ ਕਾਂਗਰਸ ਪਾਰਟੀ ਦੇ ਨੇਤਾਵਾਂ ਨੇ ਉਹਨਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ। ਇਹਨਾਂ ਮੀਟਿੰਗਾਂ ਦੌਰਾਨ ਸੰਬੋਧਨ ਕਰਦੇ ਹੋਏ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਅੱਜ ਦੇਸ਼ ਦੇ ਸੰਵਿਧਾਨ ਨੂੰ ਬਚਾਉਣ ਲਈ ਭਾਜਪਾ ਨੂੰ ਸੱਤਾ ਤੋਂ ਲਾਂਭੇ ਕਰਨਾ ਬਹੁਤ ਜ਼ਰੂਰੀ ਹੈ ਨਹੀਂ ਤਾਂ ਦੇਸ਼ ਦੇ ਲੋਕਤੰਤਰ ਨੂੰ ਵੱਡਾ ਖ਼ਤਰਾ ਹੈ ਤੇ ਅੱਜ ਕਾਂਗਰਸ ਨੂੰ ਜਿਤਾਉਣਾ ਸਮੇਂ ਦੀ ਜ਼ਰੂਰਤ ਹੈ। ਉਹਨਾਂ ਕਿਹਾ ਕਿ ਭਾਜਪਾ ਦੇਸ਼ ਦੀ ਕਿਸਾਨੀ ਨੂੰ ਖ਼ਤਮ ਕਰ ਪੰਜਾਬ ਦੀ ਅਰਥ ਵਿਵਸਥਾ ਨੂੰ ਢਾਅ ਲਗਾਉਣਾ ‘ਤੇ ਪੰਜਾਬ ਨੂੰ ਦਬਾਉਣਾ ਚਾਹੁੰਦੀ ਹੈ।

ਚਰਨਜੀਤ ਚੰਨੀ ਨੇ ਕਿਹਾ ਕਿ ਕਾਂਗਰਸ ਪਾਰਟੀ ਧਰਮ ਅਤੇ ਜਾਤ ਦੇ ਨਾਮ ਤੇ ਵੋਟ ਨਹੀਂ ਮੰਗਦੀ। ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਜਲੰਧਰ ਹਲਕੇ ਵਿੱਚ ਵਿਕਾਸ ਸਮੇਤ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਵੱਡੇ ਕੰਮ ਕੀਤੇ ਜਾਣਗੇ। ਉਹਨਾਂ ਕਿਹਾ ਕਿ ਜਲੰਧਰ ਵਿੱਚ ਏਮਜ਼ ਤੇ ਪੀ.ਜੀ.ਆਈ ਵਰਗੇ ਵੱਡੇ ਸਰਕਾਰੀ ਹਸਪਤਾਲ ਦੀ ਵੱਡੀ ਜ਼ਰੂਰਤ ਹੈ ਤੇ ਉਹ ਇਹ ਕੰਮ ਜ਼ਰੂਰ ਕਰਕੇ ਦਿਖਾਉਣਗੇ। ਉਹਨਾਂ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਵੀ ਕੰਮ ਕਰਦਿਆਂ ਜਿੱਥੇ ਕਿ ਸਕੂਲਾਂ ਵਿੱਚ ਵੱਡੇ ਸੁਧਾਰ ਕੀਤੇ ਜਾਣਗੇ ਉੱਥੇ ਹੀ ਹਲਕੇ ਵਿੱਚ ਬਾਬਾ ਸਾਹਿਬ ਡਾ.ਭੀਮ ਰਾਉ ਅੰਬੇਡਕਰ ਜੀ ਦੇ ਨਾਮ ‘ਤੇ ਸਰਕਾਰੀ ਯੂਨੀਵਰਸਿਟੀ ਵੀ ਬਣਾਉਣਾ ਉਹਨਾਂ ਦਾ ਮੁੱਖ ਟੀਚਾ ਰਹੇਗਾ ਜਿਸਦਾ ਨੌਜਵਾਨਾ ਨੂੰ ਵੱਡਾ ਫ਼ਾਇਦਾ ਮਿਲੇਗਾ। ਉਹਨਾਂ ਕਿਹਾ ਕਿ ਹਲਕੇ ਵਿੱਚ ਰੋਜ਼ਗਾਰ ਦੇ ਸਾਧਨ ਪੈਦਾ ਕਰਨਾ ਵੀ ਉੱਨਾਂ ਦਾ ਏਜੰਡਾ ਹੈ।