Latest news
पंजाब में भारी बारिश और आंधी-तूफान का अलर्ट , 5 जुलाई से 8 जुलाई तक भारी बारिश का अलर्ट लुधियाना में प्रॉपर्टी डीलर की पत्नी मॉर्निंग वॉक कर रही तो अचानक बेकाबू कार ने रौंदा, हुई मौत रात में लोगों को डर क्यों महसूस होता है? जानिए इस पर साइंस क्या कहती है होटल के कमरे में मिली प्रेमी प्रेमिका की लाशें , दोनों शादीशुदा थे पंजाब सरकार की मावां-धीयां सत्कार योजना शुरू : महिलाओं के खातों में आए 3 महीने के पैसे सौ साल का सफर: विभाजन का दर्द झेला, ईमानदारी से कमाया नाम; जानिए 100 वर्षीय कुन्दन सिंह जी की लंबी उ... पत्रकारों की संस्था Digital Media Association (DMA) ने जालंधर के नए पुलिस कमिश्नर सतिंदर सिंह से की ... सड़क हादसा: डिवाइडर पार कर क्रेटा से भिड़ी बलेनो, एक ही परिवार के चार लोगों की मौत कासगंज में गिरा ट्रेनी एयरक्राफ्ट, महिला पायलट गंभीर घायल फ्रांस में प्लेन क्रैश , 11 लोगों की मौत

India Living News

Hot News
You are currently viewing ਸਮਾਰਟ ਸਿਟੀ ਘੁਟਾਲੇ ਦੇ ਦੋਸ਼ੀਆਂ ਦਾ ਪਰਦਾਫਾਸ਼ ਕਰਦੇ ਰਹਾਂਗੇ: ਇੰਦਰ ਇਕਬਾਲ ਸਿੰਘ ਅਟਵਾਲ
We will continue to expose the culprits of the Smart City Scam: Inder Iqbal Singh Atwal

ਸਮਾਰਟ ਸਿਟੀ ਘੁਟਾਲੇ ਦੇ ਦੋਸ਼ੀਆਂ ਦਾ ਪਰਦਾਫਾਸ਼ ਕਰਦੇ ਰਹਾਂਗੇ: ਇੰਦਰ ਇਕਬਾਲ ਸਿੰਘ ਅਟਵਾਲ

ਕਾਂਗਰਸ ਤੇ ‘ਆਪ’ ਨੇ ਜਲੰਧਰ ਦਾ ਵਿਕਾਸ ਨਹੀਂ ਵਿਨਾਸ਼ ਕੀਤਾ ਹੈ : ਕੇਡੀ ਭੰਡਾਰੀ
ਜਲੰਧਰ 3 ਮਈ : ਜਲੰਧਰ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਨੇ ਜਲੰਧਰ ਨੂੰ ਸਮਾਰਟ ਸਿਟੀ ਬਣਾਉਣ ਲਈ ਕਰੀਬ 900 ਕਰੋੜ ਰੁਪਏ ਤੋਂ ਵੀ ਵਧ ਜਾਰੀ ਕੀਤੇ ਹਨ, ਪਰ ਜਿਸ ਤਰ੍ਹਾਂ ਫੰਡਾਂ ਨੂੰ ਖੁਰਦ ਪੁਰਦ ਕੀਤਾ ਗਿਆ ਹੈ, ਉਸ ਦੇ ਇਕ-ਇਕ ਪੈਸੇ ਦਾ ਹਿਸਾਬ ਲਿਆ ਜਾਵੇਗਾ। ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ।

ਇੰਦਰ ਇਕਬਾਲ ਸਿੰਘ ਅਟਵਾਲ ਭਾਜਪਾ ਦੇ ਮੰਡਲ ਨੰਬਰ 3 ਦੇ ਵਿਕਾਸਪੁਰੀ ਖੇਤਰ ਵਿੱਚ ਜਨ ਸਭਾ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਭਾਜਪਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਟਾਲਰੈਂਸ ਦੀ ਨੀਤੀ ਚੰਗੀ ਤਰ੍ਹਾਂ ਜਾਣੀ ਜਾਂਦੀ ਹੈ। ਅਜਿਹੇ ‘ਚ ਸਮਾਰਟ ਸਿਟੀ ਦੇ 900 ਕਰੋੜ ਤੋਂ ਵਧ ਰੁਪਏ ਸਮਾਰਟ ਸਿਟੀ ‘ਤੇ ਹੀ ਖਰਚ ਕੀਤੇ ਜਾਣੇ ਹਨ, ਇਸ ਲਈ ਲੋਕਾਂ ਨੂੰ ਭਾਜਪਾ ਦੇ ਸੰਸਦ ਮੈਂਬਰ ਬਣਾਉਣਾ ਪੈਵੇਗਾ।

ਇਸ ਮੌਕੇ ਪੰਜਾਬ ਸਰਕਾਰ ਦੇ ਸਾਬਕਾ ਮੁੱਖ ਸੰਸਦੀ ਸਕੱਤਰ ਕੇ.ਡੀ ਭੰਡਾਰੀ ਨੇ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਅਤੇ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸ਼ਹਿਰਾਂ ਅਤੇ ਪੰਜਾਬ ਦਾ ਵਿਕਾਸ ਕਰਨ ਦੀ ਬਜਾਏ ਵਿਨਾਸ਼ ਹੀ ਕੀਤਾ ਹੈ। ਸਿਰਫ਼ ਵਿਕਾਸ ਦੀਆਂ ਗੱਲਾਂ ਕੀਤੀਆਂ ਗਈਆਂ ਹਨ। ਅੱਜ ਹਰ ਸ਼ਹਿਰ, ਹਰ ਵਿਧਾਨ ਸਭਾ ਹਲਕੇ ਦਾ ਬੁਰਾ ਹਾਲ ਹੈ। ਇਸ ਲਈ ਲੋਕਾਂ ਦੀਆਂ ਉਮੀਦਾਂ ਹੁਣ ਭਾਜਪਾ ਤੋਂ ਹੀ ਹਨ। ਕੇਡੀ ਭੰਡਾਰੀ ਨੇ ਕਿਹਾ ਕਿ ਦੇਸ਼ ਵਿੱਚ ਜਿੱਥੇ ਵੀ ਭਾਜਪਾ ਦੀ ਸਰਕਾਰ ਹੈ, ਉੱਥੇ ਵਿਕਾਸ ਹੋ ਰਿਹਾ ਹੈ ਅਤੇ ਗੈਰ-ਭਾਜਪਾ ਸ਼ਾਸਿਤ ਸੂਬੇ ਲਗਾਤਾਰ ਪਛੜ ਰਹੇ ਹਨ। ਇਸ ਲਈ ਭਾਜਪਾ ਦੀ ਸਰਕਾਰ ਬਣਾਉਣ ਦਾ ਸਮਾਂ ਆ ਗਿਆ ਹੈ ਤਾਂ ਜੋ ਪੰਜਾਬ ਦਾ ਵਿਕਾਸ ਹੋ ਸਕੇ। ਇਸ ਮੌਕੇ ਵਰਕਰਾਂ ਨੇ ਭਾਜਪਾ ਉਮੀਦਵਾਰ ਨੂੰ ਜਿਤਾਉਣ ਦਾ ਪ੍ਰਣ ਲਿਆ।

 


Leave a Reply