ਚੰਨੀ ਨੇ ਕਿਹਾ ਕਿ ਉਹ ਜਲੰਧਰ ਹਲਕੇ ਵਿੱਚ ਚੰਗੇ ਪਾਰਕ,ਗਰਾਉਂਡ ਤੇ ਹੋਰ ਵਿਕਾਸ ਦਾ ਮਾਡਲ ਲੈ ਕੇ ਆਏ ਹਨ ਤੇ ਜਲੰਧਰ ਦੇ ਉਦਯੋਗਾਂ ਨੂੰ ਵੀ ਉੱਚਾ ਚੁੱਕਣ ਲਈ ਕੰਮ ਕੀਤੇ ਜਾਣਾ ਉਹਨਾਂ ਦੇ ਏਜੰਡੇ ਵਿੱਚ ਸ਼ਾਮਲ ਹੈ। ਸ. ਚੰਨੀ ਨੇ ਕਿਹਾ ਕਿ ਅੱਜ ਜਲੰਧਰ ਵਿੱਚ ਕਾਂਗਰਸ ਪਾਰਟੀ ਦੇ ਹੱਕ ਵਿੱਚ ਹਨੇਰੀ ਚੱਲ ਰਹੀ ਤੇ ਜਲੰਧਰ ਹਲਕੇ ਦੇ ਲੋਕ ਅੱਜ ਕਾਂਗਰਸ ਪਾਰਟੀ ਨੂੰ ਜਿਤਾਉਣ ਲਈ ਤਿਆਰ ਲਈ ਤਿਆਰ ਬੈਠੇ ਹਨ ‘ਤੇ ਲੋਕ ਦਲ ਬਦਲੂ ਨੇਤਾਵਾਂ ਤੋਂ ਅੱਕ ਚੁੱਕੇ ਹਨ। ਇਸ ਦੌਰਾਨ ਵਿਧਾਇਕ ਬਾਵਾ ਹੈਨਰੀ,ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਸਾਬਕਾ ਮੰਤਰੀ ਅਵਤਾਰ ਹੈਨਰੀ, ਰਾਜ ਕੁਮਾਰ ਵੇਰਕਾ, ਜਿਲਾ ਕਾਂਗਰਸ ਪ੍ਰਧਾਨ ਤੇ ਸਾਬਕਾ ਵਿਧਾਇਕ ਰਜਿੰਦਰ ਬੇਰੀ ਤੇ ਸਾਬਕਾ ਮੇਅਰ ਜਗਦੀਸ਼ ਰਾਜਾ ਨੇ ਵੀ ਲੋਕਾਂ ਨੂੰ ਸੰਬੋਧਨ ਕਰਦਿਆਂ ਕਾਂਗਰਸ ਪਾਰਟੀ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੂੰ ਜਿਤਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਦੇਸ਼ ਵਿੱਚ ਇੰਡੀਆ ਗੱਠਜੋੜ ਦੀ ਸਰਕਾਰ ਬਣਨ ਜਾ ਰਹੀ ਹੈ ਤੇ ਚਰਨਜੀਤ ਸਿੰਘ ਚੰਨੀ ਨੂੰ ਕੇਂਦਰ ਵਿੱਚ ਵੱਡੀ ਵਜ਼ੀਰੀ ਮਿਲੇਗੀ ਅਤੇ ਚੰਨੀ ਜਲੰਧਰ ਹਲਕੇ ਦੀ ਨੁਹਾਰ ਬਦਲ ਦੇਣਗੇ।ਇਸ ਤੋਂ ਪਹਿਲਾਂ ਚਰਨਜੀਤ ਸਿੰਘ ਚੰਨੀ ਨੇ ਡੇਰਾ ਰਾਧਾ ਸੁਆਮੀ,ਗੋਲਕ ਨਾਥ ਮੈਮੋਰੀਅਲ ਚਰਚ,ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ ਅਤੇ ਸ਼੍ਰੋਮਣੀ ਸਤਿਗੁਰੂ ਕਬੀਰ ਮੰਦਿਰ ਵਿਖੇ ਹਾਜ਼ਰੀ ਭਰੀ। ਇਹਨਾਂ ਚੋਣ ਮੀਟਿੰਗਾਂ ਦੋਰਾਨ ਕੌਂਂਸਲਰ ਪਵਨ ਕੁਮਾਰ, ਸਰਫੋ ਦੇਵੀ, ਰਾਕੇਸ਼ ਕੁਮਾਰ ਗੰਨੂੰ, ਮਾਈਕ ਖੋਸਲਾ,ਅੰਜਲੀ ਭਗਤ,ਬਿਸ਼ੰਬਰ ਭਗਤ,ਕੁਲਦੀਪ ਭੁੱਲਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਾਂਗਰਸ ਪਾਰਟੀ ਦੇ ਅਹੁਦੇਦਾਰ ਅਤੇ ਲੋਕ ਹਾਜ਼ਰ ਰਹੇ।


Leave a Reply